Friday, March 27, 2026

ਹਲਕਾ ਧੂਰੀ ਤੋਂ ਅਕਾਲੀ ਉਮੀਦਵਾਰ ਹਰੀ ਸਿੰਘ ਨੇ ਪਾਰਟੀ ਵਰਕਰਾਂ ਨਾਲ ਕੀਤੀ ਅਹਿਮ ਮੀਟਿੰਗ

ਧੂਰੀ, 5 ਜਨਵਰੀ (ਪ੍ਰਵੀਨ ਗਰਗ)- ਵਿਧਾਨ ਸਭਾ ਹਲਕਾ ਧੂਰੀ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਅਤੇ ਭਾਜਪਾ ਦੇ ਸਾਂਝੇ ਉਮੀਦਵਾਰ ਹਰੀ ਸਿੰਘ ਨਾਭਾ ਨੇ ਅਕਾਲੀ ਵਰਕਰਾਂ ਨਾਲ ਇੱਕ ਮੀਟਿੰਗ ਕੀਤੀ।

ppn0501201702

ਮੀਟਿੰਗ ਵਿੱਚ ਅਮਨਵੀਰ ਸਿੰਘ ਚੈਰੀ ਡਾਇਰੈਕਟਰ ਪਾਵਰਕਾਮ, ਜਥੇਦਾਰ ਤੇਜਾ ਸਿੰਘ ਕਮਾਲਪੁਰ ਜ਼ਿਲਾ੍ਹ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਬ), ਮਾ. ਨਛੱਤਰ ਸਿੰਘ ਜਹਾਂਗੀਰ ਚੇਅਰਮੈਨ ਅਤੇ ਅਮਰ ਸਿੰਘ ਮਾਲੇਰਕੋਟਲਾ ਆਦਿ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ।ਮੀਟਿੰਗ ਨੂੰ ਸੰਬੋਧਨ ਕਰਦਿਆਂ ਜਥੇਦਾਰ ਤੇਜਾ ਸਿੰਘ ਕਮਾਲਪੁਰ ਨੇ ਦੱਸਿਆ ਕਿ ਹਰੀ ਸਿੰਘ ਜੋ ਕਿ ਇੱਕ ਨੇਕ ਇਨਸਾਨ ਹਨ ਅਤੇ ਹਮੇਸ਼ਾਂ ਹੀ ਸਮਾਜਸੇਵੀ ਕੰਮਾਂ ਵਿੱਚ ਮੋਹਰੀ ਰੋਲ ਅਦਾ ਕਰਕੇ ਅਹਿਮ ਭੁਮਿਕਾ ਨਿਭਾਉਂਦੇ ਹਨ।ਉਹਨਾਂ ਪਾਰਟੀ ਵੱਲੋਂ ਹਲਕੇ ਵਿੱਚ ਕਰਵਾਏ ਰਿਕਾਰਡ ਤੋੜ ਵਿਕਾਸ ਕਾਰਜਾਂ ਦੀ ਗੱਲ ਦਾ ਦਾਅਵਾ ਕਰਦਿਆਂ ਕਿਹਾ ਕਿ ਹਰੀ ਸਿੰਘ ਨੂੰ ਹਲਕਾ ਧੂਰੀ ਤੋਂ ਟਿਕਟ ਦੇਣ ਦਾ ਫੈਸਲਾ ਅਕਾਲੀ-ਭਾਜਪਾ ਗੱਠਜੋੜ ਲਈ ਫਾਇਦੇਮੰਦ ਸਾਬਤ ਹੋਵੇਗਾ, ਜਿਸ ਦੇ ਨਤੀਜੇ ਵਜੋਂ ਧੂਰੀ ਸੀਟ ਤੋਂ ਵੱਡੇ ਫਰਕ ਨਾਲ ਅਕਾਲੀ-ਭਾਜਪਾ ਗੱਠਜੋੜ ਜਿੱਤ ਹਾਸਲ ਕਰੇਗਾ।ਉਹਨਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਉਣ ਵਾਲੀ 7 ਜਨਵਰੀ ਨੂੰ ਇੱਕ ਰੋਡ ਸ਼ੋਅ ਚੀਮਾ ਸਥਿਤ ਗਰਗ ਪੈਲੇਸ ਤੋਂ ਸੁਖਦੇਵ ਸਿੰਘ ਢੀਂਡਸਾ ਦੀ ਅਗੁਵਾਈ ਹੇਠ ਕੱਢਿਆ ਜਾਵੇਗਾ ਅਤੇ ਪੇਂਡੂ ਸ਼ਹਿਰੀ ਦਫਤਰਾਂ ਦਾ ਉਦਘਾਟਨ ਵੀ ਕੀਤਾ ਜਾਵੇਗਾ।

ਅਕਾਲੀ ਦਲ (ਬ) ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਹਮੇਸ਼ਾਂ ਸੰਘਰਸ਼ ਕਰਦਾ ਰਿਹੈ

