Sunday, March 22, 2026

ਜੋਗਿੰਦਰ ਸਿੰਘ ਮਾਸਟਰ ਦੀ ਮੌਤ ਨਾਲ ਪਰਿਵਾਰ ਨੂੰ ਵੱਡਾ ਘਾਟਾ ਪਿਆ- ਸਿਵੀਆਂ

ਬਠਿੰਡਾ, 4 ਜਨਵਰੀ (ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)-ਪੰਜਾਬ ਦੀ ਪ੍ਰਮੁੱਖ ਸੰਸਥਾ ਨਸ਼ਾ ਮੁਕਤੀ ਗੁਰਮਤਿ ਪ੍ਰਚੰਡ ਲਹਿਰ ਦੇ ਪ੍ਰਮੁੱਖ ਸੇਵਾਦਾਰ ਜਸਕਰਨ ਸਿੰਘ ਸਿਵੀਆਂ ਨੇ ਪਰਮਜੀਤ ਸਿੰਘ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਪਿਤਾ ਜੋਗਿੰਦਰ ਸਿੰਘ ਮਾਸਟਰ ਦੀ ਮੌਤ ਨਾਲ ਪਰਿਵਾਰ ਨੂੰ ਬਹੁਤ ਵੱਡਾ ਘਾਟਾ ਪਿਆ ਹੈ। ਜੋ ਕਿ ਕਦੇ ਵੀ ਪੂਰਾ ਨਹੀ ਹੋ ਸਕਦਾ। ਮਾਸਟਰ ਜੀ ਨੇ ਬਹੁਤ ਸਾਰੀ ਘਾਲਣਾ ਘਾਲ ਕੇ ਕੌਮ ਦੀ ਝੋਲੀ ਵਿਚ ਪਰਮਜੀਤ ਸਿੰਘ ਵਰਗੇ ਨਿਧੜਕ ਪੱਤਰਕਾਰ ਪਾਏ ਹਨ।ਜਿਨ੍ਹਾਂ ਨੇ ਪੰਜਾਬੀਅਤ ਦੀ ਸੇਵਾ ਕਰਦੇ ਹੋਏ ਜਨਜਾਗ੍ਰਿਤੀ ਵਰਗੇ ਅਖਬਾਰ ਦੀ ਸਥਾਪਨਾ ਕੀਤੀ।ਉਨ੍ਹਾਂ ਨੇ ਕਿਹਾ ਕਿ ਮਾਸਟਰ ਜੀ ਦੀ ਆਤਮਾ ਨੂੰ ਵਾਹਿਗੁਰੂ ਆਪਣੇ ਚਰਨਾਂ ਵਿਚ ਨਿਵਾਸ ਬਖ਼ਸ਼ੇ ਅਤੇ ਅੱਗੇ ਪਰਿਵਾਰ ਪਹਿਲਾ ਵਾਂਗ ਹੀ ਕੌਮ ਦੀ ਸੇਵਾ ਕਰਦੇ ਹੋਏ ਚੜ੍ਹਦੀਕਲਾਂ ਵਿਚ ਰਹੇ।ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਅਵਤਾਰ ਸਿੰਘ ਕੈਂਥ, ਅਬਨਾਸ਼ ਸਿੰਘ ਸੋਢੀ, ਇਕਬਾਲ ਸਿੰਘ ਸੋਨੀ, ਜਰਨੈਲ ਸਿੰਘ, ਪਰਵਿੰਦਰਜੀਤ ਸਿੰਘ, ਉੱਘੇ ਪੱਤਰਕਾਰ ਬਲਵਿੰਦਰ ਸਿੰਘ ਭੁੱਲਰ, ਬਖਤੌਰ ਸਿੰਘ ਢਿੱਲੋਂ ਆਦਿ ਨੇ ਵੀ ਦੁੱਖ ਦਾ ਪ੍ਰਗਟਾਵਾ ਕੀਤਾ।

Check Also

ਸ਼੍ਰੋਮਣੀ ਕਮੇਟੀ ਨੇ ਵਾਤਾਵਰਣ ਦਿਹਾੜੇ ਵਜੋਂ ਮਨਾਇਆ ਸ੍ਰੀ ਗੁਰੂ ਹਰਿਰਾਇ ਸਾਹਿਬ ਦਾ ਗੁਰਤਾਗੱਦੀ ਦਿਵਸ

ਅੰਮ੍ਰਿਤਸਰ, 22 ਮਾਰਚ (ਜਗਦੀਪ ਸਿੰਘ) – ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਗੁਰਤਾਗੱਦੀ …

Leave a Reply