
ਅੰਮ੍ਰਿਤਸਰ, 1 ਜਨਵਰੀ (ਗੁਰਪ੍ਰੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਦੇਸ਼-ਵਿਦੇਸ਼ ਦੇ ਸਮੂਹ ਗੁਰੂ-ਘਰਾਂ ਦੀਆਂ ਪ੍ਰਬੰਧਕ ਕਮੇਟੀਆਂ, ਸਿੱਖ ਜਥੇਬੰਦੀਆਂ, ਨਿਹੰਗ ਸਿੰਘ ਸੰਪਰਦਾਵਾਂ ਨੂੰ ਅਪੀਲ ਹੈ ਕਿ ਦਸਮ ਪਾਤਸ਼ਾਹ, ਸਰਬੰਸਦਾਨੀ, ਸਾਹਿਬ-ਏ-ਕਮਾਲ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 350 ਸਾਲਾ ਪ੍ਰਕਾਸ਼ ਪੁਰਬ 5 ਜਨਵਰੀ 2017 ਨੂੰ ਪੂਰੇ ਵਿਸ਼ਵ ਵਿਚ ਵੱਡੀ ਪੱਧਰ ’ਤੇ ਮਨਾਇਆ ਜਾਵੇ। ਉਨ੍ਹਾਂ ਕਿਹਾ ਕਿ ਦੇਸ਼ ਵਿਦੇਸ਼ ਦੇ ਗੁਰੂ-ਘਰਾਂ ਅੰਦਰ ਇਸ ਸਬੰਧ ਵਿਚ 3 ਜਨਵਰੀ 2017 ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣ, ਜਿਨ੍ਹਾਂ ਦੇ 5 ਜਨਵਰੀ 2017 ਨੂੰ ਭੋਗ ਉਪਰੰਤ ਕਥਾ-ਕੀਰਤਨ ਦੁਆਰਾ ਗੁਰੂ ਸਾਹਿਬ ਜੀ ਦੇ ਜੀਵਨ-ਫ਼ਲਸਫ਼ੇ ਤੋਂ ਸੰਗਤਾਂ ਨੂੰ ਜਾਣੂ ਕਰਵਾਇਆ ਜਾਵੇ।
ਪ੍ਰੋ. ਬਡੂੰਗਰ ਨੇ ਕਿਹਾ ਕਿ ਦਸਮ ਪਾਤਸ਼ਾਹ ਜੀ ਨੇ ਜ਼ੁਲਮ ਨੂੰ ਮੁੱਢੋਂ ਹੀ ਖਤਮ ਕਰਨ ਲਈ ਕਰੜਾ ਸੰਘਰਸ਼ ਕਰਦਿਆਂ ਹੱਕ-ਸੱਚ ਤੇ ਮਨੁੱਖਤਾ ਦੀ ਭਲਾਈ ਲਈ ਆਪਣਾ ਸਰਬੰਸ ਕੁਰਬਾਨ ਕਰ ਕੇ ਦੁਨੀਆਂ ਅੰਦਰ ਇਕ ਨਿਵੇਕਲੀ ਮਿਸਾਲ ਕਾਇਮ ਕੀਤੀ। ਉਨ੍ਹਾਂ ਕਿਹਾ ਕਿ ਇਹ ਸਾਡੀ ਖੁਸ਼ਕਿਸਮਤੀ ਹੈ ਕਿ ਪਾਤਸ਼ਾਹ ਜੀ ਦਾ 350 ਸਾਲਾ ਪ੍ਰਕਾਸ਼ ਪੁਰਬ ਮਨਾਉਣ ਦਾ ਸਾਨੂੰ ਮੌਕਾ ਪ੍ਰਾਪਤ ਹੋਇਆ ਹੈ। ਇਸ ਲਈ ਸਾਡਾ ਸਭ ਦਾ ਫਰਜ਼ ਹੈ ਕਿ ਵਿਸ਼ਵ ਪੱਧਰ ’ਤੇ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕੀਤੇ ਜਾਣ।
Check Also
ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ
ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …
Punjab Post Daily Online Newspaper & Print Media