
ਅੰਮ੍ਰਿਤਸਰ, 29 ਦਸੰਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਡਾ. ਬਸੰਤ ਗਰਗ ਦੀਆਂ ਹਦਾਇਤਾਂ ’ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮਨੁੱਖੀ ਜਾਨਾਂ ਦਾ ਖੌਅ ਬਣ ਚੁੱਕੀ ਚੀਨੀ ਡੋਰ ਖਿਲਾਫ਼ ਸਖ਼ਤੀ ਸ਼ੁਰੂ ਕਰ ਦਿੱਤੀ ਗਈ ਹੈ।ਇਸੇ ਤਹਿਤ ਅੱਜ ਐਸ.ਡੀ.ਐਮ ਸ੍ਰੀ ਪਰਮਜੀਤ ਸਿੰਘ ਨੇ ਛੇਹਰਟਾ ਇਲਾਕੇ ਵਿਚ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕੀਤੀ।ਇਸ ਦੌਰਾਨ ਉਨ੍ਹਾਂ ਜਿਥੇ ਪਤੰਗਾਂ ਤੇ ਡੋਰ ਦੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਉਥੇ ਆਟੋ ਰਿਕਸ਼ਿਆਂ ਅਤੇ ਹੋਰਨਾਂ ਵਾਹਨਾਂ ’ਤੇ ਪਤੰਗਾਂ ਸਬੰਧੀ ਲੱਦੇ ਸਾਮਾਨ ਦੀ ਜਾਂਚ ਵੀ ਕੀਤੀ।ਉਨ੍ਹਾਂ ਕਿਹਾ ਕਿ ਇਹ ਪਤਾ ਲੱਗਾ ਹੈ ਕਿ ਹੁਣ ਦੁਕਾਨਾਂ ’ਤੇ ਚੀਨੀ ਡੋਰ ਵਿਕਰੀ ਦੀ ਥਾਂ ਹੁਣ ਕੁਝ ਲੋਕ ਘਰਾਂ ਵਿਚ ਹੀ ਇਸ ਨੂੰ ਵੇਚ ਰਹੇ ਹਨ।ਉਨ੍ਹਾਂ ਕਿਹਾ ਕਿ ਇਸ ਸਬੰਧੀ ਹੁਣ ਪੁਲਿਸ ਨੂੰ ਨਾਲ ਲੈ ਕੇ ਘਰਾਂ ਵਿਚ ਵੀ ਛਾਪੇਮਾਰੀ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਜ਼ਿਲ੍ਹਾ ਮੈਜਿਸਟਰੇਟ ਡਾ. ਬਸੰਤ ਗਰਗ ਵੱਲੋਂ ਪਹਿਲਾਂ ਹੀ ਜ਼ਿਲ੍ਹੇ ਵਿਚ ਪਤੰਗ ਉਡਾਉਣ ਲਈ ਸਿੰਥੈਟਿਕ/ਪਲਾਸਟਿਕ ਦੀ ਬਣੀ ਡੋਰ ਨੂੰ ਵੇਚਣ, ਸਟੋਰ ਕਰਨ ਅਤੇ ਇਸ ਦੀ ਵਰਤੋਂ ਕਰਨ ’ਤੇ ਮੁਕੰਮਲ ਪਾਬੰਦੀ ਦੇ ਹੁਕਮ ਜਾਰੀ ਕੀਤੇ ਹੋਏ ਹਨ।ਉਨ੍ਹਾਂ ਕਿਹਾ ਕਿ ਇਹ ਡੋਰ ਮਨੁੱਖਾਂ ਅਤੇ ਪੰਛੀਆਂ ਲਈ ਘਾਤਕ ਸਿੱਧ ਹੋ ਰਹੀ ਹੈ ਅਤੇ ਇਸ ਕਾਰਨ ਬਹੁਤ ਸਾਰੇ ਹਾਦਸੇ ਵਾਪਰ ਚੁੱਕੇ ਹਨ।ਇਸ ਲਈ ਇਸ ’ਤੇ ਸਖ਼ਤੀ ਨਾਲ ਪਾਬੰਦੀ ਲਗਾਉਣੀ ਜ਼ਰੂਰੀ ਹੈ।ਉਨ੍ਹਾਂ ਕਿਹਾ ਕਿ ਜਿਹੜਾ ਵੀ ਕੋਈ ਚੀਨੀ ਡੋਰ ਵੇਚੇਗਾ, ਖ਼ਰੀਦੇਗਾ ਜਾਂ ਵਰਤੇਗਾ, ਉਸ ਖਿਲਾਫ਼ ਪਰਚਾ ਦਰਜ ਕੀਤਾ ਜਾਵੇਗਾ।
Check Also
ਖਾਲਸਾ ਕਾਲਜ ਵੱਲੋਂ ‘ਨਵੀਨਤਾ ਅਤੇ ਉਦਯਮਿਤਾ ਆਊਟਰੀਚ’ ਪ੍ਰੋਗਰਾਮ ਕਰਵਾਇਆ ਗਿਆ
ਅੰਮ੍ਰਿਤਸਰ, 22 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖ਼ਾਲਸਾ ਕਾਲਜ ਦੇ ਗਣਿਤ ਵਿਭਾਗ ਵੱਲੋਂ ਇੰਸਟੀਚਿਊਸ਼ਨਜ਼ …
Punjab Post Daily Online Newspaper & Print Media