Thursday, March 26, 2026

.ਬਹੁਮੰਜਿਲੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦਾ ਅਰੰਭ – ਡੀ.ਸੀ ਆਫਿਸ ਸ਼ਿਫਟ

dc-amit-kumar
ਪਠਾਨਕੋਟ, 2 ਜਨਵਰੀ (ਪੰਜਾਬ ਪੋਸਟ ਬਿਊਰੋ)- ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਇੱਕੋ ਛੱਤ ਥੱਲ੍ਹੇ ਸਾਰੀਆਂ ਸਰਕਾਰੀ ਸੇਵਾਵਾਂ ਮੁਹਈਆ ਕਰਵਾਉਣ ਲਈ ਮਲਿਕਪੁਰ ਨੇੜੇ 45 ਕਰੋੜ 79 ਲੱਖ 63 ਹਜ਼ਾਰ ਰੁਪਏ ਦੀ ਲਾਗਤ ਨਾਲ 19 ਏਕੜ ਵਿੱਚ ਉਸਾਰੇ ਗਏ ਬਹੁਮੰਜਿਲੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦਾ ਅਰੰਭ ਅੱਜ ਡੀ.ਸੀ ਆਫਿਸ ਸਿਫਟ ਕਰ ਕੇ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਗਿਆ।ਸਭ ਤੋੋਂ ਪਹਿਲਾ ਸ੍ਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਪਠਾਨਕੋਟ ਵੱਲੋਂ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਰਾਸ਼ਟਰੀ ਝੰਡਾ ਲਹਿਰਾਇਆ ਗਿਆ ਅਤੇ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਗਾਰਡ ਆਫ ਆਨਰ ਦਿੱਤਾ ਗਿਆ।ਪ੍ਰਬੰਧਕੀ ਕੰਪਲੈਕਸ ਵਿੱਚ ਸ੍ਰੀ ਸੁਖਮਣੀ ਸਾਹਿਬ ਜੀ ਦੇ ਪਾਠ ਰੱਖੇ ਗਏ ਅਤੇ ਭੋਗ ਤੋਂ ਬਾਅਦ ਲੰਗਰ ਵੀ ਲਗਾਇਆ ਗਿਆ।ਇਸ ਸਮੇਂ ਹੋਰਨਾ ਤੋਂ ਇਲਾਵਾ ਜਗਵਿੰਦਰਜੀਤ ਸਿੰਘ ਗਰੇਵਾਲ ਵਧੀਕ ਡਿਪਟੀ ਕਮਿਸ਼ਨਰ (ਜ), ਅਸ਼ੋਕ ਕੁਮਾਰ ਸਹਾਇਕ ਕਮਿਸ਼ਨਰ ਜਨਰਲ, ਪਰਮਪ੍ਰੀਤ ਸਿੰਘ ਗੋਰਾਇਆ ਤਹਿਸੀਲਦਾਰ ਪਠਾਨਕੋਟ , ਸਤੀਸ਼ ਮਹਾਜਨ ਚੋਅਰਮੈਨ ਜਿਲ੍ਹਾ ਯੋਜਨਾ ਕਮੇਟੀ, ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ, ਕਰਨੈਲ ਸਿੰਘ ਸਹਾਇਕ ਲੈਬਰ ਕਮਿਸ਼ਨਰ ਅਤੇ ਵੱਖ ਵੱਖ ਵਿਭਾਗਾਂ ਦੇ ਜਿਲ੍ਹਾ ਅਧਿਕਾਰੀ ਹਾਜਰ ਸਨ।
ਇਸ ਮੋਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਹੁਤ ਖੁਸੀ ਦੀ ਗੱਲ ਹੈ ਕਿ ਜਿਲ੍ਹਾ ਪਠਾਨਕੋਟ ਦੇ ਲੋਕਾਂ ਨੂੰ ਇਕ ਹੀ ਛੱਤ ਹੇਠ ਸਾਰੀਆਂ ਸਰਕਾਰੀ ਸੇਵਾਵਾਂ ਦੇਣ ਦਾ ਅਰੰਭ ਅੱਜ ਤੋਂ ਕੀਤਾ ਗਿਆ ਹੈ।ਇਸ ਨਾਲ ਜਿਥੇ ਲੋਕਾਂ ਦੇ ਸਮੇਂ ਦੀ ਬੱਚਤ ਹੋਵੇਗੀ ਉਥੇ ਹੀ ਸਹਿਰ ਅੰਦਰ ਲੱਗਣ ਵਾਲੇ ਜਾਮ ਤੋਂ ਵੀ ਨਿਜਾਤ ਮਿਲੇਗੀ।ਉਨ੍ਹਾਂ ਕਿਹਾ ਕਿ ਆਉਂਣ ਵਾਲੇ ਦਿਨਾਂ ਅੰਦਰ ਸਾਰੀਆਂ ਸਰਕਾਰੀ ਸੇਵਾਵਾਂ ਪ੍ਰਬੰਧਕੀ ਕੰਪਲੈਕਸ ਵਿੱਚ ਮਿਲਣਾ ਸੁਰੂ ਹੋ ਜਾਣਗੀਆਂ।ਉਨ੍ਹਾਂ ਦੱਸਿਆ ਕਿ ਹੋਰ ਵਿਭਾਗ ਵੀ ਜਲਦੀ ਇਸ ਕੰਪਲੈਕਸ ਵਿੱਚ ਸਿਫ਼ਟ ਹੋ ਜਾਣਗੇ ਜਿੰਨ੍ਹਾਂ ਦਾ ਲੋਕਾਂ ਨੂੰ ਕਾਫ਼ੀ ਫਾਇਦਾ ਹੋਵੇਗਾ।

Check Also

ਖ਼ਾਲਸਾ ਕਾਲਜ ਵਿਖੇ ਐਗਰੀ ਫੈਸਟ-2026 ਕਰਵਾਇਆ ਗਿਆ

ਅੰਮ੍ਰਿਤਸਰ, 25 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਖੇਤੀਬਾੜੀ ਵਿਭਾਗ ਅਤੇ ਖੇਤੀਬਾੜੀ ਸੁਸਾਇਟੀ …

Leave a Reply