ਫਾਜ਼ਿਲਕਾ, 9 ਜਨਵਰੀ (ਵਿਨੀਤ ਅਰੋੜਾ) – ਡਿਪਟੀ ਕਮਿਸ਼ਨਰ ਫਾਜ਼ਿਕਲਾ ਦੇ ਹੁਕਮਾਂ ਮੁਤਾਬਕ ਅਤੇ ਸਿਵਲ ਸਰਜ਼ਨ ਡਾ. ਸੁਰਿੰਦਰ ਕੁਮਾਰ ਦੀ ਅਗਵਾਈ ਵਿਚ ਜ਼ਿਲ੍ਹੇ ਵਿਚ ਬਿਨਾ ਲਾਇਸੰਸ ਦੇ ਚੱਲ ਰਹੇ ਮੈਡੀਕਲ ਸਟੋਰਾਂ/ਦੁਕਾਨਾਂ ਦੀ ਚੈਕਿੰਗ ਕਰਨ ਲਈ ਇੱਕ ਟੀਮ ਦਾ ਗਠਨ ਕੀਤਾ ਗਿਆ ਹੈ।ਜਾਣਕਾਰੀ ਦਿੰਦੇ ਹੋਏ ਸਿਵਲ ਸਰਜ਼ਨ ਡਾ. ਸੁਰਿੰਦਰ ਕੁਮਾਰ ਨੇ ਦੱਸਿਆ ਕਿ ਇਸ ਟੀਮ ਵਿਚ ਇਕਾਂਤ ਪ੍ਰਿਆ ਡਰਗ ਕੰਟਰੋਲ ਅਫ਼ਸਰ, ਭਗਵਾਨ ਸਿੰਘ ਐਸ.ਆਈ, ਅਰਨਾਵ ਚੱਕਰਵਤੀ ਨਾਰਕੋਟਿਕ ਕੰਟ੍ਰੋਲ ਬਿਊਰੋ ਅਤੇ ਸ਼ਾਤ ਵਰਮਾ ਕਲਰਕ ਸ਼ਾਮਲ ਹਨ।ਉਨ੍ਹਾਂ ਦੱਸਿਆ ਕਿ ਇਸ ਟੀਮ ਨੇ ਫਾਜ਼ਿਲਕਾ-ਫਿਰੋਜ਼ਪੁਰ ਰੋਡ ਤੇ ਸਥਿਤ ਪਿੰਡ ਘੁਬਾਇਆ ਵਿਚ ਚੱਲ ਰਹੇ ਇੱਕ ਮੈਡੀਕਲ ਸਟੋਰ ਨੂੰ ਚੈਕ ਕੀਤਾ ਤਾਂ ਪਤਾ ਲੱਗਿਆ ਕਿ ਉਸਦੇ ਕੋਲ ਲਾਇਸੰਸ ਨਹੀਂ ਹੈ ਅਤੇ 30 ਤਰ੍ਹਾਂ ਦੀਆਂ ਦਵਾਈਆਂ ਜਬਤ ਕੀਤੀਆਂ ਗਈਆਂ ਜੋਕਿ ਨਾ ਹੀ ਉਹ ਵੇਚ ਸਕਦਾ ਸੀ ਅਤੇ ਨਾ ਹੀ ਰੱਖ ਸਕਦਾ ਸੀ। ਜਿਸ ਦੇ ਖਿਲਾਫ਼ ਮੌਕੇ ਤੇ ਹੀ ਬਣਦੀ ਕਾਰਵਾਈ ਕੀਤੀ ਗਈ। ਸਿਵਲ ਸਰਜ਼ਨ ਡਾ. ਸੁਰਿੰਦਰ ਕੁਮਾਰ ਨੇ ਕਿਹਾ ਕਿ ਜ਼ਿਲ੍ਹੇ ਵਿਚ ਕਿਸੇ ਨੂੰ ਵੀ ਬਿਨਾਂ ਲਾਇਸੰਸ ਦੇ ਦਵਾਈਆਂ ਵੇਚਣ/ਰੱਖਣ ਦੀ ਇਜਾਜ਼ਤ ਨਹੀਂ ਹੈ ਜੋ ਇਸ ਤਰ੍ਹਾਂ ਕਰ ਰਹੇ ਹਨ ਵਿਭਾਗ ਉਨ੍ਹਾਂ ਦੇ ਖਿਲਾਫ਼ ਸਖ਼ਤ ਕਾਰਵਾਈ ਕਰਨ ਤੋਂ ਗੁਰੇਜ਼ ਨਹੀਂ ਕਰੇਗਾ। ਉਨ੍ਹਾਂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਉਨ੍ਹਾਂ ਦੀ ਜਾਣਕਾਰੀ ਵਿਚ ਇਸ ਤਰ੍ਹਾਂ ਕੋਈ ਗੈਰ ਕਾਨੂੰਨੀ ਦਵਾਈਆਂ ਵੇਚਦਾ ਜਾਂ ਰਖਦਾ ਹੈ ਤਾਂ ਉਸਦੀ ਸੂਚਨਾ ਦਫ਼ਤਰ ਸਿਵਲ ਸਰਜ਼ਨ ਫਾਜ਼ਿਲਕਾ ਵਿਚ ਜ਼ਰੂਰ ਦਿੱਤੀ ਜਾਵੇ।
Check Also
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ‘ਤੇ ਗੁਰਮਤਿ ਸਮਾਗਮ
ਅੰਮ੍ਰਿਤਸਰ, 30 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …
Punjab Post Daily Online Newspaper & Print Media