

ਫਾਜ਼ਿਲਕਾ, 3 ਜਨਵਰੀ (ਵਿਨੀਤ ਅਰੋੜਾ) – ਦਸ਼ਮ ਪਿਤਾ ਸਰਬੰਸ ਦਾਨੀ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਉਤਸਵ ਦੇ ਮੌਕੇ ਤੇ ਅੱਜ ਸਥਾਨਕ ਗੁਰੂਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਵੱਲੋਂ ਪੰਜ ਪਿਆਰਿਆਂ ਦੀ ਅਗਵਾਈ ਵਿਚ ਸ਼ਹਿਰ ਵਿਚ ਵਿਸ਼ਾਲ ਨਗਰ ਕੀਰਤਨ ਕੱਢਿਆ ਗਿਆ।ਜਾਣਕਾਰੀ ਦਿੰਦੇ ਹੋਏ ਗੁਰੂਦੁਆਰੇ ਦੇ ਮੁੱਖ ਸੇਵਾਦਾਰ ਭਾਈ ਦਵਿੰਦਰਪਾਲ ਸਿੰਘ ਨੇ ਦੱਸਿਆ ਕਿ ਨਗਰ ਕੀਰਤਨ ਸਥਾਨਕ ਗੁਰੂਦੁਆਰਾ ਸਿੰਘ ਸਭਾ ਤੋਂ ਸ਼ੁਰੂ ਹੋਕੇ ਗਊਸ਼ਾਲਾ ਰੋਡ, ਸੰਜੀਵ ਸਿਨੇਮਾ ਚੌਕ, ਫਾਜ਼ਿਲਕਾ-ਅਬੋਹਰ ਰੋਲ, ਮਲੋਟ ਚੌਕ, ਮਹਾਜਨ ਮਾਰਕੀਟ, ਬੱਸ ਸਟੈਂਡ, ਕਚੈਹਰੀ ਰੋਡ, ਸਾਇਕਲ ਬਾਜ਼ਾਰ, ਸ਼ਾਸਤਰੀ ਚੌਕ, ਘੰਟਾਘਰ ਚੌਕ, ਮਹਰੀਆਂ ਬਾਜ਼ਾਰ, ਰਾਮ ਕੀਰਤਨ ਮੰਦਰ ਵਾਲੇ ਰਸਤੇ ਤੋਂ ਹੁੰਦਾ ਹੋਇਆ ਵਾਪਸ ਗੁਰੂਦੁਆਰਾ ਵਿਚ ਆਕੇ ਸੰਪਨ ਹੋਇਆ। ਉਨ੍ਹਾਂ ਦੱਸਿਆ ਕਿ ਨਗਰ ਕੀਰਤਨ ਦਾ ਸ਼ਹਿਰ ਦੀਆਂ ਵੱਖ ਵੱਖ ਥਾਵਾਂ ਤੇ ਸ਼ਹਿਰ ਵਾਸੀਆਂ ਵੱਲੋਂ ਸਵਾਗਤੀ ਗੇਟ ਲਗਾਕੇ ਅਤੇ ਫੁੱਲਾਂ ਦੀ ਵਰਖਾ ਕਰਕੇ ਸਵਾਗਤ ਕੀਤਾ ਗਿਆ। ਇਸ ਮੋਕੇ ਸ਼ਹਿਰ ਦੀਆਂ ਵੱਖ ਵੱਖ ਥਾਵਾਂ ਤ ਪ੍ਰਸਾਦ ਵੀ ਵੰਡਿਆ ਗਿਆ। ਉਨ੍ਹਾਂ ਦੱਸਿਆ ਕਿ ਨਗਰ ਕੀਰਤਨ ਦੌਰਾਨ ਸ਼ਰਧਾਲੂਆਂ ਵੱਲੋਂ ਭਜਨ ਕੀਰਤਨ ਵੀ ਕੀਤਾ ਗਿਆ ਅਤੇ ਸਿੱਖ ਨੋਜ਼ਵਾਨਾਂ ਵੱਲੋਂ ਸ਼ਹਿਰ ਦੀਆ ਵੱਖ ਵੱਖ ਥਾਵਾਂ ਤੇ ਗਤਕੇ ਦਾ ਪ੍ਰਦਰਸ਼ਨ ਵੀ ਕੀਤਾ ਗਿਆ।
ਇਸ ਮੌਕੇ ਮਹਿੰਦਰ ਸਿੰਘ ਖਾਲਸਾ, ਬਲਬੀਰ ਸਿੰਘ, ਕੰਵਲਜੀਤ ਸਿੰਘ, ਗੁਰਜਿੰਦਰ ਸਿੰਘ, ਬਲਜੀਤ ਸਿੰਘ, ਜਰਨੈਲ ਸਿੰਘ, ਪਰਮਜੀਤ ਸਿੰਘ ਅਤੇ ਵੱਡੀ ਗਿਣਤੀ ਗਿਚ ਸ਼ਰਧਾਲੂ ਹਾਜ਼ਰ ਸਨ।
Check Also
ਯੂ.ਕੇ ਐਮ.ਪੀ ਬੀਬੀ ਪ੍ਰੀਤ ਕੌਰ ਗਿੱਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
ਅੰਮ੍ਰਿਤਸਰ, 22 ਮਾਰਚ (ਜਗਦੀਪ ਸਿੰਘ) – ਯੂ.ਕੇ ਬਰਮਿੰਘਮ ਦੇ ਐਜਬੈਸਟਨ ਤੋਂ ਐਮ.ਪੀ ਬੀਬੀ ਪ੍ਰੀਤ ਕੌਰ …
Punjab Post Daily Online Newspaper & Print Media