Thursday, March 19, 2026

ਵੋਟਰ ਜਾਗਰੂਕਤਾ ਸਬੰਧੀ ਪੋਸਟਰ ਮੁਕਾਬਲੇ ਕਰਵਾਏ

ਮਲੋਟ, 10 ਜਨਵਰੀ (ਪੰਜਾਬ ਪੋਸਟ ਬਿਊਰੋ)- ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਮੁੰਡੇ) ਮਲੋਟ ਵਿਖੇ ਸ੍ਰੀ ਵਿਜੈ ਗਰਗ ਜੀ ਦੀ ਅਗਵਾਈ ਵਿੱਚ

ppn1001201715

ਵੋਟਰ ਜਾਗਰੂਕਤਾ ਸਬੰਧੀ ਪੋਸਟਰ ਮੁਕਾਬਲੇ ਕਰਵਾਏ ਗਏ।ਇਹਨਾਂ ਮੁਕਾਬਲਿਆਂ ਵਿੱਚ ਛੇਵੀਂ ਤੋਂੇ ਬਾਰਵੀਂ ਦੇ ਬੱਚਿਆਂ ਨੇ ਬਹੁਤ ਵੱਧ ਚੜ੍ਹ ਕੇ ਹਿੱਸਾ ਲਿਆ।ਇਸ ਦੌਰਾਨ ਵਿਜੇ ਗਰਗ ਵੱਲੋਂ ਬੱਚਿਆਂ ਸਾਹਮਣੇ ਆਪਣੇ ਵਿਚਾਰ ਪੇਸ਼ ਕਰਦੇ ਹੋਏ ਦੱਸਿਆ ਕਿ ਹਰੇਕ ਨਾਗਰਿਕ ਨੂੰ ਆਪਣੀ ਵੋਟ ਦੀ ਮਹੱਤਤਾ ਸਮਝਣੀ ਚਾਹੀਦੀ ਹੈ ਅਤੇ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਜ਼ਰੂਰ ਕਰਨੀ ਚਾਹੀਦੀ ਹੈ।ਮੁਕਾਬਲਿਆਂ ਵਿੱਚ ਸਟੇਜ਼ ਸਕੱਤਰ ਦੀ ਭੂਮਿਕਾ ਕੋਆਰਡੀਨੇਟਰ ਹਰਜੀਤ ਮੌਂਗਾ ਵੱਲੋਂ ਨਿਭਾਉਂਦੇ ਹੋਏ ਮੁਕਾਬਲਿਆਂ ਦਾ ਸਮੁੱਚਾ ਪ੍ਰਬੰਧ ਵੀ ਕੀਤਾ ਗਿਆ।ਜੱਜਮੈਂਟ ਦੀ ਭੂਮਿਕਾ ਸ਼੍ਰੀਮਤੀ ਨੀਰੂ ਮਲਿਕ ਅਤੇ ਮਮਤਾ ਮੈਡਮ ਵੱਲੋਂ ਨਿਭਾਈ ਗਈ।ਜੇਤੂ ਬੱਚਿਆਂ ਦੀ ਇੰਚਾਰਜ ਸ਼੍ਰੀਮਤੀ ਮੀਨੂੰ ਬਾਲਾ ਨੂੰ ਵੀ ਸਨਮਾਨਿਤ ਕੀਤਾ ਗਿਆ।ਸ਼੍ਰੀ ਵਿਜੇ ਗਰਗ ਵੱਲੋਂ ਜੇਤੂ ਬੱਚਿਆਂ ਨੂੰ ਸਵੇਰ ਦੀ ਸਭਾ ਵਿੱਚ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਸਕੂਲ ਸਟਾਫ ਵਿੱਚ ਪੂਨਮ ਕੁਮਾਰੀ, ਜਗਦੀਪ ਕੌਰ ਅਤੇ ਪਰਮਜੀਤ ਕੌਰ ਹਾਜ਼ਰ ਸਨ।

Check Also

ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …

Leave a Reply