Saturday, March 28, 2026

ਚੋਣ ਅਫ਼ਸਰ ਵੱਲੋਂ ਆਦਰਸ਼ ਚੋੋਣ ਜ਼ਾਬਤੇ ਸਬੰਧੀ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

ਫਾਜ਼ਿਲਕਾ, 5 ਜਨਵਰੀ (ਵਿਨੀਤ ਅਰੋੜਾ) – ਆਦਰਸ਼ ਚੋਣ ਜਾਬਤੇ ਨੂੰ ਪ੍ਰਭਾਵਸਾਲੀ ਢੰਗ ਨਾਲ ਲਾਗੂ ਕਰਵਾਉਣ ਲਈ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ

ppn0501201709
ਫਾਜ਼ਿਲਕਾ, 5 ਜਨਵਰੀ (ਵਿਨੀਤ ਅਰੋੜਾ) – ਆਦਰਸ਼ ਚੋਣ ਜਾਬਤੇ ਨੂੰ ਪ੍ਰਭਾਵਸਾਲੀ ਢੰਗ ਨਾਲ ਲਾਗੂ ਕਰਵਾਉਣ ਲਈ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਵੱਲੋਂ ਅੱਜ ਇੱਥੇ ਰਾਜਨੀਤਿਕ ਪਾਰਟੀਆਂ ਦੇ ਨੁੰਮਾਇਦਿਆ ਨਾਲ ਮੀਟਿੰਗ ਕੀਤੀ ਗਈ।ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ ਈਸ਼ਾ ਕਾਲੀਆ ਨੇ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਕਰਨ ਸਬੰਧੀ ਨਿਰਦੇਸ ਦਿੰਦਿਆਂ ਕਿਹਾ ਗਿਆ ਕਿ ਕਿਸੇ ਵੀ ਰਾਜਨੀਤਿਕ ਪਾਰਟੀ ਵੱਲੋਂ ਕੋਈ ਵੀ ਰੈਲੀ , ਰੋਡ ਸੋਅ , ਗੱਡੀਆਂ ਚਲਾਉਣਾ ਜਾਂ ਲਾਊਡ ਸਪੀਕਰ ਦੀ ਅਗਾਊਂ ਪ੍ਰਵਾਨਗੀ ਚੋਣ ਦਫਤਰ ਤੋਂ 72 ਘੰਟੇ ਪਹਿਲਾਂ ਲੈਣੀ ਪਵੇਗੀ। ਕੋਈ ਵੀ ਰਾਜਨੀਤਿਕ ਪਾਰਟੀ ਕਿਸੇ ਵੀ ਸਰਕਾਰੀ ਇਮਾਰਤ ਤੇ ਇਸਤਿਹਾਰਬਾਜ਼ੀ ਨਹੀਂ ਕਰੇਗੀ ਅਤੇ ਕਿਸੇ ਵੀ ਵਿਅਕਤੀ ਦੀ ਨਿੱਜੀ ਇਮਾਰਤ ਤੇ ਵੀ ਇਸ਼ਤਿਹਾਰਬਾਜੀ ਕਰਨ ਲਈ ਉਸ ਵਿਅਕਤੀ ਦੀ ਸਹਿਮਤੀ ਜਰੂਰੀ ਹੋਵੇਗੀ।ਇਸ ਤੋਂ ਇਲਾਵਾ ਉਮੀਦਵਾਰਾਂ ਵੱਲੋਂ ਚੋਣਾਂ ਵਿੱਚ ਕੀਤੇ ਜਾਣ ਖਰਚੇ ਸਬੰਧੀ ਵੀ ਹਦਾਇਤਾਂ ਜਾਰੀ ਕੀਤੀਆਂ ਗਈਆਂ।ਉਨ੍ਹਾਂ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ  ਨੂੰ ਪੰਜਾਬ ਚੋਣ ਕਮਿਸ਼ਨ ਵੱਲੋਂ ਵੋਟਰ ਸਮਾਂਧਾਨ, ਸੁਵਿਧਾ ਅਤੇ ਸੰਗਮ ਬਾਰੇ ਵੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਉਮੀਦਵਾਰਾਂ ਵੱਲੋਂ ਚੋਣਾਂ ਦੌਰਾਨ ਕੀਤਾ ਜਾਣ ਵਾਲੇ ਖਰਚੇ ਨੂੰ ਆਪਣੇ ਖਰਚਾ ਰਜਿਸ਼ਟਰ ਪੂਰਾ ਕਰਨਾ ਹੋਵੇਗਾ।