
ਬਠਿੰਡਾ, 29 ਦਸੰਬਰ (ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਆਮ ਆਦਮੀ ਪਾਰਟੀ ਦੇ ਵਿਧਾਨਸਭਾ ਹਲਕਾ ਬਠਿੰਡਾ ਸ਼ਹਿਰੀ ਤੋਂ ਉਮੀਦਵਾਰ ਦੀਪਕ ਬਾਂਸਲ ਕੂੜਾ ਚੁੱਕਣ ਵਾਲੇ ਸਫਾਈ ਕਰਮਚਾਰੀਆਂ ਦੇ ਧਰਨੇ ਵਿੱਚ ਪਹੁੰਚੇ।ਜ਼ਿਕਰਯੋਗ ਹੈ ਕਿ ਸਫ਼ਾਈ ਕਰਮਚਾਰੀ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਚਾਰ ਦਿਨਾਂ ਤੋਂ ਧਰਨਾ ਦੇ ਰਹੇ ਹਨ। ਇਸ ਮੌਕੇ ਦੀਪਕ ਬਾਂਸਲ ਨੇ ਕਿਹਾ ਕਿ ਬੜੀ ਸ਼ਰਮ ਦੀ ਗੱਲ ਹੈ ਕਿ ਜੋ ਸਾਡੀ ਗੰਦਗੀ ਸਾਫ਼ ਕਰਦੇ ਹਨ ਅਤੇ ਸਾਨੂੰ ਗੰਦਗੀ ਨਾਲ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਉਂਦੇ ਹਨ, ਇਹਨਾ ਦਾ ਹੀ ਭਵਿੱਖ ਸੁਰੱਖਿਅਤ ਨਹੀਂ ਹੈ, ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਦਿੱਲੀ ਸਰਕਾਰ ਨੇ ਕੱਚੇ ਕਰਮਚਾਰੀਆਂ ਨੂੰ ਪੱਕਾ ਕਰਨਾ ਸ਼ੁਰੂ ਕਰ ਦਿੱਤਾ ਹੈ।ਉਨ੍ਹਾਂ ਭਰੋਸਾ ਦਿੱਤਾ ਕਿ ਪੰਜਾਬ ਵਿੱਚ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੇ ਸਫ਼ਾਈ ਕਰਮਚਾਰੀਆਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇੇਗਾ।ਉਨ੍ਹਾਂ ਕਿਹਾ ਕਿ ਭਾਵੇ ਪੰਜਾਬ ਪੱਧਰ ਤੇ ਆਮ ਆਦਮੀ ਪਾਰਟੀ ਨੇ ਚੋਣ ਘੋਸ਼ਣਾ ਪੱਤਰ ਜਾਰੀ ਕੀਤੇ ਹਨ ਪਰ ਬਠਿੰਡਾ ਸ਼ਹਿਰ ਦਾ ਵੱਖਰਾ ਚੋਣ ਘੋਸ਼ਣਾ ਪੱਤਰ ਜਾਰੀ ਕੀਤਾ ਜਾਵੇਗਾ।ਇਹ ਘੋਸ਼ਣਾ ਪੱਤਰ ਬਨਾਉਣ ਲਈ ਲੋਕਾਂ ਤੋਂ ਸੁਝਾਅ ਮੰਗੇ ਜਾ ਰਹੇ ਹਨ ਅਤੇ ਨਾਲ ਹੀ ਉਹਨਾਂ ਤੋਂ ਸੰਭਵ ਹੱਲ ਲਈ ਰਾਇ ਲਈ ਜਾ ਰਹੀ ਹੈ।ਉਹਨਾਂ ਦੱਸਿਆ ਕਿ ਬਠਿੰਡਾ ਸ਼ਹਿਰ ਦੇ ਤਿੰਨ ਵੱਡੇ ਛੱਪੜਾਂ ਦੀ ਸਮੱਸਿਆ, ਅਵਾਰਾ ਪਸ਼ੂਆਂ ਦੀ ਸਮੱਸਿਆ ਤੋਂ ਇਲਾਵਾ ਕੁਝ ਪਾਰਕਾਂ ਤੇ ਨਜ਼ਾਇਜ ਕਬਜ਼ੇ ਹਨ।ਇਹਨਾਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ਤੇ ਹੱਲ ਕਰਕੇ ਬਠਿੰਡਾ ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਬਣਾਇਆ ਜਾਵੇ।ਇਸ ਮੌਕੇ ਉਹਨਾਂ ਦੇ ਨਾਲ ਪ੍ਰੈੱਸ ਇੰਚਾਰਜ ਪ੍ਰਦੀਪ ਮਿੱਤਲ,ਬਲਤੇਜ ਬਰਾੜ, ਬਲਵਿੰਦਰ ਕਾਕਾ,ਗੁਰਜੰਟ ਸਿੰਘ,ਵੈਭਵ ਕਸਰੀਜ਼ਾ ਆਦਿ ਹਾਜ਼ਰ ਸਨ।
Check Also
ਨਗਰ ਨਿਗਮ ਨੇ ਹਾਲ ਬਜ਼ਾਰ, ਲਿਬਰਟੀ ਮਾਰਕੀਟ ਅਤੇ ਪੁਰਾਣੀ ਸਬਜ਼ੀ ਮੰਡੀ ‘ਚ ਨਜਾਇਜ਼ ਕਬਜ਼ਿਆਂ ਵਿਰੁੱਧ ਕਾਰਵਾਈ
ਅੰਮ੍ਰਿਤਸਰ, 2 ਜੁਲਾਈ (ਜਗਦੀਪ ਸਿੰਘ) – ਨਗਰ ਨਿਗਮ ਦੇ ਐਸਟੇਟ ਵਿਭਾਗ ਵੱਲੋਂ ਹਾਲ ਬਾਜ਼ਾਰ, ਲਿਬਰਟੀ …
Punjab Post Daily Online Newspaper & Print Media