Friday, March 20, 2026

ਸੂਬੇ ਦੇ ਸੇਵਾ ਕੇਂਦਰ ਲੋਕਾਂ ਲਈ ਸਾਬਤ ਹੋ ਰਹੇ ਚਾਨਣ ਮੁਨਾਰਾ – ਮੱਖਣ ਖਾਨ

ਧੂਰੀ, 13 ਜਨਵਰੀ (ਪ੍ਰਵੀਨ ਗਰਗ) – ਪੰਜਾਬ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਚੱਲ ਰਹੇ ਸੇਵਾ ਕੇਂਦਰਾਂ ਵਿੱਚ ਲੋਕਾਂ ਨੂੰ ਆ ਰਹੀਆਂ ਦਿਕੱਤਾਂ ਬਾਰੇ ਗੱਲਬਾਤ

Makhan Khan

ਕਰਦਿਆਂ ਸਥਾਨਕ ਬਾਗੜੀਆਂ ਚੌਕ ਸੇਵਾ ਕੇਂਦਰ ਦੇ ਕੋ-ਆਰਡੀਨੇਟਰ ਮੱਖਣ ਖਾਨ ਕਲੇਰ ਨੇ ਦੱਸਿਆ ਕਿ ਸ਼ੁਰੂਆਤ ਵਿੱਚ ਥੋੜੀ ਦਿਕੱਤ ਜਰੂਰੀ ਆਈ ਸੀ, ਪ੍ਰੰਤੂ ਹੁਣ ਸੇਵਾ ਕੇਂਦਰ ਦੇ ਸਟਾਫ ਵੱਲੋਂ ਲੋਕਾਂ ਨੂੰ ਵਧੀਆ ਢੰਗ ਨਾਲ ਸੇਵਾਵਾਂ ਉਪਲੱਬਧ ਕਰਵਾਈਆਂ ਜਾ ਰਹੀਆਂ ਹਨ ਅਤੇ ਆਮ ਪਬਲਿਕ ਨੂੰ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾ ਰਹੀ ਜਿਸ ਦੇ ਚਲਦਿਆਂ ਸੇਵਾ ਕੇਂਦਰ ਲੋਕਾਂ ਲਈ ਚਾਨਣਮੁਨਾਰਾ ਸਾਬਤ ਹੋ ਰਹੇ ਹਨ।ਉਹਨਾਂ ਕਿਹਾ ਕਿ ਸੇਵਾ ਕੇਂਦਰਾਂ ਵਿੱਚ ਮਿਲਣ ਵਾਲੀਆਂ ਸਹੂਲਤਾਂ ਵਿੱਚੋਂ ਤਕਰੀਬਨ 80 ਤਰ੍ਹਾਂ ਦੀਆਂ ਵੱਖ-ਵੱਖ ਸਹੂਲਤਾਂ ਉਪਲੱਬਧ ਕਰਵਾਈਆਂ ਜਾ ਚੁੱਕੀਆਂ ਹਨ ਅਤੇ ਆਮ ਪਬਲਿਕ ਦੀ ਸਹੂਲਤ ਨੂੰ ਦੇਖਦੇ ਹੋਏ ਬੈਠਣ ਲਈ ਕੁਰਸੀਆਂ ਅਤੇ ਪੀਣ ਵਾਲੇ ਪਾਣੀ ਦਾ ਖਾਸ ਪ੍ਰਬੰਧ ਹੈ।ਉਹਨਾਂ ਕਿਹਾ ਕਿ ਸਰਕਾਰ ਵੱਲੋਂ ਸੇਵਾ ਕੇਂਦਰਾਂ ਵਿੱਚ ਮਿਲਣ ਵਾਲੀਆਂ ਬਾਕੀ ਰਹਿੰਦੀਆਂ ਸਹੂਲਤਾਂ ਵੀ ਜ਼ਲਦ ਮੁਹੱਈਆ ਕਰਵਾ ਦਿੱਤੀਆਂ ਜਾਣਗੀਆਂ।

Check Also

ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …

Leave a Reply