Tuesday, November 24, 2026

ਦੂਸਰੀ ਤਨੀਸ਼ਾ ਡੂ ਚੈਂਪੀਅਨਸ਼ਿਪ ਬੀ.ਕੇ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਈ

ppn3012201633
ਅੰਮ੍ਰਿਤਸਰ, 31 ਦਸੰਬਰ (ਜਗਦੀਪ ਸਿੰਘ ਸੱਗੂ)  ਤਨੀਸ਼ਾ ਡੂ ਫੈਡਰੇਸ਼ਨ ਆਫ ਇੰਡੀਆ ਵਲੋਂ ਦੂਸਰੀ ਤਨੀਸ਼ਾ ਡੂ ਚੈਂਪੀਅਨਸ਼ਿਪ ਜੋ ਸਥਾਨਕ ਬੀ.ਕੇ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਈ ਗਈ।ਪਰਵਿੰਦਰ ਸਿੰਘ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਇਸ ਵਿਚ ਪੂਰੇ ਭਾਰਤ ਵਿਚੋਂ ਤਕਰੀਬਨ 9 ਰਾਜਾਂ ਦੇ 250 ਖਿਡਾਰੀਆਂ ਨੇ ਭਾਗ ਲਿਆ।ਉਮਰ ਵਰਗ ਅੰਡਰ 8, 12, 16, 19 ਅਤੇ ਓਪਨ ਲੜਕੇ ਲੜਕੀਆਂ ਦੇ ਮੁਕਾਬਲੇ ਕਰਵਾਏ ਗਏ; ਜਿਸ ਵਿਚ  ਸਭ ਤੋਂ ਵੱਧ ਮੈਡਲ ਜਿੱਤ ਕੇ ਜੰਮੂ ਕਸ਼ਮੀਰ ਦੀ ਟੀਮ ਨੇ ਪਹਿਲਾ ਸਥਾਨ, ਉਤਰ ਪ੍ਰਦੇਸ਼ ਨੇ ਦੂਜਾ ਅਤੇ ਪੰਜਾਬ ਨੇ ਤੀਜਾ ਸਥਾਨ ਹਾਸਲ ਕੀਤਾ।ਇਸ ਟੂਰਨਾਮੈਂਟ ਦੇ ਇਨਾਮ ਲਖੀਵੰਦਰ ਪਾਲ ਸਿੰਘ ਨੇ ਆਪਣੇ ਕਰ ਕਮਲਾਂ ਨਾਲ ਵੰਡੇ।ਤਨੀਸ਼ਾ ਡੂ ਫੈਡਰੇਸ਼ਨ ਅਫ ਇੰਡੀਆ ਵਲੋਂ ਜਤਿੰਦਰ ਕੁਮਾਰ ਨੂੰ ਵਿਸ਼ੇਸ਼ ਸਨਮਾਨ ਦੇ ਕੇ ਨਿਵਾਜਿਆ ਗਿਆ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply