Saturday, March 14, 2026

ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਗੁਰਮਤਿ ਸਮਾਗਮ ਵਿਚ ਹਾਜ਼ਰੀ ਭਰਨ ਉਪਰੰਤ ਪ੍ਰਬੰਧਾਂ ਦਾ ਲਿਆ ਜਾਇਜ਼ਾ

ppn0301201725
ਅੰਮ੍ਰਿਤਸਰ, 2 ਜਨਵਰੀ (ਗੁਰਪ੍ਰੀਤ ਸਿੰਘ)- ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪੋ੍ਰ: ਕਿਰਪਾਲ ਸਿੰਘ ਬਡੂੰਗਰ ਦੇ ਸ੍ਰੀ ਪਟਨਾ ਸਾਹਿਬ ਏਅਰ ਪੋਰਟ ‘ਤੇ ਹਵਾਈ ਜਹਾਜ ‘ਚੋਂ ਉਤਰਦਿਆਂ ਨਿੱਘਾ ਸਵਾਗਤ ਕੀਤਾ ਗਿਆ। ਪ੍ਰੋ: ਬਡੂੰਗਰ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮਾਂ ਵਿੱਚ ਹਾਜ਼ਰੀ ਭਰਨ ਆਏ ਹਨ। ਪ੍ਰੋ: ਕਿਰਪਾਲ ਸਿੰਘ ਬਡੂੰਗਰ ਨਾਲ ਅਮਰਜੀਤ ਸਿੰਘ ਚਾਵਲਾ ਜਨਰਲ ਸਕੱਤਰ,  ਗੁਰਚਰਨ ਸਿੰਘ ਗਰੇਵਾਲ,  ਸੁਰਜੀਤ ਸਿੰਘ ਭਿੱਟੇਵੱਡ, ਭਾਈ ਰਾਮ ਸਿੰਘ ਅੰਤ੍ਰਿੰਗ ਮੈਂਬਰ ਤੇ ਬੀਬੀ ਕਿਰਨਜੋਤ ਕੌਰ ਮੈਂਬਰ ਸ਼ੋ੍ਰਮਣੀ ਕਮੇਟੀ ਨੇ ਵੀ ਸ਼ਿਰਕਤ ਕੀਤੀ। ਏਅਰ ਪੋਰਟ ਤੇ ਪ੍ਰੋ: ਕਿਰਪਾਲ ਸਿੰਘ ਬਡੂੰਗਰ ਤੇ ਉਨ੍ਹਾਂ ਨਾਲ ਆਈਆਂ ਪ੍ਰਮੁੱਖ ਸਖ਼ਸ਼ੀਅਤਾਂ ਨੂੰ ਸ੍ਰੀ ਪਟਨਾ ਸਾਹਿਬ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ  ਸ਼ੈਲਿੰਦਰ ਸਿੰਘ, ਜਨਰਲ ਸਕੱਤਰ  ਸਰਜਿੰਦਰ ਸਿੰਘ, ਐਸ.ਪੀ ਸਿੰਘ ਓਬਰਾਏ, ਡਾ: ਰੂਪ ਸਿੰਘ ਸਕੱਤਰ ਸ਼ੋ੍ਰਮਣੀ ਕਮੇਟੀ,  ਹਰਭਜਨ ਸਿੰਘ ਮਨਾਵਾਂ ਵਧੀਕ ਸਕੱਤਰ ਨੇ ਜੀ ਆਇਆਂ ਤੇ ਸਨਮਾਨਿਤ ਕੀਤਾ। ਇਸ ਉਪਰੰਤ ਉਨ੍ਹਾਂ ਸ੍ਰੀ ਪਟਨਾ ਸਾਹਿਬ ਦੇ ਗਾਂਧੀ ਮੈਦਾਨ ਵਿਖੇ ਕਰਵਾਏ ਜਾ ਰਹੇ ਗੁਰਮਤਿ ਸਮਾਗਮ ਵਿੱਚ ਹਾਜ਼ਰੀ ਭਰੀ ਤੇ ਪ੍ਰਬੰਧਾਂ ਦਾ ਜਾਇਜਾ ਲਿਆ। ਉਨ੍ਹਾਂ ਗਾਂਧੀ ਮੈਦਾਨ ਵਿਖੇ ਕਲਗੀਧਰ ਦਸਮੇਸ ਪਿਤਾ ਅਤੇ ਸ਼ਹੀਦ ਸਿੰਘਾਂ ਦੀਆਂ ਤਸਵੀਰਾਂ ਦੀ ਪ੍ਰਦਰਸ਼ਨੀ ਦੇਖੀ ਤੇ ਗੁਰੂ ਸਾਹਿਬਾਨ ਦੇ ਸ਼ਸਤਰ ਬਸਤਰ ਤੇ ਹੱਥ ਲਿਖਤ ਪੋਥੀ ਦੇ ਦਰਸ਼ਨ-ਦੀਦਾਰੇ ਕੀਤੇ। ਗਾਂਧੀ ਮੈਦਾਨ ਵਿਖੇ ਪਹੁੰਚਣ ਤੇ ਸ੍ਰੀ ਪਟਨਾ ਸਾਹਿਬ ਟੂਰਿਜ਼ਮ ਵਿਭਾਗ ਦੀ ਪ੍ਰਿੰਸੀਪਲ ਡਾਇਰੈਕਟਰ ਸ੍ਰੀਮਤੀ ਹਰਜੋਤ ਕੌਰ ਨੇ ਪੋ੍ਰ: ਬਡੂੰਗਰ ਦਾ ਸਾਨਦਾਰ ਸਵਾਗਤ ਕੀਤਾ। ਪ੍ਰਧਾਨ ਸ਼ੋ੍ਰਮਣੀ ਕਮੇਟੀ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲੇ, ਬਾਬਾ ਮਾਨ ਸਿੰਘ ਪਹੇਵਾ ਅਤੇ ਬਾਬਾ ਸੁਖਦੇਵ ਸਿੰਘ ਗੋਇੰਦਵਾਲ ਸਾਹਿਬ ਨੂੰ ਮਿਲ ਕੇ ਗੁਰੂ ਕੀਆਂ ਸੰਗਤਾਂ ਲਈ ਲੰਗਰ ਲਗਾਉਣ ਤੇ ਧੰਨਵਾਦ ਕੀਤਾ। ਉਨ੍ਹਾਂ ਓਥੇ ਸ਼ਰਧਾ-ਭਾਵਨਾ ਨਾਲ ਗੁਰੂ ਕਾ ਲੰਗਰ ਵੀ ਛਕਿਆ। ਇਸ ਉਪਰੰਤ ਉਹ ਗੁਰਦੁਆਰਾ ਬਾਲ ਲੀਲਾ ਸਾਹਿਬ ਨਤਮਸਤਿਕ ਹੋਏ, ਜਿਥੇ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਡਾ: ਪਰਮਜੀਤ ਸਿੰਘ ਸਰੋਆ ਤੇ ਬਿਜੈ ਸਿੰਘ ਵਧੀਕ ਸਕੱਤਰ, ਜਗਜੀਤ ਸਿੰਘ ਮੀਤ ਸਕੱਤਰ, ਲਖਬੀਰ ਸਿੰਘ ਵਧੀਕ ਮੈਨੇਜਰ, ਜਗਜੋਤ ਸਿੰਘ, ਡੀ.ਆਈ.ਜੀ ਸ੍ਰੀ ਸ਼ਾਲਨ, ਡੀ ਐਮ ਮਿਸਟਰ ਸੰਜੇ ਅਗਰਵਾਲ, ਰਾਜਵੰਸ਼ ਸਿੰਘ ਗਾਂਧੀ, ਉਮਾ ਸ਼ੰਕਰ ਡਾਇਰੈਕਟਰ ਕਮ ਮੈਨੇਜਿੰਗ ਡਾਇਰੈਕਟਰ ਟੂਰਿਜ਼ਮ, ਕੇਸ਼ਵ ਪ੍ਰਸਾਦ ਐਡੀ: ਸਕੱਤਰ ਟੂਰਿਜ਼ਮ ਅਤੇ ਸ਼ੋ੍ਰਮਣੀ ਕਮੇਟੀ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

Check Also

ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ

ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …

Leave a Reply