Friday, July 3, 2026

ਅੰਮ੍ਰਿਤਸਰ ਲੋਕ ਸਭਾ ਲਈ ਐਲਾਨੇ ਉਮੀਦਵਾਰ ਛੀਨਾ ਸੱਚਖੰਡ ਹਰਿਮੰਦਰ ਸਾਹਿਬ ਹੋਏ ਨਤਮਸਤਕ

ਅੰਮ੍ਰਿਤਸਰ, 12 ਜਨਵਰੀ (ਜਗਦੀਪ ਸਿੰਘ ਸੱਗੂ)-ਅੱਜ ਦਿੱਲੀ ਵਿਖੇ ਹੋਈ ਭਾਜਪਾ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਉੱਚ ਪੱਧਰੀ ਮੀਟਿੰਗ ਉਪਰੰਤ ਅੰਮ੍ਰਿਤਸਰ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਸਟੇਟ ਐਗਜੈਕਟਿਵ ਮੈਂਬਰ ਅਤੇ ਸੀਨੀਅਰ ਆਗੂ ਰਜਿੰਦਰ ਮੋਹਨ ਸਿੰਘ ਛੀਨਾ ਨੂੰ ਪਾਰਟੀ ਦੇ ਉਮੀਦਵਾਰ ਘੋਸ਼ਿਤ ਕੀਤਾ। ਜਿਸ ਦੇ ਸ਼ੁਕਰਾਨੇ ਵਜੋਂ ਅੱਜ ਸੱਚਖੰਡ ਹਰਿਮੰਦਰ ਸਾਹਿਬ ਅਤੇ ਦੁਰਗਿਆਨਾ ਮੰਦਿਰ ਵਿਖੇ ਛੀਨਾ ਨੇ ਨਤਮਸਤਕ ਹੁੰਦਿਆਂ ਪਾਰਟੀ ਦੀ ਚੜ੍ਹਦੀ ਕਲਾ ਦੀ ਅਰਦਾਸ ਕੀਤੀ।

PPN1201201739
4 ਫਰਵਰੀ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਦੇ ਨਾਲ ਹੀ ਜਿਮਨੀ ਚੋਣ ਦੇ ਮਤਦਾਨ ਲਈ ਐਲਾਨੇ ਗਏ ਛੀਨਾ ਦੇ ਗ੍ਰਹਿ ਵਿਖੇ ਅੱਜ ਭਾਜਪਾ ਵਰਕਰਾਂ ਦਾ ਤਾਂਤਾ ਲੱਗਿਆ ਰਿਹਾ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਛੀਨਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਭਾਜਪਾ ਦੇ ਰਾਸ਼ਟਰੀ ਪ੍ਰਧਾਨ ਅਮਿਤ ਸ਼ਾਹ, ਜੇਤਲੀ ਅਤੇ ਪੰਜਾਬ ਭਾਜਪਾ ਦੇ ਪ੍ਰਧਾਨ ਵਿਜ਼ੈ ਸਾਂਪਲਾ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਪਾਰਟੀ ਨੇ ਜੋ ਉਨ੍ਹਾਂ ’ਚ ਵਿਸ਼ਵਾਸ਼ ਜਤਾਇਆ ਹੈ, ਉਸ ’ਤੇ ਖਰਾ ਉਤਰਣਗੇ ਅਤੇ ਇਹ ਸੀਟ ਜਿੱਤ ਕੇ ਮੋਦੀ ਸਰਕਾਰ ਦੀ ਝੋਲੀ ’ਚ ਪਾਉਣਗੇ।ਇਸ ਮੌਕੇ ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਪਹਿਲਾ ਮੁੱਖ ਟੀਚਾ ਜ਼ਿਲ੍ਹੇ ਦਾ ਹੋਰ ਵਿਕਾਸ ਕਰਵਾਉਣਾ ਹੈ ਅਤੇ ਜਿਨ੍ਹਾਂ ਲੋਕਾਂ ਦੀਆਂ ਦਰਪੇਸ਼ ਮੁਸ਼ਕਿਲਾਂ ਦਾ ਨਿਪਟਾਰਾ ਨਹੀਂ ਹੋਇਆ, ਉਸ ਸਬੰਧੀ ਯੋਗ ਵਿਚਾਰਾਂ ਰਾਹੀਂ ਉਸਨੂੰ ਹੱਲ ਕਰਵਾਕੇ ਛੁਟਕਾਰਾ ਦਿਵਾਇਆ ਜਾਵੇ।ਇਸ ਮੌਕੇ ਛੀਨਾ ਦਾ ਉਨ੍ਹਾਂ ਦੀ ਧਰਮਪਤਨੀ ਤੇਜਿੰਦਰ ਕੌਰ ਛੀਨਾ, ਸਪੁੱਤਰ ਮਨਰਾਜ ਛੀਨਾ ਅਤੇ ਹੋਰ ਪਾਰਟੀ ਵਰਕਰਾਂ ਨੂੰ ਮੂੰਹ ਮਿੱਠਾ ਕਰਵਾਇਆ।

Check Also

ਨਗਰ ਨਿਗਮ ਨੇ ਹਾਲ ਬਜ਼ਾਰ, ਲਿਬਰਟੀ ਮਾਰਕੀਟ ਅਤੇ ਪੁਰਾਣੀ ਸਬਜ਼ੀ ਮੰਡੀ ‘ਚ ਨਜਾਇਜ਼ ਕਬਜ਼ਿਆਂ ਵਿਰੁੱਧ ਕਾਰਵਾਈ

ਅੰਮ੍ਰਿਤਸਰ, 2 ਜੁਲਾਈ (ਜਗਦੀਪ ਸਿੰਘ) – ਨਗਰ ਨਿਗਮ ਦੇ ਐਸਟੇਟ ਵਿਭਾਗ ਵੱਲੋਂ ਹਾਲ ਬਾਜ਼ਾਰ, ਲਿਬਰਟੀ …

Leave a Reply