
ਬਠਿੰਡਾ, 2 ਜਨਵਰੀ (ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਬੱਚਿਆਂ ਦੇ ਅਧਿਕਾਰਾਂ ਅਤੇ ਸੁਰੱਖਿਆਂ ਤੇ ਕੰਮ ਕਰ ਰਹੀਆਂ ਸੰਸਥਾਵਾਂ ਵਲੰਟੀਅਰ ਫਾਰ ਸੋਸ਼ਲ ਜਸਟਿਸ ਅਤੇ ਸੇਵ ਦ ਚਿਲਡਰਨ ਵੱਲੋਂ ਪਿੰਡ ਬੁਲਾਢੇਵਾਲਾ ਵਿਖੇ ਬਾਲ ਅਧਿਕਾਰ ਉਤਸਵ ਨੂੰ ਲੈ ਕੇ ‘ਬਲਾਕ ਲੈਵਲ ਕੰਨਸਲਟੇਸ਼ਨ ਚਿਲਡਰਨ ਰਿਪੋਰਟ ਕਾਰਡ’ ਸੰਬੰਧੀ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿੱਚ ਬਠਿੰਡਾ ਬਲਾਕ ਤੋਂ ਵੱਖ-ਵੱਖ ਪਿੰਡਾਂ ਦੇ ਬਾਲ ਸਮੂਹ ਦੇ ਬੱਚਿਆਂ ਵੱਲੋਂ ਪ੍ਰੋਗਰਾਮ ਪੇਸ਼ ਕੀਤਾ ਗਿਆ ਜਿਸ ਵਿੱਚ ਬੱਚਿਆਂ ਦੁਆਰਾ ਭੰਗੜਾ, ਗਿੱਧਾ, ਗੀਤ, ਕਵਿਤਾਵਾਂ, ਨਾਟਕ, ਗਤੀਵਿਧੀਆਂ ਕਰਕੇ ਲੋਕਾਂ ਦਾ ਮਨੋਰੰਜਨ ਕੀਤਾ।ਪ੍ਰੋਗਰਾਮ ਮੈਨੇਜਰ ਅੰਕਿਤ ਸ਼ੁਕਲਾ ਦਾ ਕਹਿਣਾ ਹੈ ਕਿ ਅਜਿਹੇ ਪ੍ਰੋਗਰਾਮ ਬੱਚਿਆਂ ਵਿੱਚ ਜਿਥੇ ਆਤਮ-ਵਿਸ਼ਵਾਸ ਪੈਦਾ ਕਰਦੇ ਹਨ ਉਥੇ ਹੀ ਉਨ੍ਹਾਂ ਦੇ ਹੁਨਰ ਨੂੰ ਪ੍ਰਗਟ ਕਰਨ ਦਾ ਵੀ ਸੁਨਹਿਰੀ ਮੌਕਾ ਦਿੰਦੇ ਹਨ।ਬੱਚਿਆਂ ਦੁਆਰਾ ਪਿੰਡਾਂ ਵਿੱਚੋਂ ਭਰੇ ਗਏ ਰਿਪੋਰਟ ਕਾਰਡਾਂ ਬਾਰੇ ਵੀ ਵਿਚਾਰ ਚਰਚਾ ਹੋਈ ਕਿ ਪਿੰਡਾਂ ਵਿੱਚ ਬੱਚਿਆਂ ਨੂੰ ਕਿਸ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ।ਇਸ ਮੌਕੇ ਲੇਖਕ ਗੁਰਨੈਬ ਸਾਜਨ ਨੇ ਵੀ ਆਪਣੀ ਜ਼ਿੰਦਗੀ ਦੇ ਤਜ਼ਰਬੇ ਸਾਂਝੇ ਕੀਤੇ ਤੇ ਲੋਕ ਗਾਇਕ ਨਛੱਤਰ ਸਿੱਧੂ ਨੇ ਬੱਚਿਆਂ ਤੇ ਲੋਕਾਂ ਨੂੰ ਸ਼ਰਾਬ ਦੇ ਨੁਕਸਾਨ ਬਾਰੇ ਗੀਤ ਸੁਣਾ ਕੇ ਸੋਚਣ ਲਈ ਮਜ਼ਬੂਰ ਕਰ ਦਿੱਤਾ।ਪ੍ਰੋਗਰਾਮ ਦੌਰਾਨ ਸਟੇਜ਼ ਸਕੱਤਰ ਦੀ ਜਿੰਮੇਵਾਰੀ ਗੁਰਮੀਤ ਕੌਰ ਨੇ ਬਾਖੂਬੀ ਨਿਭਾਈ।ਇਸ ਪ੍ਰੋਗਰਾਮ ਨੂੰ ਸਫਲ ਕਰਨ ਲਈ ਕਲਾਸਟਰ ਕੁਆਰਡੀਨੇਟਰ ਮੀਨਾ ਰਾਣੀ, ਗੁਰਮੀਤ ਕੌਰ ਤੇ ਸਾਰੇ ਵਲੰਟੀਅਰਾਂ ਨੇ ਅਣਥੱਕ ਮਿਹਨਤ ਕੀਤੀ।
Check Also
ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ
ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …
Punjab Post Daily Online Newspaper & Print Media