Thursday, February 26, 2026

ਸਾਲ 2016 ’ਚ ਵਿਕਾਸ ਪੱਖੋਂ ਨਵੀਆਂ ਬੁਲੰਦੀਆਂ ਨੂੰ ਛੂਹ ਗਿਆ ਜ਼ਿਲ੍ਹਾ ਫਾਜ਼ਿਲਕਾ

isha-kaliaਫਾਜ਼ਿਲਕਾ, 30 ਦਸੰਬਰ (ਵਿਨੀਤ ਅਰੋੜਾ) – ਪੰਜਾਬ ਸਰਕਾਰ ਵੱਲੋਂ ਫਾਜ਼ਿਲਕਾ ਜ਼ਿਲ੍ਹੇ ਨੂੰ ਵਿਕਾਸ ਦੀਆਂ ਲੀਹਾਂ ਤੇ ਤੋਰਦਿਆਂ ਨਵੀਂ ਦਿਸ਼ਾ ਦਿੱਤੀ ਹੈ। ਸਾਲ 2016 ਫਾਜ਼ਿਲਕਾ ਵਾਸੀਆਂ ਲਈ ਵਿਕਾਸ ਦੀਆਂ ਸੰਭਾਵਨਾਵਾਂ ਭਰਪੂਰ ਰਿਹਾ। ਫਾਜ਼ਿਲਕਾ ਜ਼ਿਲ੍ਹੇ ਵਿਚ ਪੰਜਾਬ ਸਰਕਾਰ ਵੱਲੋਂ ਪਿੰਡਾਂ ਅਤੇ ਸ਼ਹਿਰਾਂ ਵਿਚ ਬਹੁਕਰੋੜੀ ਪ੍ਰਾਜੈਕਟਾਂ ਦੇ ਕੰਮ ਮੁਕੰਮਲ ਹੋਣ ਨਾਲ ਲੋਕਾਂ ਨੂੰ ਬੁਨਿਆਦੀ ਸਿੱਖਿਆ, ਸਿਹਤ ਵਰਗੀਆਂ ਸਹੂਲਤਾਂ ਦੇਣ ਦੇ ਜਿਹੜੇ ਵਾਅਦੇ ਕੀਤੇ ਗਏ ਸਨ ਉਨ੍ਹਾਂ ਨੇ ਇਸ ਸਾਲ ਦੇ ਅੰਤ ਤੱਕ ਬਹੁਤ ਸਾਰੇ ਵਿਕਾਸ ਕੰਮਾਂ ਦੇ ਪੂਰੇ ਹੋਣ ਨਾਲ ਲੋਕਾਂ ਦੀਆਂ ਆਸਾਂ ਨੂੰ ਬੂਰ ਪਿਆ ਹੈ । ਲੋਕਾਂ ਨੇ ਬਹੁਤ ਸਾਰੀਆਂ ਸਹੂਲਤਾਂ ਦਾ ਲਾਭ ਲਿਆ।ਜਿਸ ਕਾਰਨ ਲੋਕਾਂ ਵਿਚ ਪੰਜਾਬ ਸਰਕਾਰ ਦੀ ਚੰਗੀ ਅਤੇ ਸੁਚੱਜੀ ਪ੍ਰਸ਼ਾਸ਼ਕੀ ਸਰਕਾਰ ਦਾ ਪ੍ਰਗਟਾਵਾ ਹੋਇਆ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਫਾਜ਼ਿਲਕਾ ਈਸ਼ਾ ਕਾਲੀਆ ਨੇ ਦੱਸਿਆ ਕਿ ਸਾਲ 2016 ਵਿਚ ਫਾਜ਼ਿਲਕਾ ਜ਼ਿਲ੍ਹੇ ਵਿਚ ਪੰਜਾਬ ਸਰਕਾਰ ਵੱਲੋਂ ਕਰਵਾਏ ਗਏ ਵਿਕਾਸ ਕਾਰਜਾਂ ਕਾਰਨ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮਿਲੀਆਂ ਹਨ। ਇਸ ਸਾਲ ਦੇ ਅੰਤ ਵਿਚ ਜਿੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਜੁਡੀਸ਼ੀਅਲ ਕੋਰਟ ਕੰਪਲੈਕਸ, ਸਾਦਕੀ ਬਾਰਡਰ, ਅਤਿ ਆਧੁਨਿਕ ਬਹੁਮੰਤਵੀ ਖੇਡ ਸਟੇਡੀਅਮ ਦੇ ਮੁਕੰਮਲ ਹੋਣ ਤੋਂ ਬਾਅਦ ਉਦਘਾਟਨ ਕੀਤਾ ਗਿਆ। ਉੱਥੇ ਹੀ ਇੰਨ੍ਹਾਂ ਵਿਕਾਸ ਕੰਮਾਂ ਦੇ ਪੂਰਾ ਹੋਣ ਤੇ ਲੋਕਾਂ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੁਕੰਮਲ ਹੋਣ ਨਾਲ ਇੱਕੋ ਛੱਤ ਹੇਠਾਂ ਸਾਰੀਆਂ ਸੇਵਾਵਾਂ ਮਿਲਣ ਲੱਗੀਆਂ ਹਨ।
ਸ਼੍ਰੀਮਤੀ ਕਾਲੀਆ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਨਿਰਮਾਣ ਤੇ 39 ਕਰੋੜ ਰੁਪਏ ਦੀ ਰਾਸ਼ੀ  ਖਰਚ ਕੀਤੀ ਗਈ ਹੈ। ਇਸ ਤਰ੍ਹਾਂ ਹੀ ਸਰਹੱਦੀ ਖੇਤਰ ਦੇ ਨੌਜਵਾਨਾਂ ਨੂੰ ਖੇਡਾਂ ਵਿਚ ਅੱਗੇ ਲਿਜਾਣ ਲਈ ਅਤਿ ਆਧੁਨਿਕ ਸਹੂਲਤਾਂ ਵਾਲੇ ਬਹੁਮੰਤਵੀ ਖੇਡ ਸਟੇਡੀਅਮ ਦਾ ਨਿਰਮਾਣ ਕਰਵਾਇਆ ਗਿਆ ਹੈ। ਇਸ ਦੇ ਨਿਰਮਾਣ ਤੇ ਪੰਜਾਬ ਸਰਕਾਰ ਵੱਲੋਂ 590.00 ਲੱਖ ਰੁਪਏ ਦੀ ਰਾਸ਼ੀ ਖਰਚ ਕੀਤੀ ਗਈ ਹੈ। ਫਾਜ਼ਿਲਕਾ ਨੂੰ ਸੈਰ ਸਪਾਟੇ ਲਈ ਵਿਕਸਤ ਕਰਨ ਦੇ ਮਕਸਦ ਨਾਲ ਸਾਦਕੀ ਚੌਂਕੀ ਦੀ ਦਿੱਖ ਨੂੰ ਸੁਧਾਰਨ ਲਈ ਮੁੱਖ ਦਰਸ਼ਨੀ ਦਰਵਾਜੇ ਅਤੇ ਕਾਨਫਰੰਸ ਹਾਲ ਦਾ ਨਿਰਮਾਣ ਕਰਵਾਇਆ ਗਿਆ ਹੈ। ਇਸ ਦੇ ਨਾਲ ਹੀ ਸਾਦਕੀ ਚੌਂਕੀ ਨੂੰ ਜਾਣ ਵਾਲੀ ਚਹੁੰਮਾਰਗੀ ਸੜਕ ਦੇ ਨਿਰਮਾਣ ਅਤੇ ਇਸ ਨੂੰ ਚੌੜਾ ਕਰਨ ਤੇ 38 ਕਰੋੜ 61 ਲੱਖ ਰੁਪਏ ਖਰਚੇ ਗਏ ਹਨ। ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਕਿਹਾ ਕਿ ਕੋਰਟ ਕੰਪਲੈਕਸ ਦਾ ਉਦਘਾਟਨ ਵੀ ਇਸ ਸਾਲ ਕੀਤਾ ਗਿਆ ਹੈ। 