
ਅੰਮ੍ਰਿਤਸਰ, 1 ਜਨਵਰੀ (ਜਗਦੀਪ ਸਿੰਘ ਸੱਗੂ) – ਡੀ. ਏ. ਵੀ. ਇੰਟਰਨੈਸ਼ਨਲ ਸ਼ਕੂਲ ਵਿੱਚ ਨਵਾਂ ਸਾਲ 2017 ਦੇ ਸਵਾਗਤ ਲਈ ਪਵਿਤਰ ਹਵਨ ਯੱਗ ਦਾ ਆਯੋਜਨ ਕੀਤਾ ਗਿਆ।ਇਸ ਪਾਵਨ ਅਵਸਰ `ਤੇ ਪ੍ਰਿੰਸੀਪਲ ਅੰਜਨਾ ਗੁਪਤਾ ਅਤੇ ਟੀਚਿੰਗ ਤੇ ਨਾਨ ਟੀਚਿੰਗ ਸਟਾਫ ਨੇ ਹਵਨ ਦੀ ਪਾਵਨ ਅਗਨੀ ਵਿੱਚ ਆਹੂਤੀਆਂ ਅਰਪਿਤ ਕਰਦੇ ਹੋਏੇ ਮਾਨਵਤਾ ਕੇ ਕਲਿਆਣ ਹਿੱਤ ਸੁਖਮਈ ਨਵੇਂ ਸਾਲ ਦੀ ਕਾਮਨਾ ਕੀਤੀ ।ਵੈਦਿਕ ਮੰਤਰਾਂ ਦੇ ਉਚਾਰਣ ਅਤੇ ਭਜਨਾਂ ਦੇ ੳਪਰੰਤ ਪ੍ਰਿੰਸੀਪਲ ਅੰਜਨਾ ਗੁਪਤਾ ਨੇ ਸਭ ਨੂੰ ਨਵੇਂ ਸਾਲ ਦੀਆਂ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਨਵਾਂ ਸਾਲ ਨਵੀਆਂ ਸੰਭਾਵਨਾਵਾਂ ਲੈ ਕੇ ਆਉਂਦਾ ਹੈ।ਇਸ ਲਈ ਸਭ ਨੂੰ ਚਾਹੀਦਾ ਹੈ ਕਿ ਉਹ ਆਪਣੀਆਂ ਕਮੀਆਂ ਜਾਂ ਕਮਜੋਰੀਆਂ ਨੂੰ ਬੀਤੇ ਸਾਲ ਦੇ ਨਾਲ ਭੁਲਾ ਕੇ ਖੁਲੀਆਂ ਬਾਹਾਂ ਨਾਲ ਨਵੇਂ ਸਾਲ ਦਾ ਸਵਾਗਤ ਕਰਨ।ਉਨਾਂ ਵਿਦਿਆਰਥੀਆਂ ਨੂੰ ਕਿਹਾ ਕਿ ਪੂਰੀ ਇਮਾਨਦਾਰੀ, ਲਗਨ, ਹੌਸਲੇ ਅਤੇ ਨਿਸਚੇ ਨਾਲ ਕਾਰਜ ਕਰਦਿਆਂ ਮਿਥੇ ਨਿਸ਼ਾਨੇ ਦੀ ਪੂਰਤੀ ਲਈ ਅੱਗੇ ਵਧਣ।ਉਨਾਂ ਅਧਿਆਪਕ ਵਰਗ ਨੂੰ ਵੀ ਅਪੀਲ ਕੀਤੀ ਕਿ ਉਹ ਪ੍ਰਣ ਲੈਣ ਕਿ ਵਿਦਿਆਰਥੀਆਂ ਦਾ ਸਮੇਂ-ਸਮੇਂ `ਤੇ ਮਾਰਗ ਦਰਸ਼ਨ ਕਰਨਗੇ ਅਤੇ ਉਨਾਂ ਦੀ ਤਰੱਕੀ ਲਈ ਸਮਰਪਿਤ ਰਹਿਣਗੇ।ਸਕੂਲ ਕੇ ਚੇਅਰਮੈਨ ਡਾ. ਵੀ. ਪੀ ਲਖਨਪਾਲ, ਖੇਤਰੀ ਪ੍ਰਬੰਧਿਕਾ ਡਾ. ਨੀਲਮ ਕਾਮਰਾ ਅਤੇ ਮੈਨੇਜਰ ਡਾ. ਰਾਜੇਸ਼ ਕੁਮਾਰ ਨੇ ਵੀ ਡੀ.ਏ.ਵੀ. ਇੰਂਟਰਨੈਸ਼ਨਲ ਪਰਿਵਾਰ ਨੂੰ ਨਵੇਂ ਸਾਲ ਕੀ ਵਧਾਈਆਂ ਦਿੱਤੀਆਂ ।
Check Also
ਸਰਬਜੋਤ ਸਿੰਘ ਧੰਜਲ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦਾ ਚੇਅਰਮੈਨ ਬਣਾਏ ਜਾਣ ‘ਤੇ ਵਰਕਰ ਖੁਸ਼
ਅੰਮ੍ਰਿਤਸਰ, 16 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੀਆਂ …
Punjab Post Daily Online Newspaper & Print Media