Tuesday, March 31, 2026

ਸ਼ਰਾਬ ਦੇ ਠੇਕਿਆਂ ’ਚ ਸੀ. ਸੀ. ਟੀ ਵੀ ਕੈਮਰੇ ਲਾਉਣ ਦੇ ਹੁਕਮ

CCTV
ਅੰਮ੍ਰਿਤਸਰ, 2 ਜਨਵਰੀ (ਜਗਦੀਪ ਸਿੰਘ ਸੱਗੂ)- ਕਮਿਸ਼ਨਰ ਪੁਲਿਸ-ਕਮ-ਕਾਰਜਕਾਰੀ ਮੈਜਿਸਟਰੇਟ ਅੰਮ੍ਰਿਤਸਰ ਸ਼ਹਿਰ ਸ੍ਰੀ ਲੋਕ ਨਾਥ ਆਂਗਰਾ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਕਮਿਸ਼ਨਰੇਟ ਅੰਮ੍ਰਿਤਸਰ ਦੀ ਹਦੂਦ ਅੰਦਰ ਆਉਂਦੇ ਇਲਾਕੇ ਵਿਚ ਪੈਂਦੇ ਸ਼ਰਾਬ ਦੇ ਠੇਕਿਆਂ ਦੇ ਬਾਹਰ 50 ਮੀਟਰ ਦੇ ਘੇਰੇ ਨੂੰ ਕਵਰ ਕਰਦੇ ਸੀ. ਸੀ. ਟੀ. ਵੀ ਕੈਮਰੇ ਲਾਉਣ ਦੇ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮਾਂ ਅਨੁਸਾਰ ਠੇਕਿਆਂ ਦੇ ਬਾਹਰ ਕੈਮਰੇ ਜਾਰੀ ਹੁਕਮਾਂ ਦੀ ਮਿਤੀ ਤੋਂ 45 ਦਿਨਾਂ ਦੇ ਅੰਦਰ-ਅੰਦਰ ਲਾਉਣ ਲਾਜ਼ਮੀ ਹਨ।
ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਸੀ. ਸੀ. ਟੀ. ਵੀ ਕੈਮਰਿਆਂ ਵਿਚ ਘੱਟੋ-ਘੱਟ ਪਿਛਲੇ 10 ਦਿਨਾਂ ਦੀ ਰਿਕਾਰਡਿੰਗ ਦਾ ਡਿਜੀਟਲ ਰਿਕਾਰਡ ਹੋਣਾ ਜ਼ਰੂਰੀ ਹੈ। ਇਸ ਤੋਂ ਇਲਾਵਾ ਠੇਕਿਆਂ ਦੇ ਮਾਲਕ ਜਾਂ ਉਨ੍ਹਾਂ ਦੇ ਮੁਲਾਜ਼ਮ ਰੋਜ਼ਾਨਾ ਰਿਕਾਰਡਿੰਗ ਦੀ ਇਕ ਸੀ. ਡੀ ਤਿਆਰ ਕਰਕੇ ਆਪਣੇ ਖੇਤਰ ਦੇ ਬੀਟ ਕਾਂਸਟੇਬਲ ਨੂੰ ਸੌਂਪਣਗੇ ਅਤੇ ਇਸ ਸਬੰਧੀ ਪੂਰਾ ਰਿਕਾਰਡ ਇਕ ਰਜਿਸਟਰ ਵਿਚ ਦਰਜ ਕਰਨਗੇ, ਜੋ ਕਿ ਠੇਕੇ ’ਤੇ ਹਰ ਵੇਲੇ ਮੌਜੂਦ ਰਹੇਗਾ। ਇਸ ਤੋਂ ਇਲਾਵਾ ਉਹ ਠੇਕਾ ਖੁੱਲ੍ਹਣ ਵੇਲੇ ਇਹ ਯਕੀਨੀ ਬਣਾਉਣਗੇ ਕਿ ਕੈਮਰਾ ਠੀਕ ਹਾਲਤ ਵਿਚ ਚੱਲ ਰਿਹਾ ਹੈ ਜਾਂ ਨਹੀਂ ਅਤੇ ਜੇਕਰ ਕੋਈ ਨੁਕਸ ਹੈ ਤਾਂ ਉਸ ਨੂੰ ਤੁਰੰਤ ਠੀਕ ਕਰਵਾਇਆ ਜਾਵੇ। ਇਸ ਸਬੰਧੀ ਲੋੜੀਂਦੀ ਸੂਚਨਾ ਸਬੰਧਤ ਥਾਣੇ ਨੂੰ ਵੀ ਦਿੱਤੇ ਜਾਣ ਲਈ ਕਿਹਾ ਗਿਆ ਹੈ। ਇਹ ਹੁਕਮ 26 ਫਰਵਰੀ 2017 ਤੱਕ ਲਾਗੂ ਰਹਿਣਗੇ।

Check Also

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਵਰਗੀ ਐਡਵੋਕੇਟ ਰਮੇਸ਼ ਰਾਜ ਭੰਡਾਰੀ ਨੂੰ ਦਿੱਤੀ ਨਿੱਘੀ ਸਰਧਾਂਜਲੀ

ਅੰਮ੍ਰਿਤਸਰ, 31 ਮਾਰਚ (ਸੁਖਬੀਰ ਸਿੰਘ) – ਅੰਮ੍ਰਿਤਸਰ ਸ਼ਹਿਰ ਦੇ ਨਿਵਾਸੀ ਰਹੇ ਐਡਵੋਕੇਟ ਰਮੇਸ਼ ਰਾਜ ਭੰਡਾਰੀ …

Leave a Reply