12 ਏਕੜ ਵਿਚ ਫੈਲੇ ਇਸ ਕੰਪਲੈਕਸ ਤੇ 70 ਕਰੋੜ ਰੁਪਏ ਖਰਚ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਪਿੰਡਾਂ ਵਿਚ ਸਰਕਾਰ ਵੱਲੋਂ ਇਸ ਸਾਲ ਨਵੇਂ ਕੀਰਤੀਮਾਨ ਸਥਾਪਿਤ ਕੀਤੇ ਗਏ ਹਨ। ਜ਼ਿਲ੍ਹੇ ਵਿਚ ਸੜਕੀ ਮਾਰਗ ਨੂੰ ਪ੍ਰਫੁਲਿਤ ਕਰਨ ਲਈ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ। ਸੜਕੀ ਮਾਰਗ ਨੂੰ ਨਵੀਂ ਦਿਸ਼ਾ ਦਿੰਦਿਆਂ ਲੋਕਾਂ ਦੇ ਸਫ਼ਰ ਨੂੰ ਸੁਖਾਲਾ ਕੀਤਾ ਗਿਆ ਹੈ। ਇਸ ਦੇ ਨਾਲ ਹੀ ਜ਼ਿਲ੍ਹੇ ਦੇ ਪਿੰਡਾਂ ਵਿਚ ਬੁਨਿਆਦੀ ਢਾਂਚੇ ਵਿਚ ਸੁਧਾਰ ਕਰਦਿਆਂ ਗਲੀਆਂ ਅਤੇ ਨਾਲੀਆਂ ਦਾ ਨਿਰਮਾਣ ਸੀ. ਸੀ. ਫਲੋਰਿੰਗ ਰਾਹੀਂ ਗਿਆ ਹੈ। ਜਿਸ ਨਾਲ ਪਿੰਡਾਂ ਦੀ ਦਸ਼ਾ ਵਿਚ ਵੱਡੇ ਪੱਧਰ ਤੇ ਸੁਧਾਰ ਹੋਇਆ ਹੈ। ਜ਼ਿਲ੍ਹੇ ਵਿਚ ਪਿੰਡਾਂ ਦੇ ਲੋਕਾਂ ਨੂੰ ਸਹੂਲਤਾਂ ਦੇਣ ਲਈ ਬਣਾਏ ਗਏ 84 ਸੇਵਾ ਕੇਂਦਰਾਂ ਦਾ ਉਦਘਾਟਨ ਵੀ ਇਸ ਸਾਲ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਲੜਕੀਆਂ ਦੀ ਸਿੱਖਿਆ ਨੂੰ ਉਤਸ਼ਾਹਿਤ ਕਰਨ ਲਈ ਸਕੂਲਾਂ ਵਿਚ ਪੜ੍ਹ ਰਹੀਆਂ ਗਿਆਰਵੀਂ ਅਤੇ ਬਾਰਵੀਂ ਜਮਾਤ ਦੀਆਂ ਵਿਦਿਆਰਥਣਾਂ ਨੂੰ ਸਾਇਕਲਾਂ ਦੀ ਵੰਡ ਕੀਤੀ ਗਈ ਹੈ। ਇਸ ਦੇ ਨਾਲ ਹੀ ਸਕੂਲੀ ਸਿੱਖਿਆ ਵਿਚ ਸੁਧਾਰ ਕਰਦਿਆਂ ਸਕੂਲੀ ਬਿਲਡਿੰਗਾਂ ਨੂੰ ਵੀ ਨਵੀਂ ਦਿੱਖ ਪ੍ਰਦਾਨ ਕੀਤੀ ਗਈ ਹੈ।
ਜ਼ਿਲ੍ਹੇ ਵਿਚ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਜਿੱਥੇ ਜਿੰਮਾਂ ਦੀ ਵੰਡ ਕੀਤੀ ਗਈ ਹੈ। ਉੱਥੇ ਹੀ ਨੌਜਵਾਨਾਂ ਲਈ ਖੇਡ ਕਿੱਟਾਂ ਦੀ ਵੰਡ ਵੀ ਕੀਤੀ ਗਈ ਹੈ। ਜ਼ਿਲ੍ਹੇੇ ਵਿਚ ਨਿਟਕੋਨ ਵੱਲੋਂ ਸਰਹੱਦੀ ਵਿਕਾਸ ਪ੍ਰੋਗਰਾਮ ਤਹਿਤ ਬੇਰੁਜ਼ਗਾਰ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਲਈ ਦਿੱਤੀ ਜਾ ਰਹੀ ਸਿੱਖਿਆ ਵੀ ਕਾਰਗਰ ਸਾਬਤ ਹੋਈ ਹੈ। ਜ਼ਿਲ੍ਹੇ ਦੇ ਸੈਂਕੜੇ ਨੌਜਵਾਨਾਂ ਨੂੰ ਨਿਟਕੋਨ ਵੱਲੋਂ ਟੂਲ ਕਿੱਟਾ ਅਤੇ ਸਾਰਟੀਫਿਕੇਟ ਜਾਰੀ ਕਰਕੇ ਹੁਨਰਮੰਦ ਬਣਾਇਆ ਗਿਆ ਹੈ। ਇਸ ਦੇ ਨਾਲ ਹੀ ਜ਼ਿਲ੍ਹੇ ਦੇ ਪਿੰਡਾਂ ਦੇ ਨੌਜਵਾਨਾਂ ਨੂੰ ਵੀ ਹੁਨਰਮੰਦ ਕਰਨ ਲਈ ਪਿੰਡਾਂ ਵਿਚ ਹੁਨਰ ਵਿਕਾਸ ਕੇਂਦਰਾਂ ਦੀ ਸ਼ੁਰੂਆਤ ਕੀਤੀ ਗਈ ਹੈ। ਜਿੱਥੇ ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨ ਲੜਕੇ ਅਤੇ ਲੜਕੀਆਂ ਨੂੰ ਉਨ੍ਹਾਂ ਦੇ ਪੈਰਾਂ ਤੇ ਖੜ੍ਹੇ ਕਰਨ ਲਈ ਹੁਨਰਮੰਦ ਕੀਤਾ ਜਾ ਰਿਹਾ ਹੈ। ਇਸ ਤਰ੍ਹਾਂ ਹੀ ਜ਼ਿਲ੍ਹੇ ਵਿਚ ਉਜਵਲਾ ਸਕੀਮ ਤਹਿਤ ਗਰੀਬ ਵਰਗ ਦੀਆਂ ਔਰਤਾਂ ਨੂੰ ਗੈਸ ਚੁੱਲ੍ਹਿਆਂ ਦੀ ਵੰਡ ਕੀਤੀ ਗਈ ਹੈ। ਸ਼੍ਰੀਮਤੀ ਕਾਲੀਆ ਨੇ ਦੱਸਿਆ ਕਿ ਇਸ ਦੇ ਨਾਲ ਹੀ ਫਾਜ਼ਿਲਕਾ ਵਿਚ ਬਣਨ ਵਾਲੇ 100 ਬਿਸਤਰਿਆਂ ਦੇ ਹਸਪਤਾਲ, ਟ੍ਰਾਮਾ ਸੈਂਟਰ ਅਤੇ ਕੈਂਸਰ ਹਸਪਤਾਲ ਦਾ ਨਾ ਕੇਵਲ ਫਾਜ਼ਿਲਕਾ ਸਗੋਂ ਆਸ-ਪਾਸ ਦੇ ਜ਼ਿਲ੍ਹਿਆਂ ਨੂੰ ਵੱਡੀ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਫਾਜ਼ਿਲਕਾ ਜ਼ਿਲ੍ਹੇ ਲਈ ਇਹ ਸਾਲ ਵਿਕਾਸ ਭਰਪੂਰ ਰਿਹਾ ਹੈ।

Check Also

ਸ਼੍ਰੋਮਣੀ ਕਮੇਟੀ ਵੱਲੋਂ ਸਿੰਘ ਸਾਹਿਬ ਗਿਆਨੀ ਮੋਹਣ ਸਿੰਘ ਦੀ ਯਾਦ ’ਚ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ

ਅੰਮ੍ਰਿਤਸਰ, 26 ਫ਼ਰਵਰੀ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਸਿੰਘ …

Leave a Reply