Thursday, March 19, 2026

ਖ਼ਾਲਸਾ ਕਾਲਜ ਵੂਮੈਨ ਦੀਆਂ ਵਿਦਿਆਰਥਣਾਂ ਨੇ ਸਾਫ਼ਟਬਾਲ ਮੁਕਾਬਲੇ ’ਚ ਜਿੱਤਿਆ ਚਾਂਦੀ ਦਾ ਤਮਗਾ

ppn0901201723ਅੰਮ੍ਰਿਤਸਰ, 9 ਜਨਵਰੀ (ਸੁਖਬੀਰ ਸਿੰਘ ਖੁਰਮਣੀਆ)- ਖ਼ਾਲਸਾ ਕਾਲਜ ਫ਼ਾਰ ਵੂਮੈਨ ਦੀਆਂ ਵਿਦਿਆਰਥਣਾਂ ਨੇ ‘8ਵੇਂ ਸੀਨੀਅਰ ਉੱਤਰੀ ਜ਼ੋਨ ਸਾਫ਼ਟਬਾਲ’ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਚਾਂਦੀ ਤਮਗੇ ’ਤੇ ਆਪਣਾ ਕਬਜ਼ਾ ਕਰਦਿਆਂ ਕਾਲਜ ਅਤੇ ਮਾਤਾ-ਪਿਤਾ ਦਾ ਨਾਂ ਰੌਸ਼ਨ ਕੀਤਾ ਹੈ।ਕਾਲਜ ਪ੍ਰਿੰਸੀਪਲ ਡਾ. ਸੁਖਬੀਰ ਕੌਰ ਮਾਹਲ ਨੇ ਇਸ ਉਪਲਬੱਧੀ ’ਤੇ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੰਦਿਆ ਕਿਹਾ ਕਿ ਬੀ. ਏ. ਸਮੈਸਟਰ-1 ਦੀਆਂ ਵਿਦਿਆਰਥਣਾਂ ਨੇ ਸਿਮਰਦੀਪ ਕੌਰ ਅਤੇ ਮਨਪ੍ਰੀਤ ਕੌਰ ਨੇ ਰੋਹਤਕ (ਹਰਿਆਣਾ) ਵਿਖੇ ਕਰਵਾਏ ਗਏ ਉਕਤ ਮੁਕਾਬਲੇ’ਚ ਸਾਫ਼ਟਬਾਲ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਚਾਂਦੀ ਦਾ ਤਮਗਾ ਪ੍ਰਾਪਤ ਕੀਤਾ ਹੈ।ਪ੍ਰਿੰਸੀਪਲ ਡਾ. ਮਾਹਲ ਨੇ ਕਿਹਾ ਕਿ ਮੈਡਮ ਸੁਖਦੀਪ ਕੌਰ, ਕੋਚ ਵਿਕਾਸ ਕੁਮਾਰ ਵਧਾਈ ਦੇ ਪਾਤਰ ਹਨ ,ਜਿੰਨਾਂ ਵਲੋਂ ਕਰਵਾਈ ਮਿਹਨਤ ਕਰਕੇ ਵਿਦਿਆਰਥਣਾਂ ਨੇ ਉਕਤ ਮੁਕਾਮ ਹਾਸਲ ਕੀਤਾ ਹੈ। ਡਾ. ਮਾਹਲ ਨੇ ਇਸ ਮੌਕੇ ਵਿਦਿਆਰਥਣਾਂ ਦੇ ਸੁਨਿਹਰੇ ਭਵਿੱਖ ਦੀ ਕਾਮਨਾ ਕਰਦਿਆਂ ਉਨ੍ਹਾਂ ਨੂੰ ਅੰਤਰਰਾਸ਼ਟਰੀ ਪੱਧਰ ’ਤੇ ਨਾਮਣਾ ਖੱਟਣ ਲਈ ਉਤਸ਼ਾਹਿਤ ਕੀਤਾ।

Check Also

ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …

Leave a Reply