

ਅੰਮ੍ਰਿਤਸਰ, 29 ਦਸੰਬਰ (ਸੁਖਬੀਰ ਸਿੰਘ ਸੱਗੂ) – ਭਾਰਤੀ ਚੋਣ ਕਮਿਸ਼ਨ ਵੱਲੋਂ ਲੋਕਤੰਤਰੀ ਪ੍ਰਕਿਰਿਆ ਵਿਚ ਨੌਜਵਾਨਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਕਰਵਾਉਣ ਦੇ ਮਕਸਦ ਨਾਲ ਜਾਰੀ ਕੀਤੀਆਂ ਗਈਆਂ ਹਦਾਇਤਾਂ ਤਹਿਤ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਬਸੰਤ ਗਰਗ ਵੱਲੋਂ ਜ਼ਿਲ੍ਹੇ ਵਿਚ ਵੱਖ-ਵੱਖ ‘ਸਵੀਪ’ ਗਤੀਵਿਧੀਆਂ ਚਲਾਈਆਂ ਜਾ ਰਹੀਆਂ ਹਨ ਤਾਂ ਜੋ 18-19 ਸਾਲ ਦੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਅਧਿਕਾਰ ਪ੍ਰਤੀ ਜਾਗਰੂਕ ਕੀਤਾ ਜਾ ਸਕੇ। ਇਸੇ ਲੜੀ ਨੂੰ ਅੱਗੇ ਤੋਰਦਿਆਂ ਜ਼ਿਲ੍ਹਾ ਸਿਖਿਆ ਅਫ਼ਸਰ ਸੈਕੰਡਰੀ ਅਮਰਦੀਪ ਸਿੰਘ ਦੀ ਅਗਵਾਈ ਹੇਠ ਅਤੇ ਪ੍ਰਿੰਸੀਪਲ ਜੋਗਿੰਦਰ ਕੌਰ ਸ਼ਿੰਗਾਰੀ ਦੇ ਉਦਮ ਸਦਕਾ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਮਾਹਣਾ ਸਿੰਘ ਗੇਟ ਵਿਖੇ ਵਿਦਿਆਰਥਣਾਂ ਦੇ ਮਹਿੰਦੀ ਮੁਕਾਬਲੇ ਕਰਵਾਏ ਗਏ।ਵਿਦਿਆਰਥਣਾਂ ਨੇ ਮਹਿੰਦੀ ਦੇ ਵੱਖ-ਵੱਖ ਡਿਜ਼ਾਈਨਾਂ ਰਾਹੀਂ ਵੋਟ ਦੇ ਅਧਿਕਾਰ ਦੀ ਸਹੀ ਵਰਤੋਂ ਕਰਨ ਦਾ ਪ੍ਰਣ ਲਿਆ।ਇਸ ਮੌਕੇ ਨੋਡਲ ਅਫ਼ਸਰ ‘ਸਵੀਪ’ ਸੁਨੀਲ ਸ਼ਰਮਾ, ਨੋਡਲ ਅਫ਼ਸਰ ਚੋਣਾਂ ਬਿਕਰਮ ਸਿੰਘ, ਗੁਰਬਿੰਦਰ ਸਿੰਘ ਖਹਿਰਾ, ਸ੍ਰੀਮਤੀ ਮੰਜੂ ਬਾਲਾ, ਅਸ਼ੋਕ ਕੁਮਾਰ, ਰਾਜੇਸ਼ ਸ਼ਰਮਾ, ਨਰਿੰਦਰ ਕੌਰ, ਕਿਰਨ ਠਾਕਰ ਅਤੇ ਹੋਰ ਹਾਜ਼ਰ ਸਨ।
Punjab Post Daily Online Newspaper & Print Media