ਅੰਮ੍ਰਿਤਸਰ, 5 ਜਨਵਰੀ (ਗੁਰਪ੍ਰੀਤ ਸਿੰਘ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ੍ਰੀ ਪਟਨਾ ਸਾਹਿਬ ਦੇ ਗਾਂਧੀ ਮੈਦਾਨ ਵਿਖੇ

ਇਕ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ, ਸ੍ਰੀ ਰਵੀ ਸ਼ੰਕਰ, ਸ੍ਰੀ ਰਾਮ ਵਿਲਾਸ ਪਾਸਵਾਨ ਕੇਂਦਰੀ ਮੰਤਰੀ ਭਾਰਤ ਸਰਕਾਰ, ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਬਿਹਾਰ ਦੇ ਮੁੱਖ ਮੰਤਰੀ ਸ੍ਰੀ ਨਿਤੀਸ਼ ਕੁਮਾਰ, ਬਿਹਾਰ ਦੇ ਗਵਰਨਰ ਸ੍ਰੀ ਰਾਮ ਨਾਥ ਕੋਇੰਦ, ਡਾ: ਦਲਜੀਤ ਸਿੰਘ ਚੀਮਾ ਕੈਬਨਿਟ ਮੰਤਰੀ, ਸੁਖਦੇਵ ਸਿੰਘ ਢੀਂਡਸਾ ਮੈਂਬਰ ਰਾਜ ਸਭਾ, ਪੋ੍ਰ: ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ੍ਰੀ ਪਟਨਾ ਸਾਹਿਬ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ਼ਿਰਕਤ ਕੀਤੀ।
ਇਸ ਮੌਕੇ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ, ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਬਿਹਾਰ ਦੇ ਮੁੱਖ ਮੰਤਰੀ ਸ੍ਰੀ ਨਿਤੀਸ਼ ਕੁਮਾਰ, ਬਿਹਾਰ ਦੇ ਗਵਰਨਰ ਸ੍ਰੀ ਰਾਮ ਨਾਥ ਕੋਇੰਦ, ਜਥੇਦਾਰ ਅਵਤਾਰ ਸਿੰਘ ਪ੍ਰਧਾਨ ਪਟਨਾ ਸਾਹਿਬ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਲਾਵਾ ਪੋ੍ਰ: ਕਿਰਪਾਲ ਸਿੰਘ ਬਡੂੰਗਰ ਨੇ ਸੰਗਤਾਂ ਨੂੰ ਸੰਬੋਧਨ ਕੀਤਾ।
ਪੋ੍ਰ: ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਦਿਹਾੜੇ ਤੇ ਸਮਾਗਮ ਵਿੱਚ ਸ਼ਾਮਿਲ ਰਾਜਨੀਤਕ, ਧਾਰਮਿਕ, ਸਮਾਜਿਕ ਹਸਤੀਆਂ ਦੇ ਇਲਾਵਾ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ, ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸ੍ਰੀ ਨਿਤੀਸ਼ ਕੁਮਾਰ ਮੁੱਖ ਮੰਤਰੀ ਬਿਹਾਰ, ਬਿਹਾਰ ਪ੍ਰਸ਼ਾਸਨ, ਸੰਤ ਸਮਾਜ, ਸੰਪ੍ਰਦਾਵਾਂ, ਟਕਸਾਲਾਂ, ਸੰਤ ਮਹਾਂਪੁਰਸ਼, ਨਿਹੰਗ ਸਿੰਘ ਜਥੇਬੰਦੀਆਂ, ਸਿੰਘ ਸਭਾਵਾਂ, ਉਦਾਸੀਨ, ਨਿਰਮਲੇ ਸੰਪ੍ਰਦਾਵਾਂ ਅਤੇ ਦੇਸ਼-ਵਿਦੇਸ਼ ਤੋਂ ਆਈਆਂ ਸਮੂਹ ਸੰਗਤਾਂ, ਹਰ ਧਰਮ ਦੇ ਮੁਖੀਆਂ ਬੋਧੀ, ਜੈਨੀ, ਪਾਰਸੀ, ਕ੍ਰਿਸ਼ਚਨ, ਹਿੰਦੂ, ਮੁਸਲਮਾਨ ਆਦਿ ਦਾ ਇਸ ਪਾਵਨ ਦਿਹਾੜੇ ਤੇ ਸ੍ਰੀ ਪਟਨਾ ਸਾਹਿਬ ਦੀ ਧਰਤੀ ਤੇ ਨਤਮਸਤਿਕ ਹੋਣ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਸੀਂ ਸਾਰੇ ਵਡਭਾਗੇ ਹਾਂ ਜੋ ਸਾਹਿਬ-ਏ-ਕਮਾਲ, ਸਰਬੰਸਦਾਨੀ, ਨੀਲੇ ਦੇ ਸ਼ਾਹ ਅਸਵਾਰ, ਚਿੱਟਿਆਂ ਬਾਜਾਂ ਵਾਲੇ, ਮਹਾਨ ਸੂਰਬੀਰ ਯੋਧੇ, ਤਪੱਸਵੀ, ਕ੍ਰਾਂਤੀਕਾਰੀ, ਇਤਿਹਾਸਕਾਰ, ਸ਼ਾਹਿ ਸ਼ਾਹਨਸ਼ਾਹ ਦੇ 350 ਸਾਲਾ ਜਨਮ ਦਿਹਾੜੇ ਤੇ ਸ੍ਰੀ ਪਟਨਾ ਸਾਹਿਬ ਦੀ ਪਾਵਨ ਧਰਤੀ ਤੇ ਨਤਮਸਤਿਕ ਹੋਣ ਲਈ ਆਏ ਹਾਂ।ਉਨ੍ਹਾਂ ਕਿਹਾ ਕਿ ਸੰਗਤਾਂ ਦਸਮ ਪਿਤਾ ਦੇ ਇਸ ਪਾਵਨ ਦਿਹਾੜੇ ਤੇ ਅੰਮ੍ਰਿਤ ਛਕ ਕੇ ਗੁਰੂ ਵਾਲੀਆਂ ਬਨਣ ਤੇ ਸਤਿਗੁਰੂ ਪਾਤਸ਼ਾਹ ਦੀਆਂ ਖੁਸ਼ੀਆਂ ਆਪਣੀ ਝੋਲੀ ਪਵਾਉਣ। ਸਟੇਜ ਸਕੱਤਰ ਦੀ ਸੇਵਾ ਡਾ: ਜਸਪਾਲ ਸਿੰਘ ਵਾਈਸ ਚਾਂਸਲਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ ਨਿਭਾਈ।
ਇਸ ਮੌਕੇ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਗਿਆਨੀ ਇਕਬਾਲ ਸਿੰਘ ਜਥੇਦਾਰ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ, ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਮੁੱਖ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅਮਰਜੀਤ ਸਿੰਘ ਚਾਵਲਾ ਜਨਰਲ ਸਕੱਤਰ, ਗੁਰਚਰਨ ਸਿੰਘ ਗਰੇਵਾਲ, ਸੁਰਜੀਤ ਸਿੰਘ ਭਿੱਟੇਵਡ, ਭਾਈ ਰਾਮ ਸਿੰਘ ਅੰਤ੍ਰਿੰਗ ਮੈਂਬਰ, ਬੀਬੀ ਕਿਰਨਜੋਤ ਕੌਰ, ਰਜਿੰਦਰ ਸਿੰਘ ਮਹਿਤਾ ਮੈਂਬਰ ਸ਼ੋ੍ਰਮਣੀ ਕਮੇਟੀ, ਡਾ: ਰੂਪ ਸਿੰਘ ਸਕੱਤਰ ਸ਼ੋ੍ਰਮਣੀ ਕਮੇਟੀ, ਹਰਭਜਨ ਸਿੰਘ ਮਨਾਵਾਂ, ਡਾ: ਪਰਮਜੀਤ ਸਿੰਘ ਸਰੋਆ ਤੇ ਬਿਜੈ ਸਿੰਘ ਵਧੀਕ ਸਕੱਤਰ, ਜਗਜੀਤ ਸਿੰਘ ਮੀਤ ਸਕੱਤਰ ਅਤੇ ਦੇਸ਼-ਵਿਦੇਸ਼ ਤੋਂ ਆਈਆਂ ਭਾਰੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।
Punjab Post Daily Online Newspaper & Print Media