Monday, March 23, 2026

ਸਰਹੱਦੀ ਪਿੰਡ ਮੁੰਬੇਕੀ ਦੇ ਵੱਡੀ ਗਿਣਤੀ ਵਿਚ ਨੋਜਵਾਨ ਭਾਜਪਾ ਵਿਚ ਹੋਏ ਸ਼ਾਮਲ

ppn0301201710
ਫਾਜ਼ਿਲਕਾ, 3 ਜਨਵਰੀ (ਵਿਨੀਤ ਅਰੋੜਾ) – ਭਾਰਤੀ ਜਨਤਾ ਪਾਰਟੀ ਦੀਆਂ ਨੀਤੀਆਂ ਅਤੇ ਫਾਜ਼ਿਲਕਾ ਦੇ ਵਿਧਾਇਕ ਅਤੇ ਪੰਜਾਬ ਦੇ ਸਿਹਤ ਮੰਤਰੀ ਸੁਰਜੀਤ ਕੁਮਾਰ ਜਿਆਣੀ ਵੱਲੋਂ ਫਾਜ਼ਿਲਕਾ ਇਲਾਕੇ ਵਿਚ ਰਿਕਾਰਡਤੋੜ ਵਿਕਾਸ ਕੰਮਾਂ ਦੇ ਨਵੇਂ  ਕੀਰਤੀਮਾਨ ਸਥਾਪਤ ਕਰਨ ਤੇ ਹੋਰਨਾਂ ਪਾਰਟੀਆਂ ਦੇ ਵਰਕਰ ਭਾਜਪਾ ਵਿਚ ਸ਼ਾਮਲ ਹੋ ਰਹੇ ਹਨ। ਇਸ ਦੇ ਤਹਿਤ ਸਰਹੱਦੀ ਪਿੰਡ ਨਵਾਂ ਮੁੰਬੇਕੀ ਦੇ ਵੱਡੀ ਗਿਣਤੀ ਵਿਚ ਨੋਜ਼ਵਾਨਾਂ ਨੇ ਭਾਜਪਾ ਵਿਚ ਸ਼ਾਮਲ ਹੋਣ ਦਾ ਐਲਾਣ ਕੀਤਾ ਹੈ। ਇਸ ਸਬੰਧੀ ਨਵੀਂ ਅਨਾਜ਼ ਮੰਡੀ ਵਿਚ ਸਥਿਤ ਮੰਤਰੀ ਸ਼੍ਰੀ ਜਿਆਣੀ ਦੇ ਦਫ਼ਤਰ ਵਿਚ ਇੱਕ ਪ੍ਰੋਗਰਾਮ ਦਾ ਅਯੋਜਨ ਕੀਤਾ ਗਿਆ। ਜਿਸ ਵਿਚ ਮੰਤਰੀ ਸੁਰਜੀਤ ਕੁਮਾਰ ਜਿਆਣੀ ਵਿਸ਼ੇਸ਼ ਰੂਪ ਨਾਲ ਸ਼ਾਮਲ ਹੋਏ। ਇਸ ਮੌਕੇ ਵੱਡੀ ਗਿਣਤੀ ਵਿਚ ਹੋਰਨਾਂ ਪਾਰਟੀਆਂ ਨੇ ਵਰਕਰਾਂ ਨੇ ਭਾਜਪਾ ਵਿਚ ਸਾਮਲ ਹੋਣ ਦਾ ਐਲਾਨ ਕੀਤਾ। ਜਿਨ੍ਹਾਂ ਨੂੰ ਮੰਤਰੀ ਸ਼੍ਰੀ ਜਿਆਣੀ ਨੇ ਸਿਰੋਪਾ ਪਾਕੇ ਪਾਰਟੀ ਵਿਚ ਸਾਮਲ ਕੀਤਾ ਅਤੇ ਕਿਹਾ ਕਿ ਪਾਰਟੀ ਵਿਚ ਸ਼ਾਮਲ ਹੋਣ ਵਾਲਿਆਂ ਨੂੰ ਪੂਰਾ ਮਾਨ ਸਨਮਾਨ ਦੁਆਇਆ ਜਾਵੇਗਾ। ਇਸ ਮੌਕੇ ਰਕੇਸ਼ ਸਿੰਘ, ਲਾਲ ਸਿੰਘ, ਸੁਮੰਦਰ ਸਿੰਘ, ਗੁਰਨਾਮ ਸਿੰਘ, ਰਮੇਸ਼ ਸਿੰਘ, ਬਲਦੇਵ ਕ੍ਰਿਸ਼ਨ, ਹਰਜਿੰਦਰ ਪਾਲ, ਸਤਨਾਮ ਸਿੰਘ, ਕੁਲਵੰਤ ਸਿੰਘ, ਪੂਰਨ ਸਿੰਘ, ਦੀਪਾ ਸਿੰਘ, ਗੁਰਜੰਟ ਸਿੰਘ, ਜੋਗਿੰਦਰ ਸਿੰਘ, ਸੰਦੀਪ ਸਿੰਘ, ਸਤਨਾਮ ਸਿੰਘ, ਹਰਨੇਕ ਸਿੰਘ, ਬਖਸ਼ੀਸ਼ ਸਿੰਘ, ਜੋਗਿੰਦਰ ਸਿੰਘ, ਛਿੰਦਰ ਸਿੰਘ, ਸੰਦੀਪ ਸਿੰਘ ਨੇ ਕਿਹਾ ਕੇਂਦਰ ਦੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਭਾਜਪਾ ਸਰਕਾਰ ਅਤੇ ਪੰਜਾਬ ਦੀ ਅਕਾਲੀ ਭਾਜਪਾ ਸਰਕਾਰ ਨੇ ਫਾਜ਼ਿਲਕਾ ਵਿਚ ਬੀਤੇ 10 ਵਰ੍ਹਿਆਂ ਦੌਰਾਨ ਕਈ ਵਿਕਾਸ ਕੰਮ ਕਰਵਾਏ ਹਨ।ਉਨ੍ਹਾਂ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਕਈ ਯੋਜਨਾਵਾਂ ਸ਼ੁਰੂ ਕੀਤੀਆਂ ਗਈਆਂ ਹਨ।
ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਲੀਗਲ ਸੈਲ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਨਰਿੰਦਰ ਮੈਨੀ ਨੇ ਦੱਸਿਆ ਕਿ ਮੀਟਿੰਗ ਵਿਚ ਅਨਿਲ ਸੇਤੀਆ ਨੂੰ ਲੀਗਲ ਸੈਲ ਫਾਜ਼ਿਲਕਾ ਸ਼ਹਿਰੀ ਦਾ ਕਨਵੀਨਰ ਨਿਯੁੱਕਤ ਕੀਤਾ ਗਿਆ ਅਤੇ ਭਾਜਪਾ ਦੇ ਲੀਗਲ ਸੈਲ ਦੇ ਕੰਮਾਂ ਸਬੰਧੀ ਜਾਣਕਾਰੀ ਦਿੱਤੀ। ਇਸ ਦੌਰਾਨ ਨਵੇਂ ਨਿਯੁੱਕਤ ਕਨਵੀਨਰ ਅਨਿਲ ਸੇਤੀਆ ਨੂੰ ਸਿਹਤ ਮੰਤਰੀ ਸੁਰਜੀਤ ਕੁਮਾਰ ਜਿਆਣੀ ਨੇ ਸਿਰੋਪਾ ਪਹਿਨਾਕੇ ਸਨਮਾਨਿਤ ਕੀਤਾ। ਮੀਟਿੰਗ ਵਿਚ ਸ਼੍ਰੀ ਜਿਆਣੀ ਨੇ ਵਰਕਰਾਂ ਨੂੰ ਭਾਜਪਾ ਦੀਆਂ ਨੀਤੀਆਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਉਹ ਭਾਜਪਾ ਦੀਆਂ ਕਲਿਆਣਕਾਰੀ ਨੀਤੀਆਂ ਨੂੰ ਘਰ ਘਰ ਪਹੁੰਚਾਉਣ ਤਾਕਿ ਭਵਿੱਖ ਵਿਚ ਲੋਕਾਂ ਨੂੰ ਇਸਦਾ ਫਾਇਦਾ ਮਿਲਦਾ ਰਹੇ।ਇਸ ਮੌਕੇ ਐਡਵੋਕੇਟ ਸੁਸ਼ੀਲ ਗੁੰਬਰ, ਬੱਬੂ ਸੈਨ, ਰਜਿੰਦਰ ਚੁਚਰਾ, ਰਾਜ ਕੁਮਾਰ ਵਰਮਾ, ਮਹਾਵੀਰ ਚੇਤੀਵਾਲ, ਕਰਨ ਮੈਣੀ, ਰਵੀ ਸੰਧੂ, ਸੰਜੀਵ ਚਗਤੀ, ਸੋਮ ਪ੍ਰਕਾਸ਼ ਸੇਠੀ, ਸੰਜੀਵ ਵਰਮਾ, ਲਲਿਤ ਮਲਿਕ, ਪ੍ਰਦੀਪ ਸਿਹਾਗ, ਮਨੀਸ਼ ਸ਼ਰਮਾ ਅਤੇ ਹੋਰਨਾਂ ਨੇ ਨਵੇਂ ਨਿਯੂਕਤ ਕਨਵੀਨਰ ਅਨਿਲ ਸੇਤੀਆ ਨੂੰ ਵਧਾਈ ਦਿੱਤੀ।

Check Also

ਯੂ.ਕੇ ਐਮ.ਪੀ ਬੀਬੀ ਪ੍ਰੀਤ ਕੌਰ ਗਿੱਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ, 22 ਮਾਰਚ (ਜਗਦੀਪ ਸਿੰਘ) – ਯੂ.ਕੇ ਬਰਮਿੰਘਮ ਦੇ ਐਜਬੈਸਟਨ ਤੋਂ ਐਮ.ਪੀ ਬੀਬੀ ਪ੍ਰੀਤ ਕੌਰ …

Leave a Reply