Friday, February 27, 2026

ਅਗਾਮੀ ਚੋਣਾਂ ਤੋਂ ਬਾਅਦ ਕਾਂਗਰਸ ਦਾ ਨਾਮੋ-ਨਿਸ਼ਾਨ ਮਿਟ ਜਾਵੇਗਾ – ਡਾ. ਲਸੋਈ

ਧੂਰੀ, 14 ਜਨਵਰੀ (ਪ੍ਰਵੀਨ ਗਰਗ)- ਅਕਾਲੀ-ਭਾਜਪਾ ਗਠਜੋੜ ਦੇ ਸਾਂਝੇ ਉਮੀਦਵਾਰ ਹਰੀ ਸਿੰਘ ਦੇ ਹੱਕ ਵਿੱਚ ਗੱਲਬਾਤ ਕਰਦਿਆਂ ਡਾ. ਰਾਜਵੀਰ ਸਿੰਘ ਲਸੋਈ

Dr. Rajvir Lasoi Dhuri

ਜ਼ਿਲਾ੍ ਸੀਨੀਅਰ ਮੀਤ ਪ੍ਰਧਾਨ ਨੇ ਦੱਸਿਆ ਕਿ ਫਰਵਰੀ 2017 ਦੀਆਂ ਚੋਣਾਂ ਵਿੱਚ ਕਾਂਗਰਸ ਨੂੰ ਹਾਰ ਦਾ ਮੂੰਹ ਦੇਖਣਾ  ਪਏਗਾ।ਲੋਕ ਸਭਾ ਚੋਣਾਂ 2014  ਵਿੱਚ ਕਾਂਗਰਸ ਦੇ ਮੈਂਬਰਾਂ ਦੀ ਗਿਣਤੀ 2 ਅੱਖਰਾਂ ਤੱਕ ਰਹਿ ਗਈ ਸੀ ਅਤੇ ਵਿਧਾਨ ਸਭਾ ਚੋਣਾਂ 2017 ਵਿੱਚ ਪੰਜਾਬ ਵਿੱਚੋਂ ਗਿਣਤੀ 10 ਤੋਂ ਹੇਠਾਂ ਹੀ ਰਹੇਗੀ।ਡਾ. ਲਸੋਈ ਨੇ ਕਿਹਾ ਕਿ ਸੰਨ 1975 ਵਿੱਚ ਇੰਦਰਾ ਗਾਂਧੀ ਵੱਲੋਂ ਦੇਸ਼ ਵਿੱਚ ਐਲਾਨੀ ਐਮਰਜੈਂਸੀ ਤੋਂ ਬਾਅਦ ਕਾਂਗਰਸ ਨੇ ਕਦੇ ਵੀ ਲੋਕ ਰਾਜ ਵਿੱਚ ਵਿਸ਼ਵਾਸ ਨਹੀਂ ਰੱਖਿਆ।ਐਮਰਜੈਂਸੀ ਦੌਰਾਨ ਜਿਥੇ ਜਮਹੂਰੀ ਹੱਕਾਂ ਦਾ ਘਾਣ ਕੀਤਾ ਗਿਆ, ਉੱਥੇ ਨਿਆਂ ਪਾਲਿਕਾ ਨੂੰ ਵੀ ਕਾਂਗਰਸ ਨੇ ਆਪਣੇ ਹੱਕਾਂ ਲਈ ਹੀ ਵਰਤਿਆ।ਇਹ ਰਵਾਇਤ ਕਾਂਗਰਸ ਵਿੱਚ ਇੰਦਰਾ ਗਾਂਧੀ ਤੋਂ ਸ਼ੁਰੂ ਹੋ ਕੇ ਬਰਕਰਾਰ ਚੱਲ ਰਹੀ ਹੈ।ਜਿਸ ਦੀ ਮਿਸਾਲ ਦੇਸ਼ ਵਿੱਚ ਕਾਂਗਰਸ ਪਾਰਟੀ ਦੀ ਪ੍ਰਧਾਨਗੀ ਗਾਂਧੀ ਪਰਿਵਾਰ ਦੇ ਹੱਥਾਂ ਵਿੱਚ ਰਹਿਣਾ ਸਾਬਤ ਕਰਦਾ ਹੈ।ਉਹਨਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਸਦਾ ਹੀ ਜਮਹੂਰੀ ਤਾਕਤਾਂ ਦਾ ਸਾਥ ਦਿੱਤਾ ਹੈ।ਉਨਾਂ ਕਿਹਾ ਕਿ ਕੇਜਰੀਵਾਲ ਦਾ ਡਿਕਟੇਟਰਸ਼ਿਪ ਦਾ ਸੁਭਾਅ ਵੀ ਲੋਕਾਂ ਨੂੰ ਪਸੰਦ ਨਹੀਂ ਹੈ।ਫਰਵਰੀ 2017 ਵਿੱਚ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਅਤੇ ਕਾਂਗਰਸ ਨੂੰ ਵੋਟ ਨਹੀਂ ਪਾਉਣਗੇ ਜਿਸ ਦੇ ਨਤੀਜੇ ਵਜੌਂ ਅਕਾਲੀ-ਭਾਜਪਾ ਗੱਠਜੋੜ ਸਰਕਾਰ ਅੱਗੇ ਨਾਲੋਂ ਵੀ ਵੱਧ ਸੀਟਾਂ ਜਿੱਤ ਕੇ ਸਰਕਾਰ ਬਣਾਏਗਾ।

Check Also

ਸ਼੍ਰੋਮਣੀ ਕਮੇਟੀ ਵੱਲੋਂ ਸਿੰਘ ਸਾਹਿਬ ਗਿਆਨੀ ਮੋਹਣ ਸਿੰਘ ਦੀ ਯਾਦ ’ਚ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ

ਅੰਮ੍ਰਿਤਸਰ, 26 ਫ਼ਰਵਰੀ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਸਿੰਘ …

Leave a Reply