Monday, March 16, 2026

ਅਮਨ-ਅਮਾਨ ਤੇ ਨਿਰਵਿਘਨ ਚੋਣਾਂ ਲਈ ਨਿਗਰਾਨ ਟੀਮਾਂ 24 ਘੰਟੇ ਕਰਨਗੀਆਂ ਨਜ਼ਰਸਾਨੀ- ਜ਼ਿਲ੍ਹਾ ਚੋਣ ਅਧਿਕਾਰੀ

ਬਠਿੰਡਾ, 12 ਜਨਵਰੀ (ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਜ਼ਿਲ੍ਹਾ ਬਠਿੰਡਾ ਦੇ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਘਣਸ਼ਿਆਮ ਥੋਰੀ ਅਤੇ

PPN1201201702

ਐਸ.ਐਸ.ਪੀ ਸਵਪਨ ਸ਼ਰਮਾ ਨੇ 4 ਫ਼ਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਤੈਨਾਤ ਕੀਤੇ ਉਡਣ ਦਸਤਿਆਂ ਅਤੇ ਨਿਗਰਾਨ ਟੀਮਾਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਆਦਰਸ਼ ਚੋਣ ਜ਼ਾਬਤੇ ਦੀ ਬਰਕਰਾਰੀ ਅਤੇ ਜ਼ਿਲ੍ਹੇ ਵਿੱਚ ਸ਼ਾਂਤਮਈ ਮਾਹੌਲ ਬਣਾਈ ਰੱਖਣ ਲਈ 24 ਘੰਟੇ ਸਬੰਧਤ ਗਤੀਵਿਧੀਆਂ ਉਤੇ ਨਜ਼ਰ ਰੱਖੀ ਜਾਵੇ।ਇੱਥੇ ਰੱਖੀ ਵਿਸ਼ੇਸ਼ ਮੀਟਿੰਗ ਵਿੱਚ ਸ੍ਰੀ ਥੋਰੀ ਨੇ ਕਿਹਾ ਕਿ ਇਹ ਟੀਮਾਂ ਹਰ ਵਾਹਨ ਨੂੰ ਚੈਕ ਕਰਨਗੀਆਂ ਅਤੇ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਸਬੰਧੀ ਮਿਲਣ ਵਾਲੀ ਹਰ ਇੱਕ ਸ਼ਿਕਾਇਤ ਉਤੇ ਨਾਲ ਦੀ ਨਾਲ ਲੋੜੀਂਦੀ ਕਾਰਵਾਈ ਅਮਲ ਵਿੱਚ ਲਿਆਉਣਗੀਆਂ ਤਾਂ ਜੋ ਨਿਰਪੱਖ ਅਤੇ ਸ਼ਾਂਤਮਈ ਢੰਗ ਨਾਲ ਚੋਣਾ ਨੇਪਰੇ ਚਾੜ੍ਹੀਆਂ ਜਾ ਸਕਣ। ਉਨ੍ਹਾਂ ਦੱਸਿਆ ਕਿ ਅਮਨ-ਕਾਨੂੰਨ ਬਣਾਈ ਰੱਖਣ ਲਈ ਜ਼ਿਲ੍ਹੇ ਦੇ ਹਰ ਹਲਕੇ ਵਿੱਚ ਉਡਣ ਦਸਤਿਆਂ ਅਤੇ ਨਿਗਰਾਨ ਦਸਤਿਆਂ ਦੀਆਂ ਘੱਟੋ-ਘੱਟ ਤਿੰਨ-ਤਿੰਨ ਟੀਮਾਂ ਤੈਨਾਤ ਕੀਤੀਆਂ ਗਈਆਂ ਹਨ।ਉਨ੍ਹਾਂ ਕਿਹਾ ਕਿ ਨਿਗਰਾਨ ਟੀਮਾਂ ਵੱਖ-ਵੱਖ ਚੈਕਿੰਗ ਨਾਕਿਆਂ ’ਤੇ ਵੀ ਤੈਨਾਤ ਰਹਿਣਗੀਆਂ ਤਾਂ ਜੋ ਵਾਹਨਾਂ ਰਾਹੀਂ ਕਿਸੇ ਕਿਸਮ ਦੀ ਤਸਕਰੀ, ਗ਼ੈਰਕਾਨੂੰਨੀ ਗਤੀਵਿਧੀ ਅਤੇ ਸ਼ੱਕੀ ਕਾਰਵਾਈ ਨੂੰ ਰੋਕਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਚੋਣ ਜ਼ਾਬਤੇ ਦੀ ਉਲੰਘਣਾ ਅਤੇ ਅਮਨ-ਕਾਨੂੰਨ ਸਬੰਧੀ ਕਿਸੇ ਕਿਸਮ ਦੀ ਸ਼ਿਕਾਇਤ ’ਤੇ ਉਡਣ ਦਸਤੇ ਫ਼ੌਰੀ ਕਾਰਵਾਈ ਕਰਨਗੇ ਅਤੇ ਸ਼ਰਾਰਤੀ ਅਨਸਰਾਂ ’ਤੇ ਸਖ਼ਤ ਨਿਗ੍ਹਾ ਰੱਖਣਗੇ।