Saturday, March 21, 2026

ਸੜ੍ਹਕ ਹਾਦਸੇ ਦੇ ਜ਼ਖ਼ਮੀ ਨੂੰ ਹਸਪਤਾਲ ਪਹੁੰਚਾਉਣ ਵਾਲੇ ਨੂੰ 2000 ਇਨਾਮ ਦੇਣ ਦਾ ਫੈਸਲਾ ਇਤਿਹਾਸਕ- ਸਮਰਬੀਰ ਸਿੰਘ

ਫਾਜ਼ਿਲਕਾ, 7 ਜਨਵਰੀ (ਵਿਨੀਤ ਅਰੋੜਾ)- ਆਮ ਆਦਮੀ ਪਾਰਟੀ ਰਾਜਨੀਤੀ ਵਿਚ ਨਵੇਂ ਬਦਲਾਅ ਕਰਨ ਨੂੰ ਲੈਕੇ ਸੱਤਾ ਵਿਚ ਆਈ ਹੈ। ਦਿੱਲੀ ਦੀ ਆਮ ਆਦਮੀ

samarbir-singh-aap

ਪਾਰਟੀ ਸਰਕਾਰ ਨੇ ਸੜ੍ਹਕ ਹਾਦਸੇ ਵਿਚ ਜ਼ਖ਼ਮੀ ਵਿਅਕਤੀ ਨੂੰ ਹਸਪਤਾਲ ਪਹੁੰਚਾਉਣ ਵਾਲੇ ਨੂੰ ਰਕਮ ਦੇਣ ਦੇ ਇਤਿਹਾਸਕ ਫੈਸਲੇ `ਤੇ ਮੋਹਰ ਲਗਾ ਕੇ ਜਨਤਾ ਨੂੰ ਦੱਸਿਆ ਹੈ ਕਿ ਆਪ ਸਰਕਾਰ ਜਨਤਾ ਦੀ ਜਾਨ-ਮਾਲ ਦੀ ਸੁਰੱਖਿਆ ਕਰਨਾ ਚਾਹੁੰਦੀ ਹੈ।ਇਹ ਗੱਲ ਆਮ ਆਦਮੀ ਪਾਰਟੀ ਦੇ ਫਾਜ਼ਿਲਕਾ ਵਿਧਾਨਸਭਾ ਤੋਂ ਉਮੀਦਵਾਰ ਸਮਰਬੀਰ ਸਿੰਘ ਨੇ ਅੱਜ ਇੱਥੇ ਜਾਰੀ ਪ੍ਰੈਸ ਬਿਆਨ ਵਿਚ ਕਹੀ।ਉਨ੍ਹਾਂ ਕਿਹਾ ਕਿ ਜੋ ਕੰਮ ਕਿਸੇ ਸਰਕਾਰ ਨੇ ਨਹੀਂ ਕੀਤੇ ਉਹ ਦਿੱਲੀ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਕਰਕੇ ਵਿਖਾ ਰਹੀ ਹੈ।ਉਨ੍ਹਾਂ ਕਿਹਾ ਕਿ ਸੜ੍ਹਕ ਹਾਦਸੇ ਵਿਚ ਆਮ ਤੌਰ ਤੇ ਕੋਈ ਵੀ ਵਿਅਕਤੀ ਜ਼ਖ਼ਮੀ ਨੂੰ ਕਾਨੂੰਨੀ ਉਲਝਨਾਂ ਦੇ ਕਾਰਨ ਹਸਪਤਾਲ ਪਹੁੰਚਾਉਣ ਲਈ ਝਿਝਕਦਾ ਹੈ। ਜਿਸ ਨੂੰ ਵੇਖਦੇ ਹੋਏ ਦਿੱਲੀ ਦੀ ਆਪ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਸੜ੍ਹਕ ਹਾਦਸੇ ਵਿਚ ਜ਼ਖ਼ਮੀ ਵਿਅਕਤੀ ਨੂੰ ਹਸਪਤਾਲ ਪਹੁੰਚਾਉਣ ਵਾਲੇ ਵਿਅਕਤੀ ਨੂੰ 2000 ਰੁਪਏ ਦੀ ਰਕਮ ਦਿੱਤੀ ਜਾਵੇਗੀ।ਉਥੇ ਹੀ ਉਸ ਨੂੰ ਕਿਸੇ ਵੀ ਤਰ੍ਹਾਂ ਦੀ ਕਾਨੂੰਨੀ ਉਲਝਨ ਵਿਚ ਨਹੀਂ ਫੱਸਣ ਦਿੱਤਾ ਜਾਵੇਗਾ।ਉਨ੍ਹਾਂ ਕਿਹਾ ਕਿ ਇਹ ਫੈਸਲਾ ਹੋਣ ਵਾਲੇ ਸੜ੍ਹਕ ਹਾਦਸਿਆਂ ਦੇ ਦੌਰਾਨ ਦੰਮ ਤੋੜਦੀਆਂ ਕੀਮਤੀ ਜਾਨਾਂ ਨੂੰ ਬਚਾਉਣ ਵਿਚ ਮੱਦਦਗਾਰ ਸਾਬਤ ਹੋਵੇਗੀ।ਉਨ੍ਹਾਂ ਕਿਹਾ ਕਿ ਦਿੱਲੀ ਦੀ ਆਪ ਦੀ ਸਰਕਾਰ ਨੇ ਜੋ ਲੋਕਾਂ ਨਾਲ ਵਾਅਦੇ ਕੀਤੇ ਸਨ ਉੋਹ ੳਨ੍ਹਾਂ ਨੂੰ ਪੂਰਾ ਕਰ ਰਹੀ ਹੈ।ਇਸੇ ਤਰ੍ਹਾਂ ਪੰਜਾਬ ਵਿਚ ਵੀ ਆਮ ਆਦਮੀ ਪਾਰਟੀ ਜੋ ਕਹਿ ਰਹੀ ਹੈ ਉਸਨੂੰ ਪੂਰਾ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸਾਰਿਆਂ ਧਰਮਾਂ ਅਤੇ ਜਾਤੀਆਂ ਦੇ ਲੋਕਾਂ ਦਾ ਇੱਕ ਸੁੰਦਰ ਗੁਲਦਸਤਾ ਹੈ, ਜਿਸ ਨੂੰ ਖੁਦ ਦੇਸ਼ ਦੇ ਆਮ ਆਦਮੀ ਨੇ ਸਜਾਇਆ ਹੈ ਅਤੇ ਹੁਣ ਪੰਜਾਬ ਵਿਚ ਨਵੇਂ ਬਦਲਾਅ ਦੇ ਲਈ ਲੋਕ ਆਮ ਆਦਮੀ ਪਾਰਟੀ ਦਾ ਸਾਥ ਦੇਣ, ਕਿਉਂਕਿ ਪੰਜਾਬ ਨੂੰ ਪਿਛਲੀਆਂ ਸਰਕਾਰਾਂ ਨੇ ਸਿਰਫ਼ ਲੁੱਟਿਆ ਹੈ।

Check Also

ਵਾਈਸ ਚਾਂਸਲਰ ਸ. ਬਿਸ਼ਨ ਸਿੰਘ ਸਮੁੰਦਰੀ ਦੇ ਸਪੁੱਤਰ ਦਿੱਲੀ ਦੇ ਉਪ ਰਾਜਪਾਲ ਬਣਨ ਉਪਰੰਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਪੁੱਜੇ

ਅੰਮ੍ਰਿਤਸਰ, 20 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪਹਿਲੇ ਵਾਈਸ-ਚਾਂਸਲਰ ਸ. …

Leave a Reply