ਖਾਲੜਾ/ਭਿੱਖੀਵਿੰਡ, 30 ਦਸੰਬਰ (ਭਾਟੀਆ, ਕੰਬੋਕੇ, ਬਖਤਾਵਰ)- ਵਿਧਾਇਕ ਵਿਰਸਾ ਸਿੰਘ ਵਲਟੋਹਾ ਦੇ ਰੋਡ ਸੋਅ ਵਿਚ ਸਾਮਲ ਹੋਣ ਲਈ ਸਰਪੰਚ ਸਰਵਨ ਸਿੰਘ ਨਾਰਲਾ, ਸਾਬਕਾ ਸਰਪੰਚ ਅਵਤਾਰ ਸਿੰਘ ਨਾਰਲਾ ਦੀ ਅਗਵਾਈ ਹੇਠ ਪਿੰਡ ਨਾਰਲਾ ਤੋਂ ਪੰਚ ਲਖਵਿੰਦਰ ਸਿੰਘ, ਪੰਚ ਸਤਨਾਮ ਸਿੰਘ, ਪੰਚ ਅਜੀਤ ਸਿੰਘ, ਸ਼ੁਬੇਗ ਸਿੰਘ, ਕੁਲਦੀਪ ਸਿੰਘ, ਸੁਖਬੀਰ ਸਿੰਘ, ਹਰਪਾਲ ਸਿੰਘ, ਦਰਸ਼ਨ ਸਿੰਘ, ਸਾਬਕਾ ਮੈਂਬਰ ਨਿੰਦਰ ਸਿੰਘ ਆਦਿ ਵੱਡੀ ਗਿਣਤੀ ਵਿਚ ਅਕਾਲੀ ਆਗੂ ਤੇ ਵਰਕਰ ਸਾਮਲ ਹੋਏ।ਇਸ ਮੌਕੇ ਸਰਪੰਚ ਸਰਵਨ ਸਿੰਘ ਨਾਰਲਾ, ਸਾਬਕਾ ਸਰਪੰਚ ਅਵਤਾਰ ਸਿੰਘ ਨਾਰਲਾ ਨੇ ਸਾਂਝੇ ਤੌਰ `ਤੇ ਗੱਲਬਾਤ ਕਰਦਿਆਂ ਕਿਹਾ ਕਿ ਰੋਡ ਸ਼ੋਅ ਵਿਚ ਸਾਮਲ ਵੱਡੀ ਗਿਣਤੀ ਵਿਚ ਲੋਕਾਂ ਨੇ ਸਾਬਤ ਕਰ ਦਿੱਤਾ ਹੈ ਕਿ ਹਲਕਾ ਵਿਧਾਇਕ ਵਿਰਸਾ ਸਿੰਘ ਵਲਟੋਹਾ ਹੀ ਲੋਕਾਂ ਦੇ ਹਰਮਨ ਪਿਆਰੇ ਨੇਤਾ ਹਨ।ਉਹਨਾਂ ਨੇ ਕਿਹਾ ਕਿ ਵਿਧਾਇਕ ਵਿਰਸਾ ਸਿੰਘ ਵਲਟੋਹਾ ਨੂੰ ਤੀਜੀ ਵਾਰ ਵੱਡੀ ਲੀਡ ਨਾਲ ਜਿਤਾਇਆ ਜਾਵੇਗਾ।
Check Also
ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ ਸਬਸਿਡੀ – ਚੇਅਰਮੈਨ ਬਰਾੜ
ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ …
Punjab Post Daily Online Newspaper & Print Media