
ਪਠਾਨਕੋਟ, 31 ਦਸੰਬਰ (ਪੰਜਾਬ ਪੋਸਟ ਬਿਊਰੋ)- ਕਿਸਾਨਾਂ ਨੂੰ ਦਾਲਾਂ, ਦੁੱਧ ਅਤੇ ਦੁੱਧ ਪਦਾਰਥ, ਬਾਸਮਤੀ ਦੇ ਚਾਵਲ, ਸ਼ਹਿਦ, ਸਬਜੀਆਂ, ਦੇਸੀ ਮੱਕੀ ਆਦਿ ਦਾ ਖਪਤਕਾਰਾਂ ਨੂੰ ਸਿੱਧਾ ਮੰਡੀਕਰਨਕਰਨ ਨੂੰ ਉਤਸ਼ਾਹਿਤ ਕਰਨ ਲਈ ਕਿਸਾਨਾਂ ਦੁਆਰਾ ਕੁਦਰਤੀ ਤੌਰ ਤੇ ਤਿਆਰ ਕੀਤੀਆਂ ਖੇਤੀ ਜਿਨਸਾਂ ਦਾ ਕਿਸਾਨ ਬਾਜ਼ਾਰ 1 ਜਨਵਰੀ 2017 ਦਿਨ ਐਤਵਾਰ ਨੂੰ ਸਥਾਨਕ ਖੇਤੀਬਾੜੀ ਦਫਤਰ ਗਲੀ ਨੰ. ਜ਼ੀਰੋ,ਇੰਦਰਾ ਕਾਲੋਨੀ ਦੁਪਿਹਰ 12.30 ਵਜੇ ਤੋਂ ਸ਼ਾਮ 5 ਵਜੇ ਤੱਕ ਲਗਾਇਆ ਜਾਵੇਗਾ। ਇਸ ਬਾਰੇ ਜਾਣਕਾਰੀ ਦਿੰਦਿਆਂ ਡਾ ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਨੇ ਕਿਹਾ ਕਿ ਫਾਰਮ ਟੂ ਹੋਮ ਤੱਕ ਦੇ ਸਿਧਾਂਤ ਤਹਿਤ ਲਗਾਏ ਜਾ ਰਹੇ ਜਿਸ ਨੂੰ ਕਿਸਾਨਾਂ ਅਤੇ ਖਪਤਕਾਰਾਂ ਵੱਲੋਂ ਭਰਪੂਰ ਹੁੰਗਾਰਾ ਦਿੱਤਾ ਗਿਆ। ਉਨਾਂ ਕਿਹਾ ਕਿ ਕਿਸਾਨ ਬਾਜ਼ਾਰ ਦਾ ਉਦਘਾਟਨ ਡਿਪਟੀ ਕਮਿਸ਼ਨਰ ਸ਼੍ਰੀ ਅਮਿਤ ਕੁਮਾਰ ਆਈ ਏ ਐਸ ਕਰਨਗੇ । ਉਨਾਂ ਕਿਹਾ ਕਿ ਖੇਤੀ ਜਿਨਸਾਂ ਦੇ ਸਿੱਧੇ ਮੰਡੀਕਰਨ ਨਾਲ ਜਿਥੇ ਖਪਤਕਾਰਾਂ ਨੂੰ ਵਾਜ਼ਬ ਭਾਅ ਅਤੇ ਮਿਆਰੀ ਖੇਤੀ ਜਿਨਸਾਂ ਮਿਲਦੀਆਂ ਹਨ,ਉਥੇ ਕਿਸਾਨਾਂ ਨੂੰ ਵਾਜ਼ਬ ਭਾਅ ਮਿਲਣ ਕਾਰਨ ਆਰਥਿਕ ਤੌਰ ਤੇ ਵਧੇਰੇ ਫਾਇਦਾ ਹੁੰਦਾ ਹੈ। ਉਨਾਂ ਕਿਹਾ ਕਿ ਕਿਸਾਨ ਬਾਜ਼ਾਰ ਵਿੱਚ ਤਾਜ਼ੀ ਮੇਥੀ, ਮਟਰ, ਪਾਲਕ, ਧਨੀਆਂ, ਟਮਾਟਰ, ਦੇਸੀ ਟਮਾਟਰ, ਸ਼ਹਿਦ, ਗੋਭੀ, ਗੰਢ ਗੋਭੀ, ਪੱਤਾ ਗੋਭੀ, ਬਾਸਮਤੀ ਦੇ ਚਾਵਲ, ਖੁੰਬਾਂ, ਦੇਸੀ ਮੱਕੀ ਦਾ ਆਟਾ, ਦੇਸੀ ਸਰੋਂ ਦਾ ਤੇਲ, ਸਰੋਂ ਦਾ ਸਾਗ, ਦੁੱਧ, ਦੁੱਧ ਤੋਂ ਬਣੇ ਪਦਾਰਥ ਜਿਵੇਂ ਮੱਖਣ, ਪਨੀਰ ਅਤੇ ਘਿਓ ਆਦਿ ਥੋਕ ਮੰਡੀ ਨਾਲੋਂ ਵੱਧ ਅਤੇ ਪਰਚੂਨ ਮਾਰਕੀਟ ਨਾਲੋਂ ਘੱਟ ਰੇਟ ਤੇ ਖਪਤਕਾਰਾਂ ਨੂੰ ਮੁਹੱਈਆ ਕਰਵਾਇਆ ਜਾਵੇਗਾ।ਉਨਾਂ ਸਮੂਹ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਮੌਕੇ ਦਾ ਭਰਪੂਰ ਫਾਇਦਾ ਉਠਾਉਣ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media