Tuesday, March 24, 2026

ਸਰਬੰਸਦਾਨੀ ਗੁਰੂ ਗੋਬਿੰਦ ਸਿੰਘ ਜੀ ਦਾ ਜਨਮ ਦਿਹਾੜਾ ਮਨਾਇਆ

ਬਠਿੰਡਾ, 6 ਜਨਵਰੀ (ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਬਾਬਾ ਫ਼ਰੀਦ ਕਾਲਜ ਆਫ਼ ਐਜੂਕੇਸ਼ਨ ਅਤੇ ਬਾਬਾ ਫ਼ਰੀਦ ਕਾਲਜ ਵਿਖੇ ਗੁਰੂ ਗੋਬਿੰਦ ਸਿੰਘ

ppn0601201713

ਜੀ ਦਾ ਸਾਢੇ ਤਿੰਨ ਸੌਂ ਸਾਲਾਂ ਜਨਮ ਦਿਵਸ ਮਨਾਇਆ ਗਿਆ। ਵਾਇਸ-ਪ੍ਰਿੰਸੀਪਲ  ਕੁਲਵਿੰਦਰ ਸਿੰਘ ਨੇ ਯੁੱਗਪੁਰਸ਼ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ’ਤੇ ਚਾਨਣਾ ਪਾਇਆ।ਉਨ੍ਹਾਂ ਨੇ ਦੱਸਿਆ ਕਿ ਪਟਨਾ ਸਾਹਿਬ (ਬਿਹਾਰ) ਵਿਖੇ ਗੁਰੂ ਗੋਬਿੰਦ ਸਿੰਘ ਜੀ ਦਾ 350ਵਾਂ ਪ੍ਰਕਾਸ਼ ਪੁਰਬ ਬੜੀ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਹੈ।ਪੂਰੇ ਦੇਸ਼ ਵਿੱਚੋਂ ਹੀ ਸੰਗਤ ਉਥੇ ਦਰਸ਼ਨ ਲਈ ਗਈ ਹੈ ਅਤੇ ਇਸ ਦੇ ਨਾਲ ਨਾਲ ਵਿਦੇਸ਼ਾਂ ਵਿੱਚੋਂ ਵੀ ਭਾਰੀ ਗਿਣਤੀ ਵਿੱਚ ਲੋਕ ਹੁੰਮ ਹੁੰਮਾ ਕੇ ਪਹੁੰਚੇ ਹਨ।ਉਨਾਂ ਕਿਹਾ ਕਿ ਸਾਨੂੰ ਦੂਸਰੇ ਧਰਮਾਂ ਨੂੰ ਸਨਮਾਨ ਦੇਣ ਲਈ ਬਿਹਾਰ ਸਰਕਾਰ ਦੇ ਯਤਨਾਂ ਦੀ ਪ੍ਰਸ਼ੰਸਾ ਕਰਨੀ ਚਾਹੀਦੀ ਹੈ।ਇਸ ਮੌਕੇ ਪਟਨਾ ਸਾਹਿਬ ਦੇ ਗੁਰਦੁਆਰਾ ਹਰਿਮੰਦਰ ਸਾਹਿਬ ਅਤੇ ਹੋਰ ਵਿਸ਼ੇਸ਼ ਸਥਾਨਾਂ ਦੀ ਪਾਵਰ ਪੁਆਇੰਟ ਪਰੈਜਨਟੇਸ਼ਨ ਦਿਖਾਈ ਗਈ।ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਨਾਲ ਸੰਬੰਧਿਤ ਸਥਾਨ ਅਤੇ ਇਤਿਹਾਸ ਬਾਰੇ ਵੀ ਜਾਣਕਾਰੀ ਦਿੱਤੀ ਗਈ।ਪੰਜਾਬੀ ਵਿਭਾਗ ਦੇ ਅਸਿਸਟੈਂਟ ਪ੍ਰੋ. ਪੁਸ਼ਪਿੰਦਰ ਕੌਰ ਅਤੇ ਅਸਿਸਟੈਂਟ ਪ੍ਰੋ. ਗੁਰਵਿੰਦਰ ਸਿੰਘ ਨੇ ਮਾਨਵਤਾ ਅਤੇ ਸੇਵਾ ਭਾਵਨਾ ਲਈ ਪ੍ਰੇਰਿਤ ਕੀਤਾ। ਇੰਸਟੀਚਿਊਸ਼ਨਜ਼ ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਗੁਰੂ ਗੋਬਿੰਦ ਸਿੰਘ ਜੀ ਦੀਆਂ ਕੁਰਬਾਨੀਆਂ ਨੂੰ ਸਿਜ਼ਦਾ ਕੀਤਾ ਅਤੇ ਬਿਹਾਰ ਸਰਕਾਰ ਦੇ ਯਤਨਾਂ ਦੀ ਪ੍ਰਸੰਸਾ ਕੀਤੀ।

Check Also

ਔਰਤਾਂ ਦੇ ਮੁਫ਼ਤ ਸਫਰ `ਤੇ ਪੰਜਾਬ ਸਰਕਾਰ ਨੇ ਖਰਚੇ 2042 ਕਰੋੜ – ਵਿਧਾਇਕਾ ਜੀਵਨ ਜੋਤ ਕੌਰ

ਅੰਮ੍ਰਿਤਸਰ, 23 ਮਾਰਚ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …

Leave a Reply