ਇਸ ਦੇ ਨਾਲ ਹੀ ਕੀਤੀਆਂ ਜਾਣ ਵਾਲੀਆਂ ਰੈਲੀਆਂ, ਰੋਡ ਸ਼ੋਅ ਸਬੰਧੀ ਵਰਤੇ ਜਾਣ ਵਾਲੇ ਸਾਧਨਾਂ ਸਬੰਧੀ ਵੀ ਪੂਰੀ ਜਾਣਕਾਰੀ ਦਿੱਤੀ ਗਈ।ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਲਾਊਡ ਸਪੀਕਰ ਦੀ ਵਰਤੋਂ ਸਵੇਰੇ 6 ਤੋਂ ਰਾਤ 10 ਵਜ਼ੇ ਤੱਕ ਕੀਤੀ ਜਾ ਸਕੇਗੀ ਇਸ ਦੇ ਲਈ ਆਗਿਆ ਲੈਣੀ ਜਰੂਰੀ ਹੋਵੇਗੀ।ਇਸ ਮੌਕੇ ਚੋਣ ਕਮਿਸ਼ਨ ਦੀਆਂ ਹਦਾਇਤਾਂ ’ਤੇ ਵੱਖ-ਵੱਖ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਅੰਤਿਮ ਪ੍ਰਕਾਸ਼ਨਾ ਤੋਂ ਬਾਅਦ ਵੋਟਰ ਸੂਚੀਆਂ ਦੀ ਕਾਪੀ ਅਤੇ ਸੀ.ਡੀ. ਮੁਹੱਈਆ ਕਰਵਾ ਦਿੱਤੀ ਗਈ ਹੈ।
ਇਸ ਤੋਂ ਇਲਾਵਾ ਆਦਰਸ਼ ਚੋਣ ਜ਼ਾਬਤੇ ਸਬੰਧੀ ਰਿਟਰਨਿੰਗ ਅਫ਼ਸਰ ਫਾਜ਼ਿਲਕਾ ਵਿਨੋਦ ਕੁਮਾਰ ਬਾਂਸਲ ਵੱਲੋਂ ਜ਼ਿਲ੍ਹੇ ਦੀਆਂ ਐਮ ਸੀ ਸੀ ਟੀਮਾਂ ਨੂੰ ਮਾਡਲ ਕੋਡ ਆਫ਼ ਕੰਡਕਟ ਸਬੰਧੀ ਟ੍ਰੇਨਿੰਗ ਦਿੱਤੀ ਗਈ ਇਸ ਮੌਕੇ ਸ਼੍ਰੀ ਬਾਂਸਲ ਨੇ ਚੋਣ ਕਮਿਸ਼ਨ ਪੰਜਾਬ ਦੀਆਂ ਹਦਾਇਤਾਂ ਸਬੰਧੀ ਜਾਣੂੰ ਕਰਵਾਇਆ। ਉਨ੍ਹਾਂ ਕਿਹਾ ਕਿ ਆਦਰਸ਼ ਚੋਣ ਜ਼ਾਬਤੇ ਸਬੰਧੀ ਸੌਂਪੇ ਗਏ ਕੰਮ ਨੂੰ ਪੂਰੀ ਤਨਦੇਹੀ ਨਾਲ ਕਰਨ। ਇਸ ਮੌਕੇ ਅਡੀਸ਼ਨਲ ਡਿਪਟੀ ਕਮਿਸ਼ਨਰ (ਵਿਕਾਸ) ਅਰਵਿੰਦ ਕੁਮਾਰ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਜਰਨੈਲ ਸਿੰਘ, ਸਹਾਇਕ ਕਮਿਸ਼ਨਰ ਜਗਦੀਪ ਸਹਿਗਲ ਅਤੇ ਵੱਖ ਵੱਖ ਰਾਜਸੀ ਪਾਰਟੀਆਂ ਦੇ ਨੁਮਾਇੰਦੇ ਅਤੇ ਨਰੇਸ਼ ਦਾਵੜਾ, ਹਰਦੀਪ ਬਰਾੜ ਅਤੇ ਐਮ ਸੀ ਸੀ ਟੀਮਾਂ ਦੇ ਮੈਂਬਰ ਹਾਜ਼ਰ ਸਨ।

Check Also

ਯੂਨੀਵਰਸਿਟੀ ਵਿਖੇ `ਸਰਦਾਰਨੀ ਬਲਬੀਰ ਕੌਰ ਬਰਾੜ ਯਾਦਗਾਰੀ ਭਾਸ਼ਣ` ਦਾ ਆਯੋਜਨ

ਅੰਮ੍ਰਿਤਸਰ, 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …

Leave a Reply