ਫਾਜ਼ਿਲਕਾ, 29 ਦਸੰਬਰ (ਵਿਨੀਤ ਅਰੋੜਾ) – ਸਿਵਲ ਸਰਜ਼ਨ ਫਾਜ਼ਿਲਕਾ ਡਾ. ਸੁਰਿੰਦਰ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤੇ ਪੀਐਚਸੀ ਪਿੰਡ ਜੰਡਵਾਲਾ ਭੀਮੇਸ਼ਾਹ ਵਿਚ ਕੋਟਪਾ ਐਕਟ ਦੇ ਤਹਿਤ ਮੀਟਿੰਗ ਕੀਤੀ ਗਈ। ਜਿਸ ਵਿਚ ਸੀਨੀਅਰ ਮੈਡੀਕਲ ਅਧਿਕਾਰੀ ਡਾ. ਬਬੀਤਾ ਦੇ ਸੱਦੇ ਤੇ ਪਿੰਡ ਜੰਡਵਾਲਾ ਭੀਮੇਸ਼ਾਹ ਅਤੇ ਮੰਡੀ ਅਮੀਨਗੰਜ਼ ਦੇ ਲੋਕਲ ਦੁਕਾਨਦਾਰ ਵੱਡੀ ਗਿਣਤੀ ਵਿਚ ਸ਼ਾਮਲ ਹੋਏ। ਸੰਬੋਧਤ ਕਰਦੇ ਹੋਏ ਜ਼ਿਲ੍ਹਾ ਸਿਹਤ ਅਧਿਕਾਰੀ ਡਾ. ਆਰ.ਕੇ. ਖੁੰਗਰ ਨੇ ਆਏ ਹੋਏ ਲੋਕਾਂ ਨੂੰ ਪਬਲਿਕ ਥਾਵਾਂ ਤੇ ਬੀੜੀ, ਸਿਗਰੇਟ ਅਤੇ ਤੰਬਾਕੂ ਆਦਿ ਨਾ ਵੇਚਣ ਦੀ ਅਪੀਲ ਕੀਤੀ ਅਤੇ ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਦਿਸ਼ਾ ਨਿਰਦੇਸ਼ਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਦੀ ਗੱਲ ਕਹੀ। ਤਾਕਿ ਪੰਜਾਬ ਨੂੰ ਤੰਬਾਕੂ ਮੁਕਤ ਕੀਤਾ ਜਾ ਸਕੇ।
ਮੀਟਿੰਗ ਵਿਚ ਸੁਮਨ ਕੁਮਾਰ, ਨਛੱਤਰ ਸਿੰਘ ਇੰਸਪੈਕਟਰ ਨੇ ਲੋਕਾਂ ਨੂੰ ਜਾਣਕਾਰੀ ਦਿੱਤੀ ਕਿ ਜੇਕਰ ਕੋਈ ਵਿਅਕਤੀ ਪਬਲਿਕ ਸਥਾਨ ਤੇ ਸਿਗਰੇਟ ਨੋਸ਼ੀ ਜਾਂ ਤੰਬਾਕੂ ਦੀ ਵਰਤੋਂ ਕਰਦਾ ਹੈ ਤਾਂ ਇਸਦੀ ਜਾਣਕਾਰੀ ਸਿਹਤ ਵਿਭਾਗ ਨੂੰ ਦਿੱਤੀ ਜਾਵੇ ਤਾਕਿ ਉਸਦੇ ਖਿਲਾਫ਼ ਬਣਦੀ ਕਾਰਵਾਈ ਕੀਤੀ ਜਾ ਸਕੇ। ਇਸ ਮੌਕੇ ਡਾ. ਸੁਰਜੀਤ ਸਿੰਘ, ਜਸਪਾਲ ਸਿੰਘ, ਲਖਵਿੰਦਰ ਸਿੰਘ, ਓਮ ਪ੍ਰਕਾਸ਼ ਅਤੇ ਵੱਡੀ ਗਿਣਤੀ ਵਿਚ ਦੁਕਾਨਦਾਰ ਹਾਜ਼ਰ ਸਨ।
Check Also
`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ
ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …
Punjab Post Daily Online Newspaper & Print Media