ਥੋਰੀ ਨੇ ਵੱਖ-ਵੱਖ ਟੀਮਾਂ ਨੂੰ ਖ਼ਾਸ ਤੌਰ ’ਤੇ ਕਿਹਾ ਕਿ ਉਹ ਹਰ ਇੱਕ ਵਿਅਕਤੀ ਨਾਲ ਹਲੀਮੀ ਨਾਲ ਪੇਸ਼ ਆਉਣ ਅਤੇ ਆਪਣੀ ਡਿਊਟੀ ਪੂਰੀ ਸ਼ਿੱਦਤ ਅਤੇ ਤਨਦੇਹੀ ਨਾਲ ਨਿਭਾਉਣ। ਉਨ੍ਹਾਂ ਦੱਸਿਆ ਕਿ ਉਡਣ ਦਸਤਿਆਂ ਅਤੇ ਨਿਗਰਾਨ ਟੀਮਾਂ ਨੂੰ ਕਾਰਜਕਾਰੀ ਮੈਜਿਸਟਰੇਟ ਦੀਆਂ ਸ਼ਕਤੀਆਂ ਦਿੱਤੀਆਂ ਗਈਆਂ ਹਨ ਅਤੇ ਲੋੜੀਂਦੇ ਪੁਲਿਸ ਮੁਲਾਜ਼ਮ ਉਨ੍ਹਾਂ ਨਾਲ ਤੈਨਾਤ ਕੀਤੇ ਗਏ ਹਨ ਤਾਂ ਜੋ ਕਾਨੂੰਨ ਦੀ ਸਥਿਤੀ ਬਣਾਈ ਰੱਖੀ ਜਾ ਸਕੇ।ਉਨ੍ਹਾਂ ਦੱਸਿਆ ਕਿ ਟੀਮਾਂ 24 ਘੰਟੇ ਮੁਸਤੈਦ ਰਹਿਣਗੀਆਂ ਅਤੇ ਚੋਣ ਜ਼ਾਬਤੇ ਦੀ ਕਿਸੇ ਉਲੰਘਣਾ ਦੀ ਰਿਪੋਰਟ ਸਬੰਧਤ ਰਿਟਰ�ਿਨੰਗ ਅਧਿਕਾਰੀ ਨੂੰ ਕਰਨਗੀਆਂ। ਐਸ.ਐਸ.ਪੀ. ਸਵਪਨ ਸ਼ਰਮਾ ਨੇ ਟੀਮਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਲੋਕਾਂ ਦੀ ਬੇਲੋੜੀ ਖੱਜਲ-ਖੁਆਰੀ ਅਤੇ ਟ੍ਰੈਫ਼ਿਕ ਜਾਮ ਤੋਂ ਗੁਰੇਜ਼ ਕਰਨ ਤਾਂ ਜੋ ਆਮ ਲੋਕਾਂ ਨੂੰ ਕਿਸੇ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਚੈਕਿੰਗ ਦੌਰਾਨ ਜ਼ਬਤ ਕੀਤੇ ਸਾਮਾਨ ਦੀ ਰਿਕਾਰਡਿੰਗ ਲਈ ਟੀਮਾਂ ਨੂੰ ਵੀਡੀਉਗ੍ਰਾਫ਼ਰ ਵੀ ਮੁਹੱਈਆ ਕਰਵਾਇਆ ਗਿਆ ਹੈ। ਸਹਾਇਕ ਕਮਿਸ਼ਨਰ (ਸਿਖਲਾਈ ਅਧੀਨ) ਅਭਿਜੀਤ ਕਪਲਿਸ਼, ਐਸ.ਪੀ (ਹੈਡਕੁਆਰਟਰ) ਦੇਸ ਰਾਜ ਅਤੇ ਐਸ.ਪੀ (ਸਪੈਸ਼ਲ ਬ੍ਰਾਂਚ) ਵਿਨੋਦ ਕੁਮਾਰ ਆਦਿ ਵੀ ਮੀਟਿੰਗ ਦੌਰਾਨ ਮੌਜੂਦ ਸਨ।

Check Also

ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ

ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …

Leave a Reply