Friday, February 27, 2026

ਛੀਨਾ ਨੇ ਮੋਦੀ ਦੀ ਕੇਂਦਰ ਸਰਕਾਰ ਪਾਸੋਂ ਗਰਾਂਟਾਂ ਲੈਣ ਦਾ ਵੋਟਰਾਂ ਨਾਲ ਕੀਤਾ ਵਾਅਦਾ

ਅੰਮ੍ਰਿਤਸਰ, 14 ਜਨਵਰੀ (ਜਗਦੀਪ ਸਿੰਘ ਸੱਗੂ)-ਭਾਰਤੀ ਜਨਤਾ ਪਾਰਟੀ ਦੇ ਲੋਕ ਸਭਾ ਹਲਕਾ ਅੰਮ੍ਰਿਤਸਰ ਜ਼ਿਮਨੀ ਚੋਣ ਦੇ ਉਮੀਦਵਾਰ ਸ: ਰਜਿੰਦਰ ਮੋਹਨ

PPN140120106

ਸਿੰਘ ਛੀਨਾ ਨੇ ਅੱਜ ਆਪਣੀਆਂ ਚੋਣ ਸਭਾਵਾਂ ਦੌਰਾਨ ਕੇਂਦਰ ਦੀ ਮੋਦੀ ਸਰਕਾਰ ਪਾਸੋਂ ਵੱਧ ਤੋਂ ਵੱਧ ਵਿਕਾਸ ਦੀਆਂ ਗ੍ਰਾਂਟਾਂ ਪ੍ਰਾਪਤ ਕਰਨ ਦਾ ਵਾਅਦਾ ਕੀਤਾ।ਉਨ੍ਹਾਂ ਨੇ ਵੋਟਰਾਂ ਨੂੰ ਆਪਣੇ ਸੰਬੋਧਨੀ ਭਾਸ਼ਣ ’ਚ ਕਿਹਾ ਕਿ ਜੇਕਰ ਉਹ ਮੈਂਬਰ ਪਾਰਲੀਮੈਂਟ ਚੁਣੇ ਜਾਂਦੇ ਹਨ ਤਾਂ ਉਨ੍ਹਾਂ ਦੀ ਆਪਣੀ ਪਾਰਟੀ ਦੀ ਸਰਕਾਰ ਪਾਸੋਂ ਕੇਂਦਰੀ ਗ੍ਰਾਂਟਾਂ ਅੰਮ੍ਰਿਤਸਰ ’ਚ ਲਿਆਉਣ ਵਿੱਚ ਕੋਈ ਮੁਸ਼ਕਿਲ ਨਹੀਂ ਆਵੇਗੀ।
ਹਲਕਾ ਉਤਰੀ ’ਚ ਗੋਪਾਲ ਨਗਰ ਤੋਂ ਇਲਾਵਾ ਆਪਣੀਆਂ ਵੱਖ ਵੱਖ ਪੱਛਮੀ ਹਲਕਿਆਂ ਦੀਆਂ ਚੋਣ ਰੈਲੀਆਂ ਦੌਰਾਨ ਸ: ਛੀਨਾ ਨੇ ਕਿਹਾ ਕਿ ਉਹ ਵਿਕਾਸ ਦੇ ਮੁੱਦੇ ’ਤੇ ਚੋਣ ਲੜ ਰਹੇ ਹਨ।ਉਨ੍ਹਾਂ ਕਿਹਾ ਕਿ ਸੂਬੇ ਦੀ ਅਕਾਲੀ ਭਾਜਪਾ ਗਠਜੋੜ ਸਰਕਾਰ ਨੇ ਪਿਛਲੇ 10 ਸਾਲਾਂ ’ਚ ਪੰਜਾਬ ’ਚ ਵਿਕਾਸ ਦੀਆਂ ਅਣਗਿਣਤ ਸਕੀਮਾਂ ਲਾਗੂ ਕੀਤੀਆਂ ਹਨ, ਜਿਸ ਨਾਲ ਪੂਰੇ ਸੂਬੇ ’ਚ ਸੜਕਾਂ ਦਾ ਜਾਲ ਵਿਛਾਇਆ ਗਿਆ ਅਤੇ ਪੁੱਲਾਂ ਦਾ ਨਿਰਮਾਣ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਉਚ ਧਾਰਮਿਕ ਅਸਥਾਨਾਂ ਜਿਵੇਂ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦੁਰਗਿਆਨਾ ਮੰਦਿਰ ਅਤੇ ਰਾਮ ਤੀਰਥ ਸਥਿਤ ਵਾਲਮੀਕਿ ਸਥਲ ਦੇ ਸੁੰਦਰੀਕਰਨ ਇਸ ਗੱਲ ਦੇ ਪ੍ਰਤੀਕ ਹਨ।
