Thursday, August 13, 2026

ਜਿਲ੍ਹਾ ਪੱਧਰੀ ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਆਯੋਜਿਤ

ਫਾਜ਼ਿਲਕਾ, 6 ਜਨਵਰੀ (ਵਿਨੀਤ ਅਰੋੜਾ) – ਗਣਤੰਤਰ ਦਿਵਸ ਦੇ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਦੇਸ਼ ਭਗਤੀ, ਉਤਸ਼ਾਹ ਅਤੇ ਪੂਰੀ ਸ਼ਾਨੋ -ਸ਼ੌਕਤ ਨਾਲ ਮਨਾਉਣ ਲਈ ਲੋੜੀਂਦੇ ਪ੍ਰਬੰਧਾਂ ਸਬੰਧੀ ਮੀਟਿੰਗ  ਵਧੀਕ ਡਿਪਟੀ ਕਮਿਸ਼ਨਰ (ਜਨਰਲ ) ਜਰਨੈਲ ਸਿੰਘ ਦੀ ਪ੍ਰਧਾਨਗੀ ਹੇਠ ਆਯੋਜਿਤ ਕੀਤੀ ਗਈ।

ppn0601201707
ਵਧੀਕ ਡਿਪਟੀ ਕਮਿਸ਼ਨਰ ਜਰਨੈਲ ਸਿੰਘ ਨੇ ਦੱਸਿਆ ਕਿ ਰਾਸ਼ਟਰੀ ਮਾਣ, ਗੌਰਵ, ਅਜ਼ਾਦੀ ਤੇ ਸਵੈ-ਮਾਣ ਦੇ ਪ੍ਰਤੀਕ ਗਣਤੰਤਰ ਦਿਵਸ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ ਸਥਾਨਕ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਰਾਸ਼ਟਰੀ ਭਾਵਨਾ ਨਾਲ ਮਨਾਇਆ ਜਾਵੇਗਾ। ਇਸ ਸਮਾਗਮ ਦੇ ਮੁੱਖ ਮਹਿਮਾਨ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਆਈ.ਏ.ਐਸ ਹੋਣਗੇ। ਉਨ੍ਹਾਂ ਦੱਸਿਆ ਕਿ ਇਸ ਸਮਾਗਮ ਸਮੇਂ ਰਾਸ਼ਟਰੀ ਝੰਡੇ ਨੂੰ ਸਲਾਮੀ ਦੇਣ ਲਈ ਪੰਜਾਬ ਪੁਲੀਸ, ਪੰਜਾਬ ਹੋਮ ਗਾਰਡਜ਼, ਐਨ.ਸੀ.ਸੀ ਅਤੇ ਗਰਲਜ਼ ਗਾਈਡਜ਼ ਮਾਰਚ ਪਾਸਟ ਵਿੱਚ ਹਿੱਸਾ ਲੈਣਗੀਆਂ ਅਤੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਪੀ.ਟੀ.ਸੋਅ ਅਤੇ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਜਾਵੇਗਾ।ਉਨ੍ਹਾਂ ਦੱਸਿਆ ਕਿ ਇਸ ਮੌਕੇ ਦੇਸ਼ ਪ੍ਰੇਮ, ਰਾਸ਼ਟਰੀ ਏਕਤਾ, ਕੌਮੀ ਜਜ਼ਬੇ, ਭਾਰਤ ਦੇ ਇਤਿਹਾਸ ਤੇ ਅਜ਼ਾਦੀ ਸੰਗਰਾਮ ਨੂੰ ਦ੍ਰਿਸ਼ਟੀਮਾਣ ਕਰਨ ਵਾਲੇ ਪ੍ਰੋਗਰਾਮ ਦੀ ਪੇਸ਼ਕਾਰੀ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਇਸ ਸਮਾਗਮ ਨੂੰ ਸਫ਼ਲਤਾ-ਪੂਰਵਕ ਨੇਪਰੇ ਚਾੜ੍ਹਨ ਲਈ ਜਿੰਨ੍ਹਾਂ ਵਿਭਾਗਾਂ ਦੇ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਹਨ ਉਹ ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ। ਉਨ੍ਹਾਂ ਕਿਹਾ ਕਿ ਗਣਤੰਤਰ ਦਿਵਸ ਦੇ ਮੌਕੇ ‘ਤੇ ਸਾਰੇ ਅਧਿਕਾਰੀ ਅਤੇ ਕ੍ਰਮਚਾਰੀ ਆਪਣੀ ਹਾਜ਼ਰੀ ਯਕੀਨੀ ਬਣਾਉਣਗੇ। ਗਣਤੰਤਰ ਦਿਵਸ ਸਮਾਗਮ ਸਬੰਧੀ ਅੰਤਿਮ ਤੇ ਫੁੱਲ ਡਰੈਸ ਰਿਹਰਸਲ 23 ਜਨਵਰੀ ਨੂੰ ਹੋਵੇਗੀ।
ਮੀਟਿੰਗ ਦੌਰਾਨ ਸਹਾਇਕ ਕਮਿਸ਼ਨਰ ਜਗਦੀਪ ਸਹਿਗਲ, ਸਿਵਲ ਸਰਜਨ ਸੁਰਿੰਦਰ ਕੁਮਾਰ, ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸੰਦੀਪ ਧੂੜੀਆ, ਐਕਸੀਅਨ ਪਬਲਿਕ ਹੈਲਥ ਰਵਿੰਦਰ ਕੁਮਾਰ, ਡੀ.ਐਫ.ਐਸ.ਓ ਹਿਮਾਸ਼ੂ ਕੁੱਕੜ, ਈ.ਓ ਗੁਰਦਾਸ ਸਿੰਘ ਆਦਿ ਹਾਜਰ ਸਨ।

Check Also

ਖ਼ਾਲਸਾ ਕਾਲਜ ਵਿਖੇ ਇੰਸਟਾਲੇਸ਼ਨ ਸੈਰੇਮਨੀ ਕਰਵਾਈ ਗਈ

ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੂਰਮਣੀਆਂ) ¸- ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 …

Leave a Reply