Tuesday, July 7, 2026

ਸੜ੍ਹਕ ਹਾਦਸੇ ਵਿਚ ਗੰਭੀਰ ਰੂਪ ਨਾਲ ਜ਼ਖ਼ਮੀ ਹੋਏ ਜਸਵੰਤ ਸਿੰਘ ਦੇ ਪਰਿਵਾਰ ਨੂੰ ਦਿੱਤੀ ਆਰਥਿਕ ਸਹਾਇਤਾ

ppn3012201623ਫਾਜ਼ਿਲਕਾ, 30 ਦਸੰਬਰ (ਵਿਨੀਤ ਅਰੋੜਾ) – ਸਮਾਜ ਸੇਵਾ ਵਿਚ ਰਾਸ਼ਟਰੀ ਪੱਧਰ ਤੇ ਅਗਾਂਹਵਧੂ ਸੰਸਥਾ ਸਰਬਤ ਦਾ ਭਲਾ ਵੱਲੋਂ ਫਾਜ਼ਿਲਕਾ ਦੇ ਸਰਹੱਦੀ ਪਿੰਡ ਪੱਕਾ ਚਿਸ਼ਤੀ ਵਿਚ ਇੱਕ ਜ਼ਰੂਰਤਮੰਦ ਪਰਿਵਾਰ ਨੂੰ ਆਰਥਿਕ ਸਹਾਇਤਾ ਦਾ ਬੈਂਕ ਚੈਕ ਦੇਕੇ ਸਹਾਇਤਾ ਕੀਤੀ ਗਈ ਹੈ।ਜਾਣਕਾਰੀ ਦਿੰਦੇ ਹੋਏ ਸੰਸਥਾ ਦੇ ਅਧਿਕਾਰੀ ਮਹਿੰਦਰ ਸਾਰਸਵਾਂ ਨੇ ਦੱਸਿਆ ਕਿ ਪਿੰਡ ਵਾਸੀ ਜਸਵੰਤ ਸਿੰਘ ਲਗਭਗ ਦੋ ਮਹੀਨੇ ਪਹਿਲਾਂ ਮੋਟਰ ਸਾਇਕਲ ਸੜ੍ਹਕ ਹਾਦਸੇ ਵਿਚ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ ਸੀ। ਜਿਸ ਦੀ ਹਾਲਤ ਹਾਲੇ ਵੀ ਗੰਭੀਰ ਹੈ।ਇਸ ਲਈ ਜ਼ਰੂਰਤਮੰਦ ਪਰਿਵਾਰਾਂ ਨੂੰ ਦਵਾਈਆਂ ਦੇ ਨਾਲ ਨਾਲ ਘਰੇਲੂ ਆਰਥਿਕ ਸਹਾਇਤਾ ਦੇ ਲਈ 3 ਹਜ਼ਾਰ ਰੁਪਏ ਪ੍ਰਤੀ ਮਹੀਨਾ ਦਿੱਤਾ ਜਾ ਰਿਹਾ ਹੈ। ਜਿਸ ਦਾ ਪਹਿਲਾ ਬੈਂਕ ਚੈਕ ਸੰਸਥਾ ਦੇ ਮੈਂਬਰ ਲੀਲਾਧਰ ਸ਼ਰਮਾ, ਭਾਰਤੀ ਕਿਸਾਨ ਸੰਘ ਦੇ ਜਗਦੀਸ਼ ਕੁਮਾਰ ਨੇ ਜਸਵੰਤ ਸਿੰਘ ਦੀ ਮਾਤਾ ਦੁਰਗਾ ਬਾਈ ਨੂੰ ਸੋਂਪਿਆ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਇਸ ਸੰਸਥਾ ਵੱਲੌਂ ਇਲਾਕੇ ਵਿਚ ਕਈ ਲੋਕਾਂ ਦੀ ਆਰਥਿਕ ਸਹਾਇਤਾ ਕੀਤੀ ਜਾ ਚੁੱਕੀ ਹੈ।

Check Also

ਨਗਰ ਨਿਗਮ ਵੱਲੋਂ ਵਿਸ਼ਾਲ ਐਂਟੀ-ਇਨਕਰੋਚਮੈਂਟ ਵਿਸ਼ੇਸ਼ ਮੁਹਿੰਮ ਚਲਾਈ ਗਈ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਗੋਲ ਬਾਗ (ਰੇਲਵੇ ਸਟੇਸ਼ਨ ਦੇ …

Leave a Reply