Friday, July 3, 2026

ਢਾਣੀ ਲਟਕਨ ਵਾਲੀ ਵਿਚ ਲੋਕ ਭਾਜਪਾ ਵਿਚ ਹੋਏ ਸ਼ਾਮਲ

ਫਾਜ਼ਿਲਕਾ, 8 ਜਨਵਰੀ (ਵਿਨੀਤ ਅਰੋੜਾ) – ਭਾਰਤੀ ਜਨਤਾ ਪਾਰਟੀ ਦੀਆਂ ਨੀਤੀਆਂ ਤੋਂ ਖੁਸ਼ ਹੋਕੇ ਕਾਂਗਰਸ ਵਰਕਰ ਭਾਜਪਾ ਵਿਚ ਸ਼ਾਮਲ ਹੋ ਰਹੇ ਹਨ। ਇਸਦੇ

ppn0801201712

ਤਹਿਤ ਅੱਜ ਪਿੰਡ ਗੰਜੂ ਹਸਤਾ ਦੀ ਢਾਣੀ ਲਟਕਨ ਵਾਲੀ ਵਿਚ ਕਾਂਗਰਸ ਦੇ ਕਈ ਵਰਕਰਾਂ ਨੇ ਕਾਂਗਰਸ ਨੂੰ ਹਮੇਸ਼ਾਂ ਲਈ ਅਲਵਿਦਾ ਕਹਿੰਦੇ ਹੋਏ ਭਾਜਪਾ ਵਿਚ ਸ਼ਾਮਲ ਹੋਣ ਦਾ ਐਲਾਣ ਕੀਤਾ ਹੈ। ਢਾਦੀ ਲਟਕਨ ਵਾਲੀ ਵਿਚ ਕਰਵਾਏ ਇੱਕ ਪ੍ਰੋਗਰਾਮ ਵਿਚ ਫਾਜ਼ਿਲਕਾ ਦੇ ਵਿਧਾਇਕ ਅਤੇ ਰਾਜ ਦੇ ਸਿਹਤ ਮੰਤਰੀ ਸੁਰਜੀਤ ਕੁਮਾਰ ਜਿਆਣੀ ਨੇ ਉਨ੍ਹਾਂ ਨੂੰ ਸਿਰੋਪਾ ਪਹਿਨਾਕੇ ਭਾਜਪਾ ਵਿਚ ਸ਼ਾਮਲ ਕੀਤਾ।ਸੰਬੋਧਤ ਕਰਦੇ ਹੋਏ ਮੰਤਰੀ ਸੁਰਜੀਤ ਕੁਮਾਰ ਜਿਆਣੀ ਨੇ ਕਿਹਾ ਕਿ ਕੇਂਦਰ ਦੀ ਨਰਿੰਦਰ ਮੋਦੀ  ਦੀ ਅਗਵਾਈ ਵਾਲੀ ਭਾਜਪਾ ਸਰਕਾਰ ਅਤੇ ਪੰਜਾਬ ਦੀ ਅਕਾਲੀ ਭਾਜਪਾ ਸਰਕਾਰ ਨੇ ਕਈ ਵਿਕਾਸ ਕੰਮ ਕਰਵਾਏ ਹਨ। ਜਿਨ੍ਹਾਂ ਦਾ ਲੋਕਾਂ ਨੂੰ ਕਾਫ਼ੀ ਫਾਇਦਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਕਦੇ ਪੰਜਾਬ ਅਤੇ ਦੇਸ਼ ਦਾ ਭਲਾ ਨਹੀਂ ਕੀਤਾ। ਜਿਸ ਕਾਰਨ ਲੋਕ ਕਾਂਗਰਸ ਤੋਂ ਖਫ਼ਾ ਹਨ। ਇਹੀ ਕਾਰਨ ਹੈ ਕਿ ਲੋਕ ਹੋਰ ਪਾਰਟੀਆਂ ਨੂੰ ਛੱਡਕੇ ਭਾਜਪਾ ਵਿਚ ਸ਼ਾਮਲ ਹੋ ਰਹੇ ਹਨ। ਮੰਤਰੀ ਸੁਰਜੀਤ ਕੁਮਾਰ ਜਿਆਣੀ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਹੀ ਇੱਕ ਅਜਿਹੀ ਪਾਰਟੀ ਹੈ ਜਿਸ ਵਿਚ ਵਰਕਰਾਂ ਨੂੰ ਪੂਰਾ ਮਾਨ ਸਨਮਾਨ ਮਿਲਦਾ ਹੈ। ਉਨ੍ਹਾਂ ਕਿਹਾ ਕਿ ਜੋ ਲੋਕ ਭਾਜਪਾ ਵਿਚ ਸ਼ਾਮਲ ਹੋਏ ਹਨ ਉਨ੍ਹਾਂ ਨੂੰ ਪੂਰਾ ਮਾਨ ਸਨਮਾਨ ਦਿੱਤਾ ਜਾਵੇਗਾ।ਇਸ ਮੌਕੇ ਰਾਮ ਸਿੰਘ, ਖੁਸ਼ਹਾਲ ਸਿੰਘ, ਕੱਕੂ ਸਿੰਘ, ਚਿਮਨ ਸਿਘ, ਕਸ਼ਮੀਰ ਸਿੰਘ, ਮਹਿੰਰਦ ਸਿੰਘ, ਬੂੜਾ ਸਿੰਘ ਅਤੇ ਮਹਿਲ ਸਿੰਘ ਹਾਜ਼ਰ ਸਨ।

Check Also

ਨਗਰ ਨਿਗਮ ਨੇ ਹਾਲ ਬਜ਼ਾਰ, ਲਿਬਰਟੀ ਮਾਰਕੀਟ ਅਤੇ ਪੁਰਾਣੀ ਸਬਜ਼ੀ ਮੰਡੀ ‘ਚ ਨਜਾਇਜ਼ ਕਬਜ਼ਿਆਂ ਵਿਰੁੱਧ ਕਾਰਵਾਈ

ਅੰਮ੍ਰਿਤਸਰ, 2 ਜੁਲਾਈ (ਜਗਦੀਪ ਸਿੰਘ) – ਨਗਰ ਨਿਗਮ ਦੇ ਐਸਟੇਟ ਵਿਭਾਗ ਵੱਲੋਂ ਹਾਲ ਬਾਜ਼ਾਰ, ਲਿਬਰਟੀ …

Leave a Reply