Thursday, June 25, 2026

ਚੋਣਾਂ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਸਰਕਾਰੀ ਸਕੂਲ ਵਲਟੋਹਾ ਵਿਖੇ ਕਰਵਾਏ ਲੇਖ ਮੁਕਾਬਲੇ

ਅਲਗੋਕੋਠੀ, 11 ਜਨਵਰੀ (ਹਰਦਿਆਲ ਸਿੰਘ ਭੈਣੀ, ਦਲਜਿੰਦਰ ਰਾਜਪੂਤ)- ਜਿਲ੍ਹਾ ਚੋਣ ਅਫਸਰ ਦੀਆਂ ਹਦਾਇਤਾਂ ਅਤੇ ਜਿਲ੍ਹਾ ਸਿੱਖਿਆ ਅਫਸਰ (ਸੈ.ਸਿ) ਦੇ

ppn1001201704

ਦਿਸ਼ਾ ਨਿਰਦੇਸ਼ਾਂ ਤਹਿਤ ਵਿਧਾਨ ਸਭਾ ਚੋਣਾਂ 2017 ਦੇ ਮੱਦੇਨਜ਼ਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਲਟੋਹਾ (ਲੜਕੇ) ਵਿਖੇ ‘ਸਵੀਪ’ ਪ੍ਰੋਗਰਾਮ ਅਧੀਨ ਵਿਦਿਆਰਥੀਆਂ ਵਿਚ ਚੋਣਾਂ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਲੇਖ ਮੁਕਾਬਲੇ ਕਰਵਾਏ ਗਏ।ਇਨ੍ਹਾਂ ਮੁਕਾਬਲਿਆਂ ਵਿਚ ਦਲਬੀਰ ਸਿੰਘ ਨੇ ਇੰਚਾਰਜ ਅਤੇ ਜੱਜ ਦੀ ਭੂਮਿਕਾ ਪਿੰਦਰਜੀਤ ਸਿੰਘ, ਰਵਿੰਦਰ ਕੁਮਾਰ, ਜਸਵਿੰਦਰ ਸਿੰਘ ਨੇ ਨਿਭਾਈ।ਪ੍ਰਿੰਸੀਪਲ ਰਜਿੰਦਰ ਸ਼ਰਮਾ ਨੇ ਵਿਦਿਆਰਥੀਆਂ ਨੂੰ ਬਿਨ੍ਹਾਂ ਕਿਸੇ ਡਰ ਦੇ ਨਿਰਪੱਖ ਵੋਟਿੰਗ ਕਰਨ ਲਈ ਪ੍ਰੇਰਿਆ।ਇਸ ਮੌਕੇ ਕਾਬਲ ਸਿੰਘ, ਨਿੰਦਰਪਾਲ ਸਿੰਘ, ਸਹਿਦੇਵ ਗਿਰੀ, ਜਗਦੀਸ਼ ਰਾਜ, ਗੁਲਜਾਰ ਸਿੰਘ ਅਤੇ ਹਰਪ੍ਰੀਤ ਸਿੰਘ ਹਾਜਰ ਸਨ।

Check Also

12ਵੇਂ ਅੰਤਰਾਸ਼ਟਰੀ ਯੋਗ ਦਿਵਸ ਦੇ ਸਬੰਧ ‘ਚ `ਬੀ.ਵਾਈ.ਐਸ` ਵੱਲੋਂ ਵੱਖ-ਵੱਖ ਥਾਵਾਂ ‘ਤੇ ਕੀਤੇ ਸਮਾਗਮ

ਅੰਮ੍ਰਿਤਸਰ, 24 ਜੂਨ (ਜਗਦੀਪ ਸਿੰਘ) – ਭਾਰਤੀ ਯੋਗ ਸੰਸਥਾਨ (ਬੀ.ਵਾਈ.ਐਸ) ਵੱਲੋਂ ਅੰਮ੍ਰਿਤਸਰ ਸਮੇਤ ਕਈ ਥਾਵਾਂ …

Leave a Reply