Friday, May 8, 2026

ਹਥਿਆਰ ਲੈ ਕੇ ਚੱਲਣ `ਤੇ ਮਨਾਹੀ ਦੇ ਹੁਕਮ ਲਾਗੂ

ਅੰਮ੍ਰਿਤਸਰ, 12 ਜਨਵਰੀ (ਸੁੁੁਖਬੀਰ ਸਿੰਘ)- ਪੰਜਾਬ ਵਿਧਾਨ ਸਭਾ ਚੋਣਾਂ-ਸਾਲ 2017 ਜੋ ਪੰਜਾਬ ਰਾਜ ਦੇ ਹੋਰ ਜ਼ਿਲ੍ਹਿਆਂ ਨਾਲ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਮਿਤੀ

Basant garg

4/2/2017 ਨੂੰ ਹੋ ਰਹੀਆਂ ਹਨ। ਇਸ ਤੋਂ ਇਲਾਵਾ ਲੋਕ ਸਭਾ ਹਲਕਾ ਅੰਮ੍ਰਿਤਸਰ-2 ਦੀ ਜਿਮਨੀ ਚੋਣ ਵੀ ਇਸ ਮਿਤੀ ਨੂੰ ਹੀ ਹੋ ਰਹੀ ਹੈ, ਨੂੰ ਮੱਦੇ ਨਜ਼ਰ ਰੱਖਦਿਆਂ ਹੋਇਆਂ ਜ਼ਿਲ੍ਹਾ ਮੈਜਿਸਟਰੇਟ ਬਸੰਤ ਗਰਗ ਨੇ ਅਮਨਪੂਰਵਕ ਢੰਗ ਅਤੇ ਬਿਨਾਂ ਕਿਸੇ ਭੈ ਡਰ ਦੇ ਚੋਣ ਪ੍ਰਕਿਰਿਆ ਮੁਕੰਮਲ ਕਰਨ ਦੇ ਮੰਤਵ ਵਾਸਤੇ ਅਮਨ ਕਾਨੂੰਨ ਦੀ ਵਿਵਸਥਾ ਬਣਾਏ ਰੱਖਣ ਅਤੇ ਲੋਕ ਹਿੱਤਾਂ ਵਿੱਚ ਸ਼ਾਂਤੀ ਕਾਇਮ ਰੱਖਣ ਲਈ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਹਰ ਕਿਸਮ ਦੇ ਅਗਨ-ਸਾਸ਼ਤਰ, ਵਿਸਫ਼ੋਟਿਕ ਪਦਾਰਥ, ਜਲਣਸ਼ੀਲ ਚੀਜ਼ਾਂ ਅਤੇ ਤੇਜ਼ ਹਥਿਆਰ, ਜਿਨ੍ਹਾਂ ਵਿੱਚ ਟਕੂਏ, ਬਰਛੇ, ਛੂਰੇ, ਆਦਿ ਸ਼ਾਮਲ ਹਨ, ਨੂੰ ਲੈ ਕੇ ਚੱਲਣ ਤੇ ਮਨਾਹੀ ਦੇ ਹੁਕਮ ਲਗਾਏ ਹਨ। ਉਨ੍ਹਾਂ ਫੌਜ਼ਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਪੰਜਾਬ ਵਿਧਾਨ ਸਭਾ ਚੋਣਾਂ-ਸਾਲ 2017 ਨੂੰ ਮੁੱਖ ਰੱਖਦਿਆਂ ਹੋਇਆਂ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਹਰ ਕਿਸਮ ਦੇ ਅਗਨ-ਸਾਸ਼ਤਰ, ਵਿਸਫ਼ੋਟਿਕ ਪਦਾਰਥ, ਜਲਣਸ਼ੀਲ ਚੀਜ਼ਾਂ ਅਤੇ ਤੇਜ਼ ਹਥਿਆਰ, ਜਿਨ੍ਹਾਂ ਵਿੱਚ ਟਕੂਏ, ਬਰਛੇ, ਛੂਰੇ, ਆਦਿ ਸ਼ਾਮਲ ਹਨ, ਨੂੰ ਲੈ ਕੇ ਚੱਲਣ ਤੇ ਮੁਕੰਮਲ ਪਾਬੰਦੀ ਲਗਾਈ ਹੈ ਅਤੇ ਹਦਾਇਤ ਕੀਤੀ ਹੈ ਕਿ ਕੋਈ ਵੀ ਅਸਲਾ ਧਾਰਕ ਆਪਣਾ ਹਥਿਆਰ ਲੈ ਕੇ ਨਹੀਂ ਚਲੇਗਾ।ਇਹ ਹੁਕਮ ਆਰਮੀ ਪ੍ਰਸੋਨਲ, ਪੈਰਾ ਮਿਲਟਰੀ ਫੋਰਸ, ਬਾਵਰਦੀ ਪੁਲਿਸ ਕਰਮਚਾਰੀਆਂ ਤੇ ਲਾਗੂ ਨਹੀਂ ਹੋਵੇਗਾ। ਇਹ ਹੁਕਮ ਤੁਰੰਤ ਲਾਗੂ ਹੋਵੇਗਾ ਅਤੇ ਮਿਤੀ 12-3-2017 ਤੱਕ ਲਾਗੂ ਰਹੇਗਾ।

Check Also

ਖ਼ਾਲਸਾ ਕਾਲਜ ਨਰਸਿੰਗ ਦੇ ਵਿਦਿਆਰਥੀਆਂ ਨੇ ਕਾਬਲੀਅਤ ਦਾ ਕੀਤਾ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 7 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀਆਂ ਨੇ ਖਾਲਸਾ …

Leave a Reply