ਫਾਜ਼ਿਲਕਾ, 9 ਜਨਵਰੀ (ਵਿਨੀਤ ਅਰੋੜਾ): ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਚੋਣ ਅਫ਼ਸਰ -ਕਮ-ਡਿਪਟੀ ਕਮਿਸ਼ਨਰ ਫਾਜ਼ਿਲਕਾ ਈਸ਼ਾ ਕਾਲੀਆ ਦੀ ਅਗਵਾਈ ਵਿਚ ਅੱਜ ਸਵੀਪ ਪ੍ਰੋਜੈਕਟ ਅਧੀਨ ਤਹਿਸੀਲ ਪੱਧਰ ’ਤੇ ਜੇਤੂ ਰਹੇ ਵਿਦਿਆਰਥੀਆਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਫ਼ਾਜ਼ਿਲਕਾ ਵਿਚ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਗਏ। ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਪ੍ਰਗਟ ਸਿੰਘ ਬਰਾੜ ਨੇ ਦੱਸਿਆ ਕਿ ਲੋਕਾਂ ਵਿੱਚ ਵੋਟਰ ਜਾਗਰੂਕਤਾ ਸੰਦੇਸ਼, ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨ, ਵੋਟ ਦਾ ਸਹੀਂ ਸਮੇਂ ’ਤੇ ਸਹੀ ਚੁਣਾਵ ਕਰਨ ਅਤੇ ਲੋਕਤੰਤਰ ਪ੍ਰੰਪਰਾਵਾਂ ਨੂੰ ਮਜ਼ਬੂਤ ਕਰਨ ਅਤੇ ਸਹੀ ਸਰਕਾਰ ਚੁਣਨ ਦੇ ਮਕਸਦ ਨਾਲ ਇਹ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਤਹਿਸੀਲ ਪੱਧਰ ਦੇ ਜੇਤੂ ਵਿਦਿਆਰਥੀਆਂ ਨੇ ਭਾਗ ਲਿਆ। ਇਸ ਮੌਕੇ ਸਲੋਗਨ, ਪੋਸਟਰ ਮੇਕਿੰਗ, ਭਾਸ਼ਣ, ਕੁਇਜ਼, ਕਵਿਤਾ ਅਤੇ ਗੀਤ ਮੁਕਾਬਲੇ ਕਰਵਾਏ ਗਏ। ਜਿੰਨ੍ਹਾਂ ਵਿੱਚੋਂ ਕੁਇਜ਼ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚਿਮਨੇ ਵਾਲਾ ਦੀ ਟੀਮ ਪਹਿਲਾ ਸਥਾਨ ਹਾਸਲ ਕੀਤਾ। ਪੋਸਟਰ ਮੇਕਿੰਗ ਵਿੱਚੋਂ ਸੀਨੀਅਰ ਸੈਕੰਡਰੀ ਹਰੀਪੁਰਾ ਅਬੋਹਰ, ਸਲੋਗਨ ਵਿਚੋਂ ਨੀਤਿਕਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਾਲੋ ਵਾਲੀ, ਭਾਸ਼ਣ ਵਿੱਚੋਂ ਪਰਮਿੰਦਰ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੰਗੜ ਭੈਣੀ ਅਤੇ ਗੀਤ ਮੁਕਾਬਲੇ ਵਿੱਚੋਂ ਅਮਨਦੀਪ ਕੌਰ ਅਤੇ ਸਾਥੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੂਈਆਂ ਸਰਵਰ ਜੇਤੂ ਰਹੇ। ਇੰਨ੍ਹਾਂ ਮੁਕਾਬਲਿਆਂ ਦੌਰਾਨ ਜੱਜ ਦੀ ਭੂਮਿਕਾ ਹਰਸ਼ ਜੁਨੇਜਾ, ਅਕਾਸ਼ ਡੋਡਾ, ਅਨਿਲ ਕੁਮਾਰ, ਮੈਡਮ ਰੇਨੁਕਾ, ਸੁਮਨ ਲਤਾ, ਮੈਡਮ ਸਾਕਸ਼ੀ, ਅਮਰਜੀਤ ਸਿੰਘ, ਰਮੇਸ਼ ਕੰਬੋਜ ਅਤੇ ਭੁਪਿੰਦਰ ਉਤਰੇਜਾ ਨੇ ਨਿਭਾਈ। ਇਸ ਮੌਕੇ ਸਕੂਲ ਪ੍ਰਿੰਸੀਪਲ ਅਸ਼ੋਕ ਚੁਚਰਾ, ਪੰਮੀ ਸਿੰਘ ਜ਼ਿਲ੍ਹਾ ਕੁਆਰਡੀਨੇਟਰ, ਅਮਨ ਸੇਠੀ ਐਜੁਸੈਟ ਕੋਆਰਡੀਨੇਟਰ, ਬੀਰਬਲ ਦਾਸ ਸਾਮਾ ਜ਼ਿਲ੍ਹਾ ਗਾਈਡੈਂਸ ਕਾਉਂਸਲਰ ਅਤੇ ਵੱਖ-ਵੱਖ ਸਕੂਲਾਂ ਦੇ ਅਧਿਆਪਕ ਹਾਜ਼ਰ ਸਨ।
Check Also
ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ
ਅੰਮ੍ਰਿਤਸਰ, 1 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਮੀਰੀ ਪੀਰੀ ਦੇ …
Punjab Post Daily Online Newspaper & Print Media