Sunday, March 22, 2026

ਅਕਾਲੀ-ਭਾਜਪਾ ਗਠਜੋੜ ਉਮੀਦਵਾਰ ਦੀ ਚੋਣ ਮੁਹਿੰਮ ਨੇ ਫੜ੍ਹੀ ਰਫਤਾਰ

ਬਠਿੰਡਾ, 8 ਜਨਵਰੀ (ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਸ਼ਹਿਰੀ ਸੀਟ ਤੋਂ ਅਕਾਲੀ-ਭਾਜਪਾ ਦੇ ਸਾਂਝੇ ਉਮੀਦਵਾਰ ਸਰੂਪ ਚੰਦ ਸਿੰਗਲਾ ਦੀ ਚੋਣ

Sarup Chand Singla

ਮੁਹਿੰਮ ਲਗਾਤਾਰ ਰਫਤਾਰ ਫੜ੍ਹਦੀ ਜਾ ਰਹੀ ਹੈ ਅਤੇ ਸਿੰਗਲਾ ਨੂੰ ਲੋਕਾਂ ਦਾ ਵੱਡਾ ਸਮਰਥਨ ਮਿਲ ਰਿਹਾ ਹੈ। ਸਿੰਗਲਾ ਨੇ ਸ਼ਹਿਰ ਵਿਚ ਵੱਖ ਵੱਖ ਮੁਹੱਲਿਆਂ ਵਿਚ ਇਲਾਕਾ ਵਾਸੀਆਂ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਨੇ ਲੋਕਾਂ ਨੂੰ ਜੋ ਕਿਹਾ ਉਹ ਕਰਕੇ ਦਿਖਾਇਆ ਹੈ। ਅਕਾਲੀ-ਭਾਜਪਾ ਗਠਬੰਧਨ ਹੋਰਨਾ ਪਾਰਟੀਆਂ ਵਾਂਗ ਲੋਕਾਂ ਨੂੰ ਵੱਡੇ ਵੱਡੇ ਸੁਪਨੇ ਦਿਖਾ ਕੇ ਗੁੰਮਰਾਹ ਨਹੀ ਕਰਦਾ ਬਲਕਿ ਲੋਕਾਂ ਨਾਲ ਜੋ ਵਾਅਦਾ ਕੀਤਾ ਜਾਂਦਾ ਹੈ ਉਸਨੂੰ ਪੂਰਾ ਵੀ ਕੀਤਾ ਜਾਂਦਾ ਹੈ। ਸਰਕਾਰ ਨ ਆਪਣੇ 10 ਸਾਲਾਂ ਦੇ ਕਾਰਜਕਾਲ ਵਿਚ ਲੋਕਾਂ ਨੂੰ ਜੋ ਪ੍ਰੋਜੈਕਟ  ਅਤੇ ਸਕੀਮਾਂ ਲਿਆਉਣ ਦੇ ਵਾਅਦੇ ਕੀਤੇ ਸਨ ਉਹ ਸਾਰੇ ਪੂਰੇ ਕੀਤੇ ਗਏ ਹਨ। ਸ਼ਹਿਰ ਵਾਸੀਆਂ ਨੂੰ ਕਿਹਾ ਗਿਆ ਸੀ ਕਿ ਇੰਨ੍ਹਾਂ 10 ਸਾਲਾਂ ਵਿਚ ਬਠਿੰਡਾ ਦਾ ਰੂਪ ਬਦਲ ਕੇ ਸ਼ਹਿਰ ਨੂੰ ਇਕ ਆਧੂਨਿਕ ਰੂਪ ਦਿੱਤਾ ਜਾਵੇਗਾ ਅਤੇ ਸਰਕਾਰ ਨੇ ਇਹ ਵਾਅਦਾ ਪੂਰਾ ਕੀਤਾ ਹੈ। ਸ਼ਹਿਰ ਦਾ ਕੋਈ ਵੀ ਇਲਾਕਾ ਅਜਿਹਾ ਨਹੀ ਹੈ ਜਿਥੇ ਸਰਕਾਰ ਨੇ ਵਿਕਾਸ ਨਹੀ ਕੀਤਾ। ਸ਼ਹਿਰ ਦੀਆਂ ਗਲੀਆਂ ਸੜਕਾਂ ਨੂੰ ਪੱਕਾ ਕੀਤਾ ਗਿਆ,  ਲੋਕਾਂ ਨੂੰ ਪਾਣੀ ਦੀ ਨਿਕਾਸੀ ਅਤੇ ਸੀਵਰੇਜ ਸਮੱਸਿਆ ਤੋਂ ਰਾਹਤ ਦਿਵਾਉਣ ਲਈ ਬਹੁਕਰੋੜੀ ਪ੍ਰੋਜੈਕਟ ਲਿਆਂਦਾ। ਇਸਦੇ ਨਾਲ ਹੀ ਲੋਕਾਂ ਨੂੰ ਸਾਫ ਪਾਣੀ ਮੁਹੱਈਆ ਕਰਵਾਉਣ ਦਾ  ਪ੍ਰੋਜੈਕਟ ਵੀ ਸ਼ੁਰੂ ਕਰਵਾਇਆ ਗਿਆ। ਨੌਜਵਾਨਾਂ ਲਈ ਆਧੁਨਿਕ ਸਿੱਖਿਆ ਮੁਹੱਈਆ ਕਰਵਾਉਣ ਲਈ ਨਵੀਆਂ ਯੂਨੀਵਰਸਿਟੀਆਂ, ਕਾਲਜ ਅਤੇ ਹੋਰ ਅਦਾਰੇ ਖੋਲ੍ਹੇ ਅਤੇ ਬਜੁਰਗਾਂ, ਵਿਧਵਾਵਾਂ ਅਤੇ ਅੰਗਹੀਣਾਂ ਨੂੰ ਵਿਸ਼ੇਸ਼ ਪੈਂਸਨ ਸਕੀਮਾਂ ਚਲਾ ਕੇ ਰਾਹਤ ਦਿੱਤੀ। ਮਹਿਲਾਵਾਂ ਦੀ ਸੁਰੱਖਿਆ ਲਈ ਵਿਸ਼ੇਸ਼ ਪੁਲਸ ਦਸਤੇ ਸ਼ਹਿਰ ਵਿਚ ਤੈਨਾਤ ਕੀਤੇ ਗਏ। ਉਨ੍ਹਾਂ ਕਿਹਾ ਕਿ ਸ਼ਹਿਰ ਲਈ ਬਹੁਤ ਸਾਰੇ ਪ੍ਰੋਜੈਕਟ ਹਾਲੇ ਪਾਈਪਲਾਈਨ ਵਿਚ ਹਨ ਜਿੰਨਾਂ ’ਤੇ ਸਰਕਾਰ ਬਣਦਿਆਂ ਹੀ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ। ਇਸ ਮੌਕੇ ’ਤੇ ਵੱਡੀ ਗਿਣਗੀ ਵਿਚ ਅਕਾਲੀ ਭਾਜਪਾ ਆਗੂਆਂ ਤੋਂ ਇਲਾਵਾ ਇਲਾਕਾ ਨਿਵਾਸੀਆਂ ਨੇ ਵੀ ਸ਼ਿਰਕਤ ਕੀਤੀ।

Check Also

ਸ਼੍ਰੋਮਣੀ ਕਮੇਟੀ ਨੇ ਵਾਤਾਵਰਣ ਦਿਹਾੜੇ ਵਜੋਂ ਮਨਾਇਆ ਸ੍ਰੀ ਗੁਰੂ ਹਰਿਰਾਇ ਸਾਹਿਬ ਦਾ ਗੁਰਤਾਗੱਦੀ ਦਿਵਸ

ਅੰਮ੍ਰਿਤਸਰ, 22 ਮਾਰਚ (ਜਗਦੀਪ ਸਿੰਘ) – ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਗੁਰਤਾਗੱਦੀ …

Leave a Reply