ਹਰੀ ਸਿੰਘ ਨੇ ਮੀਟਿੰਗ ਵਿੱਚ ਹਾਜ਼ਰ ਪਾਰਟੀ ਵਰਕਰਾਂ ਅਤੇ ਸਮੁੱਚੀ ਪ੍ਰੈਸ ਨੂੰ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਹਮੇਸ਼ਾਂ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੰਘਰਸ਼ ਕਰਦਾ ਰਿਹਾ ਹੈ, ਜਿਸ ਦੀ ਮਿਸਾਲ ਦੇਸ਼ ਦੀ ਆਜ਼ਾਦੀ ਮੌਕੇ ਪੰਜਾਬੀਆਂ ਦਾ 80 ਫੀਸਦੀ ਦਿੱਤਾ ਯੋਗਦਾਨ ਸਿਰ ਹੈ।ਉਹਨਾਂ ਕਾਂਗਰਸ ਅਤੇ `ਆਪ` ਪਾਰਟੀਆਂ ਆੜੇਹੱਥੀਂ ਲੈਂਦਿਆਂ ਕਿਹਾ ਕਿ ਕਾਂਗਰਸ ਪਾਰਟੀ ਦੀ ਪੰਜਾਬ ਦੇ ਹਿੱਤਾਂ ਪ੍ਰਤੀ ਹਮੇਸ਼ਾਂ ਨਿਰਾਸ਼ਾਜਨਕ ਪਹੁੰਚ ਰਹੀ ਹੈ ਅਤੇ ਆਮ ਆਦਮੀ ਪਾਰਟੀ ਵੱਲੋਂ ਲੋਕਾਂ ਨੂੰ ਦਿਖਾਏ ਜਾ ਰਹੇ ਝੂਠੇ ਸੁਪਨੇ ਵੀ ਸਿਰਫ ਲੋਕ ਦਿਖਾਵਾ ਹੀ ਹਨ।ਉਹਨਾਂ ਵਰਕਰਾਂ ਦੀ ਪਾਰਟੀ ਪ੍ਰਤੀ ਕਾਰਗੁਜ਼ਾਰੀ ਦੀ ਪ੍ਰਸ਼ੰਸਾ ਕਰਦਿਆਂ ਉਨਾਂ ਨੂੰ ਪੂਰਨ ਸਹਿਯੋਗ ਦੀ ਅਪੀਲ ਕੀਤੀ।ਇਸ ਮੌਕੇ ਸੁਖਪਾਲ ਸ਼ਰਮਾ ਚੇਅਰਮੈਨ ਮਾਰਕਿਟ ਕਮੇਟੀ, ਗਮਦੂਰ ਸਿੰਘ ਜਵੰਧਾ ਸਰਪੰਚ ਪ੍ਰਧਾਨ ਟਰੱਕ ਯੂਨੀਅਨ, ਪਰਮਜੀਤ ਸਿੰਘ ਪੰਮਾ, ਹੰਸ ਰਾਜ ਗਰਗ, ਪ੍ਰਸ਼ੋਤਮ ਕਾਂਸਲ ਪ੍ਰਧਾਨ ਨਗਰ ਕੌਂਸਲ, ਜਗਜੀਤ ਸਿੰਘ ਲੀਲਾ ਬੁਗਰਾ, ਨਵਇੰਦਰ ਸਿੰਘ ਲੋਂਗੋਵਾਲ, ਅਵਤਾਰ ਸਿੰਘ ਭੂਰਾ ਕੰਧਾਰਗੜ੍ਹ, ਜਸਵੀਰ ਸਿੰਘ ਭਲਵਾਨ, ਸਤਗੁਰ ਸਿੰਘ ਕੰਧਾਰਗੜ੍ਹ, ਕੁਲਵਿੰਦਰ ਸਿੰਘ ਮੀਮਸਾ, ਗੁਰਵਿੰਦਰ ਸਿੰਘ ਗਿੱਲ, ਧਰਮਿੰਦਰ ਸਿੰਘ ਜਹਾਂਗੀਰ, ਡਾ. ਰਾਜਵੀਰ ਸਿੰਘ ਲਸੋਈ, ਗੁਰਮੀਤ ਸਿੰਘ ਬਰੜਵਾਲ, ਤੇਜਿੰਦਰ ਸਿੰਘ ਨੰਨੜੇ ਅਤੇ ਹੰਸ ਰਾਜ ਬਜਾਜ ਆਦਿ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

Check Also

ਸ਼ਹਿਰ ਦੇ ਸਾਰੇ ਪਾਰਕਾਂ ਨੂੰ ਆਧੁਨਿਕ ਤਕਨੀਕਾਂ ਨਾਲ ਵਿਕਸਿਤ ਕੀਤਾ ਜਾ ਰਿਹਾ ਹੈ- ਮੇਅਰ

ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ) – ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਪੰਜਾਬ ਲਘੂ ਉਦਯੋਗ ਅਤੇ …

Leave a Reply