
ਅੰਿਮ੍ਰਤਸਰ, 4 ਜਨਵਰੀ (ਜਗਦੀਪ ਸਿੰਘ ਸੱਗੂ) – ਫੋਕਲੋਰ ਰਿਸਰਚ ਅਕਾਦਮੀ ਅੰਮ੍ਰਿਤਸਰ ਅਤੇ ਪੰਜਾਬ ਜਾਗ੍ਰਤੀ ਮੰਚ ਦੀ ਇੱਕ ਵਿਸ਼ੇਸ਼ ਮੀਟਿੰਗ ਵਿਰਸਾ ਵਿਹਾਰ ਵਿਖੇ ਹੋਈ।ਇਸ ਸਬੰਧੀ ਅਕਾਦਮੀ ਦੇ ਪ੍ਰਧਾਨ ਰਮੇਸ਼ ਯਾਦਵ ਨੇ ਦੱਸਿਆ ਕਿ ਇਸ ਮੀਟਿੰਗ ਵਿੱਚ ਆਉਂਦੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸਾਰੀਆਂ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਆਪਣੇ ਚੋਣ ਮੈਨੀਫ਼ੈਸਟੋ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਨੂੰ ਪਹਿਲ ਦੇਣ। ਅਜਿਹਾ ਨਾ ਕਰਨ ਦੀ ਹਾਲਤ ਵਿੱਚ ਹਰ ਉਸ ਪਾਰਟੀ ਦਾ ਡੱਟ ਕੇ ਵਿਰੋਧ ਕੀਤਾ ਜਾਵੇਗਾ।ਜਿਹੜੀ ਵੀ ਪਾਰਟੀ ਆਪਣੇ ਚੋਣ ਮੈਨੀਫੈਸਟੋ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਮੁੱਦੇ ਨੂੰ ਸਥਾਨ ਨਹੀਂ ਦੇਵੇਗੀ ਜਾਂ ਇਸ ਦੀ ਅਣਦੇਖੀ ਕਰੇਗੀ ਅਜਿਹੀ ਪਾਰਟੀ/ ਪਾਰਟੀਆਂ ਵਿਰੁੱਧ ਭਰਪੂਰ ਰੋਸ ਪ੍ਰਦਰਸ਼ਨ ਕੀਤੇ ਜਾਣਗੇ।ਪੰਜਾਬੀ ਭਾਸ਼ਾ ਨਾਲ ਪਿਆਰ ਕਰਨ ਵਾਲੇ ਲੋਕਾਂ, ਸਕੂਲਾਂ, ਕਾਲਜਾ ਅਤੇ ਸਾਹਿਤਕ ਸੰਸਥਾਵਾਂ ਨਾਲ ਰਲ ਕੇ ਅਜਿਹੀਆਂ ਪਾਰਟੀਆਂ ਦੇ ਚੋਣ ਮੈਨੀਫ਼ੈਸਟੋ ਚੌਂਕ ਚੁਰਾਹਿਆਂ ਵਿੱਚ ਸਾੜੇ ਜਾਣਗੇ।ਇਸ ਮੀਟਿੰਗ ਵਿੱਚ ਗੁਰਦੇਵ ਸਿੰਘ ਮਹਿਲਾਂਵਾਲਾ, ਹਰਜੀਤ ਸਿੰਘ ਸਰਕਾਰੀਆ, ਦਿਲਬਾਗ ਸਿੰਘ ਸਰਕਾਰੀਆ, ਰੰਜੀਵ ਸ਼ਰਮਾ, ਜਸਵੰਤ ਰੰਧਾਵਾ, ਸ਼ਿਵਦੇਵ ਸਿੰਘ, ਕਮਲ ਗਿੱਲ, ਸਤੀਸ਼ ਝੀਂਗਣ, ਇਕਬਾਲ ਸਿੰਘ, ਇੰਦਰਾ ਵਿਰਕ, ਹਰਜਿੰਦਰ ਕੌਰ ਕੰਗ, ਰਾਜਵੀਰ ਕੌਰ ਆਦਿ ਹਾਜ਼ਰ ਸਨ।
Check Also
ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਜਾਵੇਗੀ ਭਗਤ ਪੂਰਨ ਸਿੰਘ ਜੀ ਦੀ 34ਵੀਂ ਬਰਸੀ
ਅੰਮ੍ਰਿਤਸਰ, 1 ਅਗਸਤ (ਜਗਦੀਪ ਸਿੰਘ) – ਵੀਹਵੀਂ ਸਦੀ ਦੇ ਮਹਾਨ ਦਰਵੇਸ਼ ਤੇ ਸਮਾਜ ਸੇਵੀ, ਵਾਤਾਵਰਣ …
Punjab Post Daily Online Newspaper & Print Media