Wednesday, March 11, 2026

ਯੂਨੀਅਨ ਦੀ ਮੀਟਿੰਗ ਵਿੱਚ ਮੰਗਾਂ ਨੂੰ ਜਲਦੀ ਪੂਰਾ ਕਰਨ ਦੀ ਮੰਗ ਕੀਤੀ

ppn0401201717

ਫਾਜ਼ਿਲਕਾ, 4 ਜਨਵਰੀ (ਵਿਨੀਤ ਅਰੋੜਾ) – ਪੀਡਬਲਯੂਡੀ ਫੀਲਡ ਐਂਡ ਵਰਕਸ਼ਾਪ ਵਰਕਰ ਯੂਨੀਅਨ ਸ਼ਾਖਾ ਨਗਰ ਕੌਂਸਲ ਫਾਜ਼ਿਲਕਾ ਦੀ ਇੱਕ ਮੀਟਿੰਗ ਪ੍ਰਧਾਨ ਕੁਲਬੀਰ ਸਿੰਘ ਢਾਬਾਂ ਦੀ ਪ੍ਰਧਾਨਗੀ ਵਿਚ ਸਥਾਨਕ ਪ੍ਰਤਾਪ ਬਾਗ ਵਿਚ ਹੋਈ। ਹਾਜ਼ਰੀਨ ਨੂੰ ਸੰਬੋਧਤ ਕਰਦੇ ਹੋਏ ਯੂਨੀਅਨ ਮੈਂਬਰਾਂ ਨੇ ਕਿਹਾ ਕਿ ਡਾਇਰੈਕਟਰ ਲੋਕਲ ਬਾਡੀ ਪੰਜਾਬ ਦੇ ਪੱਤਰ ਮੁਤਾਬਕ ਸੀਵਰਮੈਨਾਂ ਨੂੰ ਰੈਗੂਲਰ ਕਰਵਾਉਣ ਲਈ ਯੋਗ ਕਾਰਵਾਈ ਕਰਕੇ ਭੇਜੀ ਜਾਵੇਗੀ ਅਤੇ ਨਗਰ ਕੌਂਸਲ ਫਾਜ਼ਿਲਕਾ ਤੋਂ ਕਾਰਵਾਈ ਕਰਵਾਈ ਜਾਵੇਗੀ। ਉਨ੍ਹਾਂ ਮੰਗ ਕਰਦੇ ਹੋਏ ਕਿਹਾ ਕਿ ਬਾਕੀ ਕੈਟਾਗਰੀਆਂ ਦੇ ਕਰਮਚਾਰੀਆਂ ਨੂੰ ਵੀ ਰੈਗੂਲਰ ਕੀਤਾ ਜਾਵੇ।ਸੰਬੋਧਤ ਕਰਦੇ ਹੋਏ ਚੇਅਰਮੈਨ ਪ੍ਰਦੀਪ ਧਵਨ ਨੇ ਦੱਸਿਆ ਕਿ ਸੰਘਰਸ਼ ਕਮੇਟੀ ਪੰਜਾਬ ਵੱਲੋਂ 12 ਦਸੰਬਰ ਨੂੰ ਮੁਹਾਲੀ ਵਿਚ ਕੀਤੀ ਗਈ ਰੈਲੀ ਦੌਰਾਨ ਆਗੂਆਂ ਅਤੇ ਵਰਕਰਾਂ ਤੇ ਪਾਣੀ ਦੀਆਂ ਬੋਛਾਰਾਂ ਸੁੱਟੀਆਂ ਗਈਆਂ ਦੀ ਵੀ ਯੂਨੀਅਨ ਮੈਂਬਰਾਂ ਵੱਲੋਂ ਨਿਖੇਧੀ ਕੀਤੀ ਗਈ ਅਤੇ ਮੰਗ ਕੀਤੀ ਗਈ ਕਿ ਸੰਘਰਸ਼ ਕਮੇਟੀ ਪੰਜਾਬ ਦੇ ਨਾਲ ਮੀਟਿੰਗ ਕਰਕੇ ਮੰਗਾਂ ਮੰਨੀਆਂ ਜਾਣ। ਜਨਰਲ ਸਕੱਤਰ ਨਰੇਸ਼ ਖੰਨਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਡੀਏ ਦੀ ਕਿਸ਼ਤ ਜਾਰੀ ਕੀਤੀ ਜਾਵੇ ਅਤੇ ਪੇ ਕਮਿਸ਼ਨ ਦੀ ਰਿਪੋਰਟ ਲਾਗੂ ਨਾ ਹੋਣ ਤੱਕ ਅੰਤਰਿਕ ਰਾਹਤ 20 ਪ੍ਰਤੀਸ਼ਤ ਜਾਰੀ ਕੀਤਾ ਜਾਵੇ। ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਕੁਲਵੰਤ ਗਾਬਾ, ਸੁਮਿਤ ਕੁਮਾਰ, ਗੁਰਭੇਜ ਸਿੰਘ, ਅਮ੍ਰਤ ਯਾਦਵ, ਸੁਰਿੰਦਰ ਕੁਮਾਰ, ਹਰੀ ਚੰਦ ਕੰਬੋਜ, ਭਗਵਾਨ ਦਾਸ, ਰਜਿੰਦਰ ਕੁਮਾਰ ਨੇ ਵੀ ਸੰਬੋਧਤ ਕੀਤਾ।

Check Also

ਖ਼ਾਲਸਾ ਯੂਨੀਵਰਸਿਟੀ ਵੱਲੋਂ ਇਸਤਰੀ ਦਿਵਸ ’ਤੇ ਸੈਮੀਨਾਰ

ਅੰਮ੍ਰਿਤਸਰ, 10 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵੱਲੋਂ ‘ਇਸਤਰੀਆਂ …

Leave a Reply