Saturday, March 28, 2026

ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਉਤਸਵ ਮਨਾਇਆ

ਫਾਜ਼ਿਲਕਾ, 5 ਜਨਵਰੀ (ਵਿਨੀਤ ਅਰੋੜਾ) – ਦਸ਼ਮ ਪਿਤਾ ਸਰਬੰਸ ਦਾਨੀ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਉਤਸਵ ਦੇ ਮੌਕੇ ਤੇ ਅੱਜ ਸਥਾਨਕ

ppn0501201712

ppn0501201713
ਗੁਰੂਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਵਿਚ ਪ੍ਰੋਗਰਾਮ ਦਾ ਅਯੋਜਨ ਕੀਤਾ ਗਿਆ। ਜਾਣਕਾਰੀ ਦਿੰਦੇ ਹੋਏ ਗੁਰੂਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਭਾਈ ਦਵਿੰਦਰ ਪਾਲ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ ਲਗਭਗ 5.00 ਵਜੇ ਪੰਜ ਬਾਨੀਆਂ ਦਾ ਨਿਤਨੇਮ ਕੀਤਾ ਗਿਆ। ਉਸਤੋਂ ਬਾਅਦ ਆਖੰਡ ਪਾਠ ਦਾ ਭੋਗ ਪਾਇਆ ਗਿਆ। ਇਸ ਤੋਂ ਬਾਅਦ ਲੋਕਲ ਜੱਥਿਆਂ ਤੋਂ ਇਲਾਵਾ ਰਾਗੀ ਜੱਥਾ ਪਰਮਜੀਤ ਸਿੰਘ ਖੰਨੇਵਾਲੇ ਵੱਲੋਂ ਸੰਕੀਰਤਨ ਕੀਤਾ ਗਿਆ ਅਤੇ ਪ੍ਰੀਤਮ ਸਿੰਘ ਕਥਾ ਵਾਚਕ ਵੱਲੋਂ ਕਥਾ ਕੀਤੀ ਗਈ। ਦੁਪਹਿਰ ਲਗਭਗ 1.30 ਵਜੇ ਅਰਦਾਸ ਕੀਤੀ ਗਈ ਅਤੇ ਉਸਤੋਂ ਬਾਅਦ ਅਤੁੱਟ ਲੰਗਰ ਵੰਡਿਆ ਗਿਆ। ਇਸ ਮੌਕੇ ਮਹਿੰਦਰ ਸਿੰਘ ਖਾਲਸਾ, ਬਲਬੀਰ ਸਿੰਘ, ਕੰਵਲਜੀਤ ਸਿੰਘ, ਗੁਰਜਿੰਦਰ ਸਿੰਘ, ਬਲਜੀਤ ਸਿੰਘ, ਜਰਨੈਲ ਸਿੰਘ, ਪਰਮਜੀਤ ਸਿੰਘ ਅਤੇ ਵੱਡੀ ਗਿਣਤੀ ਵਿਚ ਸ਼ਰਧਾਲੂ ਹਾਜ਼ਰ ਸਨ।

Check Also

ਯੂਨੀਵਰਸਿਟੀ ਵਿਖੇ `ਸਰਦਾਰਨੀ ਬਲਬੀਰ ਕੌਰ ਬਰਾੜ ਯਾਦਗਾਰੀ ਭਾਸ਼ਣ` ਦਾ ਆਯੋਜਨ

ਅੰਮ੍ਰਿਤਸਰ, 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …

Leave a Reply