ਪਠਾਨਕੋਟ, 9 ਜਨਵਰੀ (ਪੰਜਾਬ ਪੋਸਟ ਬਿਊਰੋ)- ਜਿਲ੍ਹਾ ਪਠਾਨਕੋਟ ਵਿੱਚ ਭਾਰਤ ਚੋਣ ਆਯੋਗ ਦੇ ਆਦੇਸ਼ਾ ਅਨੁਸਾਰ ਚੈਕਿੰਗ ਲਈ ਨਿਯੁਕਤ ਕੀਤੀਆਂ ਟੀਮਾਂ ਨੂੰ ਹਦਾਇਤ ਕੀਤੀ ਜਾਂਦੀ ਹੈ ਕਿ ਜਿਲ੍ਹੇ ਅੰਦਰ ਬਾਹਰੀ ਜਿਲ੍ਹਿਆਂ ਅਤੇ ਪ੍ਰਦੇਸ਼ਾਂ ਤੋਂ ਦਾਖਲ ਹੋਣ ਵਾਲੀਆਂ ਗੱਡੀਆਂ ਦੀ ਚੈਕਿੰਗ ਪੂਰਨ ਰੂਪ ਵਿੱਚ ਕੀਤੀ ਜਾਵੇ। ਇਹ ਪ੍ਰਗਟਾਵਾ ਅਮਿਤ ਕੁਮਾਰ ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਪਠਾਨਕੋਟ ਨੇ ਆਪਣੇ ਦਫਤਰ ਮਿੰਨੀ ਸਕੱਤਰੇਤ ਮਲਿਕਪੁਰ ਵਿਖੇ ਇਕ ਮੀਟਿੰਗ ਦੇ ਦੋਰਾਨ ਕੀਤਾ। ਮੀਟਿੰਗ ਵਿੱਚ ਸ੍ਰੀਮਤੀ ਨਿਲੰਬਰੀ ਵਿਜੈ ਜਗਦਲੇ ਐਐਸ.ਪੀ ਪਠਾਨਕੋਟ, ਜਗਵਿੰਦਰਜੀਤ ਸਿੰਘ ਗਰੇਵਾਲ ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜਿਲ੍ਹਾ ਚੋਣ ਅਫਸਰ, ਅਸੋਕ ਕੁਮਾਰ ਸਹਾਇਕ ਕਮਿਸ਼ਨਰ ਜਨਰਲ, ਸੁਰਿੰਦਰ ਸਿੰਘ ਐਸ.ਡੀ.ਐਮ ਪਠਾਨਕੋਟ-ਕਮ-ਰਿਟਰਨਿੰਗ ਅਫਸਰ ਵਿਧਾਨ ਸਭਾ ਚੋਣ ਹਲਕਾ 003-ਪਠਾਨਕੋਟ, ਗੁਰਜੀਤ ਸਿੰਘ ਐਸ.ਡੀ.ਐਮਧਾਰਕਲਾਂ-ਕਮ-ਰਿਟਰਨਿੰਗ ਅਫਸਰ ਵਿਧਾਨ ਸਭਾ ਚੋਣ ਹਲਕਾ 001-ਸੁਜਾਨਪੁਰ, ਗੁਰਪ੍ਰਤਾਪ ਸਿੰਘ ਨਾਗਰਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਰਿਟਰਨਿੰਗ ਅਫਸਰ ਵਿਧਾਨ ਸਭਾ ਚੋਣ ਹਲਕਾ 002-ਭੋਆ ਅਤੇ ਹੋਰ ਜਿਲ੍ਹਾ ਅਧਿਕਾਰੀ ਹਾਜ਼ਰ ਸਨ।
ਮੀਟਿੰਗ ਦੇ ਦੋਰਾਨ ਸੰਬੋਧਨ ਕਰਦਿਆ ਅਮਿਤ ਕੁਮਾਰ ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫਸਰ ਨੇ ਕਿਹਾ ਕਿ ਭਾਰਤ ਚੋਣ ਆਯੋਗ ਦੇ ਆਦੇਸ਼ਾਂ ਅਨੁਸਾਰ ਵਿਧਾਨ ਸਭਾ ਚੋਣਾਂ-2017 ਲਈ ਵੱਖ ਵੱਖ ਟੀਮਾਂ ਗਠਿਤ ਕਰ ਕੇ ਨਿਯੁਕਤ ਕਰ ਦਿੱਤੀਆਂ ਗਈਆਂ ਹਨ ਅਤੇ ਸਾਰੀਆਂ ਟੀਮਾਂ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਆਪਣੀ ਡਿਊਟੀ ਨਿਭਾ ਰਹੀਆਂ ਹਨ।ਉਨ੍ਹਾਂ ਦੱਸਿਆ ਕਿ ਜਿਲ੍ਹੇ ਅੰਦਰ ਚੈਕਿੰਗ ਲਈ ਵਿਸ਼ੇਸ ਟੀਮਾਂ ਹਰੇਕ ਵਿਧਾਨ ਸਭਾ ਖੇਤਰਾਂ ਵਿੱਚ ਲਗਾਈਆਂ ਗਈਆਂ ਹਨ ਜੋ 24 ਘੰਟੇ ਕੰਮ ਕਰ ਰਹੀਆਂ ਹਨ। ਉਨ੍ਹਾ ਦੱਸਿਆ ਕਿ ਇਸ ਤੋਂ ਇਲਾਵਾ ਹਿਮਾਚਲ ਪ੍ਰਦੇਸ਼ ਅਤੇ ਜੰਮੂ ਕਸਮੀਰ ਸੀਮਾਵਾਂ ਤੇ ਵੀ ਵਿਸ਼ੇਸ ਚੈਕਿੰਗ ਨਾਕੇ ਲਗਾਏ ਗਏ ਹਨ।ਉਨ੍ਹਾਂ ਆਮ ਜਨਤਾ ਨੂੰ ਅਪੀਲ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਆਸ ਪਾਸ ਚੋਣਾਂ ਸਬੰਧੀ ਕੋਈ ਭ੍ਰਿਸ਼ਟ ਕਾਰਵਾਈ ਸਬੰਧੀ ਕੋਈ ਵੀ ਘਟਨਾਂ ਧਿਆਨ ਵਿੱਚ ਆਉਂਦੀ ਹੈ ਤਾਂ ਉਹ ਨਿਯੁਕਤ ਕੀਤੇ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਉਂਣ।ਉਨ੍ਹਾਂ ਕਿਹਾ ਕਿ ਜਿਲ੍ਹੇ ਅੰਦਰ ਕਿਸੇ ਵੀ ਰਾਜਨੀਤਿਕ ਪਾਰਟੀ ਨੇ ਅਗਰ ਕੋਈ ਰੈਲੀ ਜਾਂ ਕਿਸੇ ਤਰ੍ਹਾਂ ਦੀ ਵੀ ਪਰਮਿਸ਼ਨ ਲੈਣੀ ਹੈ ਤਾਂ ਉਹ 72 ਘੰਟੇ ਪਹਿਲਾ ਆਨ ਲਾਈਨ ਅਪਲਾਈ ਕਰੇਗਾ ਅਤੇ ਪਹਿਲਾ ਅਪਲਾਈ ਕਰਨ ਵਾਲੇ ਨੂੰ ਹੀ ਪਹਿਲਾ ਪਰਮਿਸ਼ਨ ਦਿੱਤੀ ਜਾਵੇਗੀ।
Check Also
ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ
ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …
Punjab Post Daily Online Newspaper & Print Media