Tuesday, July 28, 2026

ਲੋਕ ਸੰਪਰਕ ਅਧਿਕਾਰੀ ਪਾਲ ਸਿੰਘ ਨੂੰ ਸੇਵਾ-ਮੁਕਤੀ ’ਤੇ ਨਿੱਘੀ ਵਿਦਾਇਗੀ

ਚੰਡੀਗੜ੍ਹ, 11 ਜਨਵਰੀ (ਪੰਜਾਬ ਪੋਸਟ ਬਿਊਰੋ)- ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸਮੂਹ ਅਧਿਕਾਰੀਆਂ ਨੇ ਅੱਜ ਇੱਥੇ ਪਠਾਨਕੋਟ ਦੇ ਜ਼ਿਲ੍ਹਾ ਲੋਕ ਸੰਪਰਕ

PPN1001201724

ਅਧਿਕਾਰੀ ਸ੍ਰੀ ਪਾਲ ਸਿੰਘ ਨੂੰ ਉਨ੍ਹਾਂ ਦੀ ਸੇਵਾ-ਮੁਕਤੀ ’ਤੇ ਨਿੱਘੀ ਵਿਦਾਇਗੀ ਦਿੱਤੀ।ਪਾਲ ਸਿੰਘ ਲਗਪਗ 30 ਸਾਲ ਦੀ ਸ਼ਾਨਦਾਰ ਸੇਵਾ ਨਿਭਾਉਣ ਤੋਂ ਬਾਅਦ ਸੇਵਾ-ਮੁਕਤ ਹੋਏ ਹਨ।ਵਿਭਾਗ ਦੇ ਡਾਇਰੈਕਟਰ ਸ੍ਰੀਮਤੀ ਸੇਨੂੰ ਦੁੱਗਲ ਨੇ ਆਖਿਆ ਕਿ ਪਾਲ ਸਿੰਘ ਨੇ ਸੂਬਾ ਹੈਡਕੁਆਰਟਰ ਸਮੇਤ ਵੱਖ-ਵੱਖ ਜ਼ਿਲ੍ਹਿਆਂ ਵਿੱਚ ਆਪਣੀ ਜ਼ਿੰਮੇਵਾਰੀ ਤਨਦੇਹੀ, ਸਮਰਪਣ ਭਾਵਨਾ ਅਤੇ ਸੰਜੀਦਗੀ ਨਾਲ ਨਿਭਾਈ ਅਤੇ ਉਨ੍ਹਾਂ ਨੇ ਸੇਵਾ-ਮੁਕਤ ਅਧਿਕਾਰੀ ਦੇ ਚੰਗੇ ਜੀਵਨ ਲਈ ਕਾਮਨਾ ਕੀਤੀ।
ਵਿਭਾਗ ਦੇ ਐਡੀਸ਼ਨਲ ਡਾਇਰੈਕਟਰ (ਪ੍ਰੈਸ)/ਮੁੱਖ ਮੰਤਰੀ ਓਪਿੰਦਰ ਸਿੰਘ ਲਾਂਬਾ, ਡਿਪਟੀ ਡਾਇਰੈਕਟਰ ਰਣਦੀਪ ਸਿੰਘ ਆਹਲੂਵਾਲੀਆ, ਲੋਕ ਸੰਪਰਕ ਆਫੀਸਰਜ਼ ਐਸੋਸੀਏਸ਼ਨ, ਪੰਜਾਬ ਦੇ ਪ੍ਰਧਾਨ ਨਵਦੀਪ ਸਿੰਘ ਗਿੱਲ, ਜ਼ਿਲ੍ਹਾ ਲੋਕ ਸੰਪਰਕ ਅਫਸਰ ਫਤਹਿਗੜ੍ਹ ਸਾਹਿਬ ਕੁਲਜੀਤ ਸਿੰਘ ਅਤੇ ਜ਼ਿਲ੍ਹਾ ਲੋਕ ਸੰਪਰਕ ਅਫਸਰ ਲੁਧਿਆਣਾ ਪ੍ਰਭਦੀਪ ਸਿੰਘ ਨੱਥੋਵਾਲ ਨੇ ਵੀ ਪਾਲ ਸਿੰਘ ਦੀਆਂ ਸੇਵਾਵਾਂ ਨੂੰ ਵੀ ਚੇਤੇ ਕੀਤਾ।ਇਸ ਮੌਕੇ ਵਿਭਾਗ ਦੇ ਜਾਇੰਟ ਡਾਇਰੈਕਟਰ ਸੁਰਿੰਦਰ ਮਲਿਕ, ਸਮੂਹ ਡਿਪਟੀ ਡਾਇਰੈਕਟਰ ਕੇ.ਐਲ ਰੱਤੂ, ਹਰਜੀਤ ਸਿੰਘ ਗਰੇਵਾਲ ਅਤੇ ਅਜੀਤਕੰਵਲ ਸਿੰਘ ਤੋਂ ਇਲਾਵਾ ਲੋਕ ਸੰਪਰਕ ਅਫਸਰ ਅਤੇ ਸਹਾਇਕ ਲੋਕ ਸੰਪਰਕ ਅਫਸਰ ਹਾਜ਼ਰ ਸਨ।

Check Also

ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ

ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …

Leave a Reply