Wednesday, July 1, 2026

ਡਿਫੈਂਸ ਪੈਨਸ਼ਨਰਾਂ ਦੀ ਪੈਨਸ਼ਨ ਆਧਾਰ ਕਾਰਡ ਨਾਲ ਹੋਵੇਗੀ ਲਿੰਕ

ਅੰਮ੍ਰਿਤਸਰ, 29 ਦਸੰਬਰ (ਸੁਖਬੀਰ ਸਿੰਘ ਸੱਗੂ) – ਡਿਫੈਂਸ ਪੈਨਸ਼ਨ ਵੰਡ ਦਫ਼ਤਰ ਅੰਮ੍ਰਿਤਸਰ ਵੱਲੋਂ ਆਪਣੇ ਡਿਫੈਂਸ ਪੈਨਸ਼ਨਰਾਂ ਦੀ ਪੈਨਸ਼ਨ ਆਧਾਰ ਕਾਰਡ ਨਾਲ ਲਿੰਕ ਕੀਤੀ ਜਾ ਰਹੀ ਹੈ ਅਤੇ ਡਿਜੀਟਲ ਲਾਈਫ ਪੱਤਰ ਰਾਹੀਂ ਉਨ੍ਹਾਂ ਦੀ ਸਾਲਾਨਾ ਹਾਜ਼ਰੀ ਲਗਾਉਣ ਦਾ ਪ੍ਰੋਗਰਾਮ ਵੀ ਲਾਗੂ ਕੀਤਾ ਜਾ ਰਿਹਾ ਹੈ।ਇਹ ਜਾਣਕਾਰੀ ਦਿੰਦਿਆਂ ਡੀ.ਪੀ.ਡੀ.ਓ ਅੰਮ੍ਰਿਤਸਰ ਸ੍ਰੀ ਸੰਤੋਖ ਰਾਜ ਨੇ ਉਨ੍ਹਾਂ ਦੇ ਦਫ਼ਤਰ ਤੋਂ ਪੈਨਸ਼ਨ ਲੈ ਰਹੇ ਸਾਰੇ ਡਿਫੈਂਸ ਪੈਨਸ਼ਨਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਆਧਾਰ ਕਾਰਡ ਦੀ ਕਾਪੀ ਡੀ. ਪੀ. ਡੀ. ਓ ਅੰਮ੍ਰਿਤਸਰ ਦੇ ਦਫ਼ਤਰ ਵਿਚ ਜਮ੍ਹਾਂ ਕਰਵਾਉਣ।ਉਨ੍ਹਾਂ ਕਿਹਾ ਕਿ ਇਸ ਸਬੰਧੀ ਗੁਰਦੁਆਰਾ ਸ੍ਰੀ ਨਾਨਕਸਰ ਸਾਹਿਬ ਵੇਰਕਾ ਵਿਖੇ ਵੀ 1 ਜਨਵਰੀ 2017 ਨੂੰ ਇਕ ਕੈਂਪ ਲਗਾਇਆ ਜਾ ਰਿਹਾ ਹੈ, ਜਿਸ ਵਿਚ ਵੇਰਕਾ ਇਲਾਕੇ ਦੇ ਪੈਨਸ਼ਨਰ ਆਪਣੇ ਆਧਾਰ ਕਾਰਡ ਦੀ ਕਾਪੀ ਜਮ੍ਹਾਂ ਕਰਵਾ ਸਕਦੇ ਹਨ।

Check Also

ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ

ਅੰਮ੍ਰਿਤਸਰ, 1 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਮੀਰੀ ਪੀਰੀ ਦੇ …

Leave a Reply