Wednesday, March 18, 2026

ਵਿਧਾਨ ਸਭਾ ਚੋਣਾਂ ਲਈ ਅੱਜ ਤੋਂ ਭਰੇ ਜਾ ਸਕਣਗੇ ਨਾਮਜ਼ਦਗੀ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 10 ਜਨਵਰੀ (ਸੁਖਬੀਰ ਸਿੰਘ) – ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਬਸੰਤ ਗਰਗ ਨੇ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਆਦਰਸ਼ ਚੋਣ

ppn1001201711

ਜ਼ਾਬਤਾ ਸਖ਼ਤੀ ਨਾਲ ਲਾਗੂ ਕਰਨ ਦੇ ਦਿਸ਼ਾ ਨਿਰਦੇਸ਼ ਦਿੱਤੇ ਹਨ ਅਤੇ ਅੱਜ ਇਸ ਸਬੰਧੀ ਚੋਣ ਡਿਊਟੀ ਵਿਚ ਲੱਗੇ ਸਾਰੇ ਅਧਿਕਾਰੀਆਂ ਅਤੇ ਹੋਰ ਚੋਣ ਅਮਲੇ ਨਾਲ ਇਸ ਬਾਬਤ ਵਿਸਥਾਰਤ ਮੀਟਿੰਗ ਕਰਦੇ ਹੋਏ ਉਨਾਂ ਸਪੱਸ਼ਟ ਕੀਤਾ ਕਿ  ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਨੂੰ ਹਰ ਹਾਲ ਵਿਚ ਯਕੀਨੀ ਬਣਾਇਆ ਜਾਵੇ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਕੋਈ ਵੀ ਉਮੀਦਵਾਰ ਕਿਸੇ ਵੀ ਧਾਰਮਿਕ ਸਥਾਨ, ਧਰਮਸ਼ਾਲਾ ਜਾਂ ਸਕੂਲਾਂ ਤੇ ਕਾਲਜਾਂ ਦੀ ਚੋਣ ਰੈਲੀ ਲਈ ਵਰਤੋਂ ਨਹੀਂ ਕਰ ਸਕਦਾ ਅਤੇ ਇਸ ਹਦਾਇਤ ਦੀ ਉਲੰਘਣਾ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮਾਣਯੋਗ ਸੁਪਰੀਮ ਕੋਰਟ ਵੱਲੋਂ ਜਾਰੀ ਦਿਸ਼ਾ ਨਿਰਦੇਸਾਂ ਦੀ ਵੀ ਇੰਨ-ਬਿੰਨ ਪਾਲਣਾ ਕੀਤੀ ਜਾਵੇ, ਜਿਸ ਅਨੁਸਾਰ ਕੋਈ ਵੀ ਉਮੀਦਵਾਰ ਧਰਮ, ਜਾਤਿ ਆਦਿ ਦੇ ਆਧਾਰ ’ਤੇ ਵੋਟਾਂ ਦੀ ਮੰਗ ਨਹੀਂ ਕਰ ਸਕਦਾ। ਉਨ੍ਹਾਂ ਸਪੱਸ਼ਟ ਕੀਤਾ ਕਿ ਉਮੀਦਵਾਰ ਆਪਣੀਆਂ ਚੋਣ ਰੈਲੀਆਂ, ਜਲਸਿਆਂ, ਨੁੱਕੜ ਮੀਟਿੰਗਾਂ ਸਬੰਧੀ ਸਬੰਧਤ ਰਿਟਰਨਿੰਗ ਅਧਿਕਾਰੀਆਂ ਤੋਂ ਪਹਿਲਾਂ ਪ੍ਰਵਾਨਗੀ ਲੈਣਗੇ ਅਤੇ ਲਾਊਡ ਸਪੀਕਰਾਂ ਦੀ ਵਰਤੋਂ ਵੀ ਪਹਿਲਾਂ  ਪ੍ਰਵਾਨਗੀ ਲੈ ਕੇ ਹੀ ਕੀਤੀ ਜਾ ਸਕੇਗੀ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਹਿੱਤ ਜ਼ਿਲ੍ਹੇ ਦੇ 11 ਵਿਧਾਨ ਸਭਾ ਹਲਕਿਆਂ ਵਿੱਚ ਪੂਰੀ ਚੌਕਸੀ ਰੱਖਣ ਲਈ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਜਾ ਚੁੱਕਾ ਹੈ ਅਤੇ ਸਮੁੱਚੇ ਚੋਣ ਅਮਲ ਨੂੰ ਪਾਰਦਰਸ਼ੀ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਸਮੂਹ ਰਾਜਸੀ ਪਾਰਟੀਆਂ ਅਤੇ ਆਮ ਲੋਕਾਂ ਦਾ ਸਹਿਯੋਗ ਬੇਹੱਦ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਚੋਣਾਂ ਲਈ ਉਮੀਦਵਾਰ 11 ਜਨਵਰੀ ਤੋਂ 18 ਜਨਵਰੀ ਤੱਕ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰ ਸਕਣਗੇ ਅਤੇ ਨਾਮਜ਼ਦਗੀ ਪੱਤਰਾਂ ਦੀ ਪੜਤਾਲ 19 ਜਨਵਰੀ ਨੂੰ ਹੋਵੇਗੀ ਅਤੇ ਕਾਗਜ਼ ਵਾਪਸ ਲੈਣ ਦੀ ਅੰਤਿਮ ਤਾਰੀਖ 21 ਜਨਵਰੀ ਹੈ। ਉਨ੍ਹਾਂ ਦੱਸਿਆ ਕਿ ਮਤਦਾਨ 4 ਫਰਵਰੀ ਨੂੰ ਹੋਵੇਗਾ ਅਤੇ ਵੋਟਾਂ ਦੀ ਗਿਣਤੀ 11 ਮਾਰਚ ਨੂੰ ਹੋਵੇਗੀ।
ਸਵੇਰੇ 11 ਵਜੇ ਤੋੋਂ ਦੁਪਿਹਰ 3 ਵਜੇ ਤੱਕ ਰਿਟਰਨਿੰਗ ਅਫਸਰ ਪ੍ਰਾਪਤ ਕਰਨਗੇ ਨਾਮਜ਼ਦਗੀਆਂ ਪੰਜਾਬ ਵਿਧਾਨ ਸਭਾ ਚੋਣਾਂ-2017 ਲਈ ਨਾਮਜ਼ਦਗੀਆਂ ਦੀ ਪ੍ਰਕ੍ਰਿਆ ਜਨਵਰੀ 11, 2017 ਤੋੋਂ ਸ਼ੁਰੂ ਹੋਵੇਗੀ। ਨਾਮਜ਼ਦਗੀਆਂ ਸਵੇਰੇ 11 ਵਜੇ ਤੋੋਂ ਦੁਪਿਹਰ 3 ਵਜੇ ਤੱਕ ਵਿਧਾਨ ਸਭਾ ਹਲਕਿਆਂ ਦੇ ਰਿਟਰਨਿੰਗ ਅਫਸਰਾਂ ਦੇ ਦਫਤਰ ਵਿਖੇ ਦਾਖਲ ਹੋਣਗੀਆਂ। ਜ਼ਿਲਖ਼ਾ ਚੋਣ ਅਫਸਰ ਡਾ. ਬਸੰਤ ਗਰਗ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋੋਂ ਜਾਰੀ ਚੋਣ ਸ਼ਡਿਊਲ ਅਨੁਸਾਰ
ਨਾਮਜ਼ਦਗੀਆਂ ਦਾਖਲ ਕਰਨ ਲਈ ਆਖਰੀ ਮਿਤੀ 18 ਜਨਵਰੀ 2017 ਹੋਵਗੀ। ਨਾਮਜ਼ਦਗੀਆਂ ਦੀ ਪੜਤਾਲ 19 ਜਨਵਰੀ 2017 ਨੂੰ ਹੋਵੇਗੀ ਜਦੋਂਕਿ ਨਾਮਜ਼ਦਗੀਆਂ ਵਾਪਸ ਲੈਣ ਦੀ ਮਿਤੀ 21 ਜਨਵਰੀ 2017 ਹੋਵੇਗੀ।
ਇਸ ਦੌਰਾਨ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸ. ਤਜਿੰਦਰਪਾਲ ਸਿੰਘ ਸੰਧੂ ਨੇ ਕਿਹਾ ਕਿ ਚੋਣ ਕਮਿਸ਼ਨ ਦੀ ਤਰਫੋਂ ਉਮੀਦਵਾਰ ਦੀ ਵਿੱਤੀ ਖਰਚ ਸੀਮਾ 28 ਲੱਖ ਰੁਪਏ ਨਿਰਧਾਰਤ ਕੀਤੀ ਗਈ ਹੈ ਅਤੇ ਉਮੀਦਵਾਰ ਵੱਲੋਂ ਕੀਤੇ ਜਾਣ ਵਾਲੇ ਖਰਚਿਆਂ ’ਤੇ ਤਿੱਖੀ ਨਜ਼ਰ ਰੱਖੀ ਜਾਵੇਗੀ। ਮੀਟਿੰਗ ਦੌਰਾਨ ਚੋਣ ਕਮਿਸ਼ਨ ਵੱਲੋਂ ਜਾਰੀ ਹੋਰ ਦਿਸ਼ਾ ਨਿਰਦੇਸ਼ਾਂ ਬਾਰੇ ਵੀ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਗਈ ਅਤੇ ਅਧਿਕਾਰੀਆਂ ਨੂੰ ਵੀ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਕਰਨ ਦੀ ਹਦਾਇਤ ਕੀਤੀ ਗਈ। ਇਸ ਮੌਕੇ ਸਮੂਹ ਰਿਟਰਨਿੰਗ ਅਧਿਕਾਰੀ-ਕਮ-ਐਸ.ਡੀ.ਐਮ  ਵੀ ਹਾਜ਼ਰ ਸਨ।

Check Also

ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …

Leave a Reply