ਉਨ੍ਹਾਂ ਨੇ ਕਿਹਾ ਕਿ ਲੋਕ ਸਭਾ ਦੇ ਮੈਂਬਰ ਦਾ ਮੁੱਢਲਾ ਫ਼ਰਜ਼ ਕੇਂਦਰ ਸਰਕਾਰ ਦੇ ਲੋਕਪੱਖੀ ਕੰਮਾਂ ਨੂੰ ਹੇਠਲੇ ਪੱਧਰ ਪਹੁੰਚਾਉਣ ਹੁੰਦਾ ਹੈ। ਉਨ੍ਹਾਂ ਕਿਹਾ ਕਿ ਉਹ ਆਮ ਲੋਕਾਂ ਦੀ ਅਵਾਜ਼ ਬਣਕੇ ਲੋਕ ਸਭਾ ’ਚ ਗੂੰਜਣਗੇ।ਉਨ੍ਹਾਂ ਕਿਹਾ ਕਿ ਉਹ ਵੋਟਰਾਂ ਨਾਲ ਇਹ ਵਾਅਦਾ ਕਰਦੇ ਹਨ ਕਿ ਉਨ੍ਹਾਂ ਦੀ ਹਾਜ਼ਰੀ ਲੋਕ ਸਭਾ ’ਚ ਵੱਧ ਤੋਂ ਵੱਧ ਹੋਵੇਗੀ ਅਤੇ ਪਹਿਲੇ ਰਹਿ ਚੁੱਕੇ ਸਾਬਕਾ ਐਮ. ਪੀ. ਦੀ ਤਰ੍ਹਾਂ ਉਹ ਮੁੰਬਈ ਜਾਂ ਪਟਿਆਲਾ ਵਰਗੇ ਸ਼ਹਿਰਾਂ ’ਚ ਡੇਰੇ ਨਹੀਂ ਲਗਾਉਣਗੇ। ਉਨ੍ਹਾਂ ਕਿਹਾ ਕਿ ਸਵੱਛ ਭਾਰਤ ਅਧੀਨ ਗਰੀਬਾਂ ਲਈ ਪਖਾਨੇ, ਗਰੀਬਾਂ ਲਈ ਘਰ ਅਤੇ ਪਿੰਡਾਂ ’ਚ ਸੜਕਾਂ ਦੇ ਵਿਸਥਾਰ ਨੂੰ ਤਰਜੀਹ ਦਿੱਤੀ ਜਾਵੇਗੀ।
ਅੱਜ ਆਪਣੇ ਦੌਰੇ ਦੌਰਾਨ ਉਨ੍ਹਾਂ ਨੇ ਗੁਰੂ ਵਡਾਲੀ, ਗਿਲਵਾਲੀ ਪਿੰਡ, ਟਾਹਲਾ ਸਾਹਿਬ ਅਤੇ ਸੰਧੂ ਕਾਲੋਨੀ ਵਿਖੇ ਮੀਟਿੰਗਾਂ ਨੂੰ ਸੰਬੋਧਨ ਕੀਤਾ।ਜਿਸ ’ਚ ਉਨ੍ਹਾਂ ਨੇ ਵਿਕਾਸ ਕਾਰਜਾਂ ਨੂੰ ਤਰਜ਼ੀਹ ਦੇਣ ਅਤੇ ਸਮਾਜਿਕ ਭਾਈਚਾਰ ਸਾਂਝ ਨੂੰ ਮਜ਼ਬੂਤ ਕਰਨ ਦੀ ਗੱਲ ਕਹੀ।ਅੱਜ ਉਨ੍ਹਾਂ ਨੇ ਰਾਣੀ ਕਾ ਬਾਗ ਸਥਿਤ ਲਾਲ ਦੇਵੀ ਮੰਦਿਰ ਵਿਖੇ ਮੱਥਾ ਵੀ ਟੇਕਿਆ ਅਤੇ ਜਿੱਤ ਲਈ ਮਾਤਾ ਪਾਸੋਂ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਭਾਜਪਾ ਆਗੂ ਤਰੁਣ ਚੁੱਘ, ਰਾਕੇਸ਼ ਗਿੱਲ, ਕੇਵਲ ਕੁਮਾਰ, ਡਾ. ਸ਼ੁਸ਼ੀਲ ਦੇਵਗਨ ਅਤੇ ਓ.ਐਸ.ਡੀ ਅਜੈਪਾਲ ਸਿੰਘ ਢਿੱਲੋਂ ਵੀ ਮੌਜ਼ੂਦ ਸਨ।

Check Also

ਸ਼੍ਰੋਮਣੀ ਕਮੇਟੀ ਵੱਲੋਂ ਸਿੰਘ ਸਾਹਿਬ ਗਿਆਨੀ ਮੋਹਣ ਸਿੰਘ ਦੀ ਯਾਦ ’ਚ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ

ਅੰਮ੍ਰਿਤਸਰ, 26 ਫ਼ਰਵਰੀ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਸਿੰਘ …

Leave a Reply