Wednesday, March 11, 2026

ਐਮ.ਸੀ.ਐਮ.ਸੀ ਟੀਮ ਦੇ ਮੈਂਬਰਾਂ ਨੂੰ ਦਿੱਤੀ ਸਿਖ਼ਲਾਈ

ppn0401201713

ਫਾਜ਼ਿਲਕਾ, 4 ਜਨਵਰੀ (ਵਿਨੀਤ ਅਰੋੜਾ)- ਵਧੀਕ ਜ਼ਿਲ੍ਹਾ ਚੋਣ ਅਫ਼ਸਰ ਕਮ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਅਰਵਿੰਦਰ ਕੁਮਾਰ ਨੇ ਜ਼ਿਲ੍ਹਾ ਪੱਧਰੀ ਮੀਡੀਆ ਸਰਟੀਫਿਕੇਸ਼ਨ ਅਤੇ ਮੋਨੋਟਰਿੰਗ ਕਮੇਟੀ ਦੇ ਮੈਂਬਰਾਂ ਨੂੰ ਚੋਣ ਜ਼ਾਬਤੇ ਦੌਰਾਨ ਪ੍ਰਿੰਟ, ਇਲੈਕਟ੍ਰੋਨਿਕ ਅਤੇ ਸ਼ੋਸ਼ਲ ਮੀਡੀਆ ਵਿਚ ਉਮੀਦਵਾਰਾਂ ਵੱਲੋਂ ਕੀਤੀ ਜਾਣ ਵਾਲੀ ਇਸ਼ਤਿਹਾਰਬਾਜੀ ਦੀ ਨਿਗਰਾਨੀ ਕਰਨ ਸਬੰਧੀ ਜਾਣਕਾਰੀ ਦਿੱਤੀ।ਉਨ੍ਹਾਂ ਦੱਸਿਆ ਕਿ ਉਮੀਦਵਾਰਾਂ ਵੱਲੋਂ ਇਸ਼ਤਿਹਾਰਬਾਜੀ ਦੇ ਕੀਤੇ ਜਾਣ ਵਾਲੇ ਖਰਚ ਨੂੰ ਵੀ ਉਸਦੇ ਚੋਣ ਖਰਚ ਵਿਚ ਜੋੜਿਆ ਜਾਵੇਗਾ ਅਤੇ ਇਸ ਸਬੰਧੀ ਐਮ ਸੀ ਐਮ ਸੀ ਟੀਮ ਵੱਲੋਂ ਪੂਰੀ ਚੌਕਸੀ ਰੱਖੀ ਜਾਵੇਗੀ। ਉਨ੍ਹਾਂ ਨੇ ਟੀਮ ਮੈਂਬਰਾਂ ਨੂੰ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਕਰਨ। ਉਨ੍ਹਾਂ ਦੱਸਿਆ ਕਿ ਮੁੱਲ ਦੀਆਂ ਖ਼ਬਰਾਂ ਤੇ ਵੀ ਚੋਣ ਕਮਿਸ਼ਨ ਦੀ ਤਿੱਖੀ ਨਜ਼ਰ ਰਹੇਗੀ ਅਤੇ ਜੇਕਰ ਕਿਸੇ ਉਮੀਦਵਾਰ ਨੇ ਮੁੱਲ ਦੀ ਖ਼ਬਰ ਛਪਵਾਈ ਤਾਂ ਅਜਿਹੀ ਖ਼ਬਰ ਚੋਣ ਕਮਿਸ਼ਨ ਦੀ ਵੈਬਸਾਈਟ ਤੇ ਆਮ ਲੋਕਾਂ ਦੇ ਵੇਖਣ ਲਈ ਅਪਲੋਡ ਕਰ ਦਿੱਤੀ ਜਾਵੇਗੀ। ਇਸ ਮੌਕੇ ਕਮੇਟੀ ਦੇ ਸਮੂਹ ਮੈਂਬਰ ਹਾਜ਼ਰ ਸਨ।

Check Also

ਖ਼ਾਲਸਾ ਯੂਨੀਵਰਸਿਟੀ ਵੱਲੋਂ ਇਸਤਰੀ ਦਿਵਸ ’ਤੇ ਸੈਮੀਨਾਰ

ਅੰਮ੍ਰਿਤਸਰ, 10 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵੱਲੋਂ ‘ਇਸਤਰੀਆਂ …

Leave a Reply