Thursday, June 25, 2026

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਪੁਰਬ ਸਮੇਂ ਸਰਕਾਰੀ ਛੁੱਟੀ ਲਈ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ

SGPC
ਅੰਮ੍ਰਿਤਸਰ, 31 ਦਸੰਬਰ (ਗੁਰਪ੍ਰੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਪੁਰਬ ਸਮੇਂ 5 ਜਨਵਰੀ ਨੂੰ ਸਰਕਾਰੀ ਛੁੱਟੀ ਦਾ ਐਲਾਨ ਕਰਨ ਦੀ ਪੁਰਜ਼ੋਰ ਮੰਗ ਕੀਤੀ ਹੈ।
ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਪ੍ਰਧਾਨ ਮੰਤਰੀ ਨੂੰ ਇਸ ਸਬੰਧੀ ਲਿਖੇ ਇਕ ਪੱਤਰ ਵਿੱਚ ਕਿਹਾ ਕਿ ਜ਼ਬਰ ਤੇ ਜ਼ੁਲਮ ਖਿਲਾਫ ਆਪਣੀ ਜ਼ੋਰਦਾਰ ਆਵਾਜ਼ ਬੁਲੰਦ ਕਰਕੇ ਮਨੁੱਖਤਾ ਖਾਤਰ ਆਪਣਾ ਸਰਬੰਸ ਕੁਰਬਾਨ ਕਰਵਾਉਣ ਵਾਲੇ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਉਨ੍ਹਾਂ ਦੇ 350ਵੇਂ ਪ੍ਰਕਾਸ਼ ਪੁਰਬ ਸਮੇਂ ਅੱਜ ਜਦੋਂ ਸਮੁੱਚੀ ਦੁਨੀਆਂ ਪੂਰਨ ਰੂਪ ’ਚ ਸ਼ਰਧਾ ਤੇ ਸਤਿਕਾਰ ਭੇਟ ਕਰ ਰਹੀ ਹੈ ਤਾਂ ਭਾਰਤ ਸਰਕਾਰ ਨੂੰ ਵੀ ਦੇਸ਼ ਦੇ ਕੋਨੇ-ਕੋਨੇ ਵਿੱਚ ਵੱਸਦੀ ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਹੋਇਆ ਇਸ ਦਿਨ ਦੀ ਸਰਕਾਰੀ ਛੁੱਟੀ ਘੋਸ਼ਿਤ ਕਰਨੀ ਚਾਹੀਦੀ ਹੈ।
ਉਨ੍ਹਾਂ ਪ੍ਰਧਾਨ ਮੰਤਰੀ ਨੂੰ ਲਿਖਿਆ ਕਿ ਉਨ੍ਹਾਂ ਸਮੇਤ ਬਹੁਤ ਸਾਰੇ ਕੇਂਦਰੀ ਮੰਤਰੀ ਵੀ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਵਿੱਚ ਆਪਣਾ ਸਤਿਕਾਰ ਭੇਟ ਕਰਨ ਲਈ ਗੁਰੂ ਸਾਹਿਬ ਵੱਲੋਂ ਪੂਰੀ ਮਨੁੱਖਤਾ ਨੂੰ ਬਿਨਾਂ ਭੇਦ-ਭਾਵ ਤੋਂ ਰਹਿਣ ਤੇ ਆਜ਼ਾਦੀ ਦਾ ਜੀਵਨ ਬਸਰ ਕਰਨ ਦੀ ਭਾਵਨਾ ਪੈਦਾ ਕੀਤੀ ਗਈ ਸੀ।ਉਸ ਦੀ ਬਦੌਲਤ ਹੀ ਅੱਜ ਅਸੀ ਆਜ਼ਾਦੀ ਦਾ ਪੂਰਨ ਰੂਪ ਵਿੱਚ ਨਿੱਘ ਮਾਣ ਰਹੇ ਹਾਂ।ਇਸ ਲਈ 5 ਜਨਵਰੀ ਦੀ ਛੁੱਟੀ ਦਾ ਐਲਾਨ ਕੀਤਾ ਜਾਵੇ ।

Check Also

12ਵੇਂ ਅੰਤਰਾਸ਼ਟਰੀ ਯੋਗ ਦਿਵਸ ਦੇ ਸਬੰਧ ‘ਚ `ਬੀ.ਵਾਈ.ਐਸ` ਵੱਲੋਂ ਵੱਖ-ਵੱਖ ਥਾਵਾਂ ‘ਤੇ ਕੀਤੇ ਸਮਾਗਮ

ਅੰਮ੍ਰਿਤਸਰ, 24 ਜੂਨ (ਜਗਦੀਪ ਸਿੰਘ) – ਭਾਰਤੀ ਯੋਗ ਸੰਸਥਾਨ (ਬੀ.ਵਾਈ.ਐਸ) ਵੱਲੋਂ ਅੰਮ੍ਰਿਤਸਰ ਸਮੇਤ ਕਈ ਥਾਵਾਂ …

Leave a Reply