Monday, May 4, 2026

ਐਵਲੋਨ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਰੋਡ ਸੇਫਟੀ ਵਿਸ਼ੇ `ਤੇ ਸੈਮੀਨਾਰ

ਪਠਾਨਕੋਟ, 10 ਜਨਵਰੀ (ਪੰਜਾਬ ਪੋਸਟ ਬਿਊਰੋ)- ਜ਼ਿਲ੍ਹਾ ਟਰਾਂਸਪੋਰਟ ਵਿਭਾਗ ਪਠਾਨਕੋਟ ਵੱਲੋਂ ਰੋਡ ਸੇਫਟੀ ਵਿਸ਼ੇ `ਤੇ ਇਕ ਸੈਮੀਨਾਰ ਐਵਲੋਨ ਗਰਲਜ

ppn1001201720

ਸੀਨੀਅਰ ਸੈਕੰਡਰੀ ਸਕੂਲ ਪਠਾਨਕੋਟ ਵਿਖੇ ਜਸਵੰਤ ਸਿੰਘ ਢਿਲੋ ਜਿਲ੍ਹਾ ਟਰਾਂਸਪੋਰਟ ਅਧਿਕਾਰੀ ਦੀ ਪ੍ਰਧਾਨਗੀ ਵਿੱਚ ਆਯੋਜਿਤ ਕੀਤਾ ਗਿਆ।ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪਠਾਨਕੋਟ ਮੁੱਖ ਮਹਿਮਾਨ ਵੱਜੋਂ ਹਾਜ਼ਰ ਹੋਏ। ਇਸ ਪ੍ਰੋਗਰਾਮ ਵਿੱਚ ਹੋਰਨਾਂ ਤੋਂ ਇਲਾਵਾ ਰਾਜੇਸ ਕੁਮਾਰ ਜਿਲ੍ਹਾ ਸਿੱਖਿਆ ਅਧਿਕਾਰੀ (ਸੈਕੰਡਰੀ), ਨਰੇਸ਼ ਮਹਾਜਨ ਵਧੀਕ ਜਿਲ੍ਹਾ ਨੋਡਲ ਅਫਸਰ ਸਵੀਪ, ਪ੍ਰਿੰਸੀਪਲ ਮਨਜੀਤ ਮੱਲ ਅਤੇ ਹੋਰ ਜਿਲ੍ਹਾ ਅਧਿਕਾਰੀ ਹਾਜ਼ਰ ਸਨ।
ਅਮਿਤ ਕੁਮਾਰ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਿਲ੍ਹੇ ਅੰਦਰ 9 ਜਨਵਰੀ ਤੋਂ 15 ਜਨਵਰੀ ਤੱਕ ਰੋਡ ਸੇਫਟੀ ਸਪਤਾਹ ਮਨਾਇਆ ਜਾ ਰਿਹਾ ਹੈ, ਜਿਸ ਅਧੀਨ ਵੱਖ ਵੱਖ ਸਥਾਨਾਂ `ਤੇ ਪ੍ਰੋਗਰਾਮ ਆਯੋਜਿਤ ਕਰ ਕੇ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਸਾਨੂੰ ਚਾਹੀਦਾ ਹੈ ਕਿ ਹਰੇਕ ਵਿਅਕਤੀ ਸ਼ਹਿਰ ਅੰਦਰ ਲੱਗਣ ਵਾਲੇ ਟ੍ਰੈਫਿਕ ਜਾਮ ਤੋਂ ਮੁਕਤੀ ਪਾਉਣ ਲਈ ਆਪਣਾ ਸਹਿਯੋਗ ਦੇਵੇ ਅਤੇ ਇਹ ਤੱਦ ਹੀ ਹੋ ਸਕਦਾ ਹੈ, ਜੇਕਰ ਅਸੀਂ ਜਿਮ੍ਹੇਵਾਰ ਬਣੀਏ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰੀਏ।ਇਸ ਮੋਕੇ ਤੇ ਨਰੇਸ਼ ਮਹਾਜਨ ਵਧੀਕ ਜਿਲ੍ਹਾ ਨੋਡਲ ਅਫਸਰ ਸਵੀਪ ਦੀ ਪ੍ਰਧਾਨਗੀ ਵਿੱਚ ਨਿਡਰ ਹੋ ਕੇ ਬਿਨ੍ਹਾਂ ਕਿਸੇ ਦਬਾਅ ਦੇ ਵੋਟ ਪਾਉਣ ਲਈ ਸਹੁੰ ਚੁਕਾਈ ਗਈ ।

Check Also

ਕਮਿਸ਼ਨਰ ਸ਼ੇਰਗਿਲ ਵੱਲੋਂ ਜਨਗਣਨਾ 2027 ਲਈ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ

ਅੰਮ੍ਰਿਤਸਰ, 3 ਮਈ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿਲ ਨੇ …

Leave a Reply