Saturday, June 27, 2026

ਲ਼ੱਕੜਾਂ ਨਾਲ ਭਰੀ ਟਰੈਕਟਰ-ਟਰਾਲੀ ਦੀ ਟੱਕਰ ਨਾਲ ਇੱਕ ਦੀ ਮੌਤ

ਫਾਜ਼ਿਲਕਾ, 4 ਜਨਵਰੀ (ਵਿਨੀਤ ਅਰੋੜਾ) – ਫਾਜ਼ਿਲਕਾ-ਅਬੋਹਰ ਰੋਡ ਤੇ ਸਥਿਤ ਅਨਾਜ਼ ਮੰਡੀ ਦੇ ਨੇੜੇ ਅੱਜ ਸਵੇਰੇ ਲਕੜਾਂ ਨਾਲ ਭਰੀ ਟਰੈਕਟਰ-ਟਰਾਲੀ ਦੇ ਨਾਲ ਟੱਕਰ ਹੋਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ। ਸਥਾਨਕ ਸਿਵਲ ਹਸਪਤਾਲ ਵਿਚ ਮ੍ਰਿਤਕ ਰਾਜ ਕੁਮਾਰ (36) ਵਾਸੀ ਰਾਧਾ ਸਵਾਮੀ ਕਲੋਨੀ ਫਾਜ਼ਿਲਕਾ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਰਾਜ ਕੁਮਾਰ ਅੱਜ ਸਵੇਰੇ ਕਿਸੇ ਕੰਮ ਲਈ ਬਾਜ਼ਾਰ ਗਿਆ ਸੀ। ਜਦੋਂ ਉਹ ਸਵੇਰੇ ਲਗਭਗ 8.00 ਵਜੇ ਆਪਣੇ ਘਰ ਵਾਪਸ ਆ ਰਿਹਾ ਸੀ ਤਾਂ ਫਾਜ਼ਿਲਕਾ-ਅਬੋਹਰ ਰੋਡ ਤੇ ਸਥਿਤ ਅਨਾਜ਼ ਮੰਡੀ ਦੇ ਨੇੜੇ ਸਥਿਤ ਅੰਕੁਸ਼ ਡੇਅਰੀ ਦੇ ਕੋਲ ਅਬੋਹਰ ਵੱਲੋਂ ਆ ਰਹੀ ਲਕੜਾਂ ਨਾਲ ਭਰੀ ਟਰੈਕਟਰ-ਟਰਾਲੀ ਨੇ ਉਸਨੂੰ ਟੱਕਰ ਮਾਰ ਦਿੱਤੀ।ਜਿਸ ਕਾਰਨ ਰਾਜ ਕੁਮਾਰ ਜ਼ਖ਼ਮੀ ਹੋ ਗਿਆ।ਜਦੋਂ ਉਸਨੂੰ ਇਲਾਜ ਦੇ ਲਈ ਸਥਾਨਕ ਸਿਵਲ ਹਸਪਤਾਲ ਵਿਚ ਲਿਆਂਦਾ ਗਿਆ ਤਾਂ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਣ ਦਿੱਤਾ। ਸਮਾਚਾਰ ਲਿਖੇ ਜਾਣ ਤੱਕ ਮ੍ਰਿਤਕ ਦੀ ਦੇਹ ਪੋਸਟ ਮਾਰਟਮ ਦੇ ਲਈ ਸਥਾਨਕ ਸਿਵਲ ਹਸਪਤਾਲ ਦੇ ਪੋਸਟ ਮਾਰਟਮ ਰੁਮ ਵਿਚ ਰੱਖੀ ਹੋਈ ਸੀ ਅਤੇ ਪੁਲਸ ਕਾਰਵਾਈ ਕਰ ਰਹੀ ਸੀ।ਦੱਸਿਆ ਜਾਂਦਾ ਹੈ ਕਿ ਪੁਲਸ ਵੱਲੋਂ ਮੌਕੇ ਤੇ ਪਹੁੰਚ ਕੇ ਟਰੈਕਟਰ ਚਾਲਕ ਨੂੰ ਕਾਬੂ ਕਰ ਲਿਆ ਗਿਆ ਸੀ।

Check Also

ਖ਼ਾਲਸਾ ਕਾਲਜ ਵਿਖੇ ਬੀ.ਐਸਸੀ (ਆਨਰਜ਼) ਐਗਰੀਕਲਚਰ ਦਾ ਹੋਇਆ ਦਾਖਲਾ ਟੈਸਟ

ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਬੀ.ਐਸ.ਸੀ ਐਗਰੀਕਲਚਰ ਸਮੈਸਟਰ ਪਹਿਲਾ ਲਈ …

Leave a Reply