ਨਵੀਂ ਦਿੱਲੀ, 9 ਜੂਨ (ਅੰਮ੍ਰਿਤ ਲਾਲ ਮੰਨਣ)- ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱੱਚ ਜਿਨ੍ਹਾਂ ਭਗਤਾਂ ਦੀ ਬਾਣੀ ਗੁਰੂ ਸਾਹਿਬਾਨ ਦੀ ਬਾਣੀ ਦੇ ਨਾਲ ਦਰਜ ਕਰ ਉਨ੍ਹਾਂ ਦੇ ਬਰਾਬਰ ਦਾ ਸਨਮਾਨ ਬਖਸ਼ਿਆ ਹੈ, ਉਨ੍ਹਾਂ ਭਗਤਾਂ ਨਾਲ ਸਬੰਧਤ ਇਤਿਹਾਸਕ ਦਿਵਸ ਮਨਾਉਣ ਦੀ ਜੋ ਪਰੰਪਰਾ ਧਰਮ ਪ੍ਰਚਾਰ ਕਮੇਟੀ (ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ) ਵਲੋਂ ਅਰੰਭੀ ਗਈ ਹੈ, ਉਸਨੂੰ ਅਗੇ ਵਧਾਉਂਦਿਆਂ ਇਸ ਵਾਰ ਭਗਤ ਕਬੀਰ ਜੀ ਦਾ ਜਨਮ ਦਿਵਸ ਸ਼ੁਕਰਵਾਰ, 13 ਜੂਨ (31 ਜੇਠ, ਸੰਮਤ ਨਾਨਕਸ਼ਾਹੀ 546) ਨੂੰ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਬੜੇ ਉਤਸਾਹ ਅਤੇ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਰਾਣਾ ਪਰਮਜੀਤ ਸਿੰਘ ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ) ਨੇ ਦਸਿਆ ਕਿ ਇਸ ਦਿਨ ਸ਼ਾਮ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਵਿਸ਼ੇਸ਼ ਗੁਰਮਤਿ ਸਮਾਗਮ ਹੋਵੇਗਾ। ਇਸ ਸਮਾਗਮ ਵਿੱਚ ਗੁ. ਸੀਸਗੰਜ ਸਾਹਿਬ ਦੇ ਹਜ਼ੂਰੀ ਕੀਰਤਨੀਏ ਭਾਈ ਹਰਜੀਤ ਸਿੰਘ ਗੁਰਦੀਪ ਸਿੰਘ, ਭਾਈ ਅਪਾਰਦੀਪ ਸਿੰਘ (ਇੰਗਲੈਂਡ) ਤੇ ਭਾਈ ਮਨਪ੍ਰੀਤ ਸਿੰਘ (ਕਾਨਪੁਰੀ) ਦੇ ਕੀਰਤਨੀ ਜੱਥੇ ਭਗਤ ਕਬੀਰ ਜੀ ਦੀ ਬਾਣੀ ਦੇ ਰਸਭਿੰਨੇ ਕਰਿਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ ਅਤੇ ਗਿਆਨੀ ਬਲਜੀਤ ਸਿੰਘ (ਰੋਪੜ) ਭਗਤ ਕਬੀਰ ਜੀ ਦੇ ਜੀਵਨ, ਕਾਰਜਾਂ ਅਤੇ ਬਾਣੀ ਬਾਰੇ ਸੰਗਤਾਂ ਨੂੰ ਵਿਸਥਾਰ ਨਾਲ ਜਾਣਕਾਰੀ ਦੇਣਗੇ।
Check Also
ਹਵਾਈ ਅੱਡਿਆਂ ’ਤੇ ਸਿੱਖ ਕਰਮਚਾਰੀਆਂ ਨੂੰ ਕਿਰਪਾਨ ਪਹਿਨਣ ਤੋਂ ਰੋਕਣ ਦਾ ਮਾਮਲਾ
ਐਡਵੋਕੇਟ ਧਾਮੀ ਨੇ ਭਾਰਤ ਦੇ ਹਵਾਬਾਜ਼ੀ ਮੰਤਰੀ ਨੂੰ ਨੋਟੀਫਿਕੇਸ਼ਨ ਵਾਪਸ ਲੈਣ ਲਈ ਲਿਖਿਆ ਪੱਤਰ ਅੰਮ੍ਰਿਤਸਰ, …