ਪਠਾਨਕੋਟ, 11 ਜਨਵਰੀ (ਪੰਜਾਬ ਪੋਸਟ ਬਿਊਰੋ)- ਨੈਸ਼ਨਲ ਗਰੀਨ ਟਿਬ੍ਰਿਊਨਲ ਪੰਜਾਬ ਅਤੇ ਹਰਿਆਣਾ ਕੋਰਟ ਵੱਲੋਂ ਕੀਤੇ ਹੁਕਮਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਇੰਦਰਜੀਤ ਸਿੰਘ ਧੰਜੂ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਖੇਤੀਬਾੜੀ ਵਿਭਾਗ ਵੱਲੋ ਕਿਸਾਨਾਂ ਨੂੰ ਕਣਕ ਦੇ ਨਾੜ ਅਤੇ ਝੋਨੇ ਦੀ ਪਰਾਲੀ ਨੂੰ ਸਾੜਣ ਨਾਲ ਪੈਦਾ ਹੁੰਦੇ ਪ੍ਰਦੂਸ਼ਣ ਪ੍ਰਤੀ ਜਾਗਰੁਕ ਕਰਨ ਲਈ ਪਿੰਡ ਨਾਰੋਟ ਮਹਿਰਾ ਵਿਖੇ ਕਲਸਟਰ ਪੱਧਰੀ ਵਿਸ਼ੇਸ਼ ਕਿਸਾਨ ਜਾਗਰੁਕਤਾ ਕੈਂਪ ਲਗਾਇਆ ਗਿਆ,ਜਿਸ ਦੀ ਪ੍ਰਧਾਨਗੀ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਨੇ ਕੀਤੀ।ਹੋਰਨਾਂ ਤੋਂ ਇਲਾਵਾ ਇਸ ਮੌਕੇ ਡਾ. ਸੰਦੀਪ ਸਿੰਘ ਢਿਲੋਂ ਖੇਤੀਬਾੜੀ ਵਿਕਾਸ ਅਫਸਰ, ਗੁਰਦਿੱਤ ਸਿੰਘ ਖੇਤੀ ਵਿਸਥਾਰ ਅਫਸਰ, ਦੀਪਕ ਕੁਮਾਰ ਖੇਤੀ ਉਪ ਨਿਰੀਖਕ, ਰਾਮੇਸ਼ ਕੁਮਾਰ ਸ਼ਰਮਾ ਲੀਡ ਬੈਂਕ ਮੈਨੇਜ਼ਰ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।
ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਾ ਅਮਰੀਕ ਸਿੰਘ ਨੇ ਕਿਹਾ ਕਿ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਵੱਲੋਂ ਸਮੁੱਚੇ ਦੇਸ਼ ਵਿੱਚ ਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਲਗਾ ਕੇ ਸਾੜਣ ਤੇ ਪਾਬੰਦੀ ਲਗਾ ਦਿੱਤੀ ਹੈ।ਉਨਾਂ ਕਿਹਾ ਕਿ ਜਿਸ ਤਰਾਂ ਝੋਨੇ ਦੀ ਕਟਾਈ ਤੋਂ ਬਾਅਦ ਪਰਾਲੀ ਨੂੰ ਸਾੜਣ ਦੀ ਬਿਜਾਏ ਚਾਰੇ ਦੇ ਤੌਰ ਤੇ ਪਸ਼ੂ ਪਾਲਕਾਂ ਨੂੰ ਵੇਚ ਕੇ ਜ਼ਿਲਾ ਪਠਾਨਕੋਟ ਨੂੰ ਪ੍ਰਦੂਸ਼ਣ ਮੁਕਤ ਬਨਾਉਣ ਵਿੱਚ ਕਿਸਾਨਾਂ ਨੇ ਜ਼ਿਲਾ ਪ੍ਰਸ਼ਾਸ਼ਣ ਅਤੇ ਖੇਤੀਬਾੜੀ ਵਿਭਾਗ ਦਾ ਸਹਿਯੋਗ ਕੀਤਾ, ਉਸੇ ਤਰਾਂ ਕਣਕ ਦੀ ਕਟਾਈ ਤੋਂ ਬਾਅਦ ਨਾੜ ਨੂੰ ਅੱਗ ਨਾਂ ਲਗਾਈ ਜਾਵੇ ਤਾਂ ਜੋ ਜ਼ਿਲੇ ਨੂੰ ਪ੍ਰਦੂਸ਼ਣ ਮੁਕਤ ਰੱਖਿਆ ਜਾ ਸਕੇ ।ਉਨਾਂ ਜ਼ਿਲਾ ਪ੍ਰਸ਼ਾਸ਼ਣ ਵੱਲੋਂ ਖੇਤ ਤੋਂ ਘਰ ਤੱਕ ਦੇ ਸਿਧਾਂਤ ਤਹਿਤ ਕਿਸਾਨਾਂ ਨੂੰ ਕਿਸਾਨ ਬਾਜ਼ਾਰ ਨਾਲ ਜੁੜਣ ਲਈ ਵੀ ਪ੍ਰੇਰਿਤ ਕੀਤਾ ਤਾਂ ਜੋ ਖੇਤੀ ਆਮਦਨ ਵਿੱਚ ਵਾਧਾ ਕੀਤਾ ਜਾ ਸਕੇ।ਉਨਾਂ ਕਿਹਾ ਕਿ ਲੋਹੜੀ ਤਿਉਹਾਰ ਨੂੰ ਮੁੱਖ ਰੱਖਦਿਆਂ ਕਿਸਾਨ ਬਾਜ਼ਾਰ 12 ਜਨਵਰੀ ਦਿਨ ਵੀਰਵਾਰ ਨੂੰ ਸਥਾਨਕ ਖੇਤੀ ਦਫਤਰ ਵਿਖੇ ਦੁਪਹਿਰ 12.30 ਵਜੇ ਤੋਂ ਸ਼ਾਮ 5 ਵਜ਼ੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਕਿਸਾਨਾਂ ਵੱਲੋਂ ਸਬਜ਼ੀਆ ਤੋਂ ਇਲਾਵਾ ਸਬਜੀਆਂ ਤੋਂ ਇਲਾਵਾ ਗੁੜ,ਸ਼ਹਿਦ,ਦੇਸੀ ਮੱਕੀ ਦੇ ਆਟੇ ਦੀ ਵਿਕਰੀ ਵੀ ਕੀਤੀ ਜਾਵੇਗੀ।।ਡਾ. ਸੰਦੀਪ ਸਿੰਘ ਨੇ ਕਿਹਾ ਕਿ ਕਣਕ ਦੀ ਫਸਲ ਨੂੰ ਪੀਲੀ ਕੁੰਗੀ ਤੋਂ ਬਚਾਉਣ ਲਈ ਫਸਲ ਦਾ ਨਿਰੰਤਰ ਨਿਰੀਖਣ ਕਰਦੇ ਰਹਿਣਾ ਚਾਹੀਦਾ ਅਤੇ ਜੇਕਰ ਕੋਈ ਸਮੱਸਿਆ ਆਵੇ ਤਾਂ ਖੇਤੀਬਾੜੀ ਦਫਤਰ ਨਾਲ ਸ਼ੰਪਰਕ ਕਰਕੇ ਹੀ ਹੱਲ ਕੀਤਾ ਜਾਵੇ।ਗੁਰਦਿੱਤ ਸਿੰਘ ਨੇ ਕੈਂਪ ਵਿੱਚ ਆਏ ਕਿਸਾਨਾਂ ਅਤੇ ਖੇਤੀ ਮਾਹਿਰਾਂ ਦਾ ਧੰਨਵਾਦ ਕੀਤਾ।
Check Also
ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ
ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …
Punjab Post Daily Online Newspaper & Print Media